ETV Bharat / state

ਵਿਕਾਸ ਕੰਮਾਂ ਲਈ ਕਰੋੜਾਂ ਦੀ ਗ੍ਰਾਂਟ ਜਾਰੀ

author img

By

Published : Jun 27, 2021, 6:19 PM IST

ਵਿਕਾਸ ਕੰਮਾਂ ਲਈ 2 ਕਰੋੜ 2 ਲੱਖ ਅਤੇ ਬੱਸ ਸਟੈਂਡ ਲਈ 2 ਕਰੋੜ 19 ਲੱਖ ਦੀ ਗ੍ਰਾਂਟ ਜਾਰੀ: ਗੋਲਡੀ
ਵਿਕਾਸ ਕੰਮਾਂ ਲਈ 2 ਕਰੋੜ 2 ਲੱਖ ਅਤੇ ਬੱਸ ਸਟੈਂਡ ਲਈ 2 ਕਰੋੜ 19 ਲੱਖ ਦੀ ਗ੍ਰਾਂਟ ਜਾਰੀ: ਗੋਲਡੀ

ਲਵ ਕੁਮਾਰ ਗੋਲਡੀ ਨੇ ਦੱਸਿਆ ਕਿ ਅਰਬਨ ਇਨਵਾਈਰਮੈਂਟ ਇੰਪਰੂਵਮੈਂਟ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਲਈ ਕਰੀਬ 8 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ। ਜਿਸ ਦੀ ਤੀਜੀ ਕਿਸ਼ਤ ਵਿੱਚ ਸ਼ਹਿਰ ਦੇ ਵਿਕਾਸ ਕੰਮਾਂ ਲਈ 2 ਕਰੋੜ 2 ਲੱਖ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ।

ਹੁਸ਼ਿਆਰਪੁਰ: ਗੜ੍ਹਸ਼ੰਕਰ ਵਿਖੇ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਨਗਰ ਕੌਂਸਲ ਦੇ ਪ੍ਰਧਾਨ ਤ੍ਰਿਮਬਕ ਦੱਤ ਐਰੀ ਦੀ ਅਗਵਾਈ ਹੇਠ ਮੀਟਿੰਗ ਹੋਈ। ਜਿਸ ਵਿੱਚ ਸਮੂਹ ਕੌਂਸਲਰਾਂ ਨੇ ਹਿੱਸਾ ਲਿਆ। ਇਸ ਦੌਰਾਨ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਅਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਵਿਕਾਸ ਕੰਮਾਂ ਲਈ 2 ਕਰੋੜ 2 ਲੱਖ ਅਤੇ ਬੱਸ ਸਟੈਂਡ ਲਈ 2 ਕਰੋੜ 19 ਲੱਖ ਦੀ ਗ੍ਰਾਂਟ ਜਾਰੀ: ਗੋਲਡੀ

ਇਸ ਮੌਕੇ ਲਵ ਕੁਮਾਰ ਗੋਲਡੀ ਨੇ ਦੱਸਿਆ ਕਿ ਅਰਬਨ ਇਨਵਾਈਰਮੈਂਟ ਇੰਪਰੂਵਮੈਂਟ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਲਈ ਕਰੀਬ 8 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ। ਜਿਸ ਦੀ ਤੀਜੀ ਕਿਸ਼ਤ ਵਿੱਚ ਸ਼ਹਿਰ ਦੇ ਵਿਕਾਸ ਕੰਮਾਂ ਲਈ 2 ਕਰੋੜ 2 ਲੱਖ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ। ਜਿਸ ਨਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਦੇ ਕੰਮ ਕਰਵਾਏ ਜਾਣਗੇ। ਇਸ ਮੌਕੇ ਲਵ ਕੁਮਾਰ ਗੋਲਡੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਗੜ੍ਹਸ਼ੰਕਰ ਦੇ ਮੁੱਖ ਬੱਸ ਸਟੈਂਡ ਦੇ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ 2 ਕਰੋੜ 19 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਜਿਸ ਨਾਲ ਸ਼ਹਿਰ ਦਾ ਬੱਸ ਸਟੈਂਡ ਵਧੀਆ ਤਰੀਕੇ ਨਾਲ਼ ਤਿਆਰ ਕੀਤਾ ਜਾਵੇਗਾ।

ਇਹ ਵੀ ਪੜੋ: ਲਾਲ ਕਿਲ੍ਹਾ ਹਿੰਸਾ ਮਾਮਲਾ:ਅਗਲੇ ਹੁਕਮਾਂ ਤੱਕ ਲੱਖਾ ਸਿਧਾਣਾ ਦੀ ਗ੍ਰਿਫਤਾਰੀ 'ਤੇ ਰੋਕ

ETV Bharat Logo

Copyright © 2024 Ushodaya Enterprises Pvt. Ltd., All Rights Reserved.