ETV Bharat / state

Hoshiarpur News: ਪੰਜਾਬ ਪੁਲਿਸ ਵਿੱਚ ਭਰਤੀ ਕਰਵਾਉਣ ਬਦਲੇ ਕਰੋੜਾਂ ਰੁਪਏ ਠੱਗਣ ਵਾਲੇ ਚੜ੍ਹੇ ਪੁਲਿਸ ਅੜਿੱਕੇ

author img

By

Published : Jul 11, 2023, 2:34 PM IST

ਹੁਸ਼ਿਆਰਪੁਰ ਪੁਲਿਸ ਨੇ ਪੰਜਾਬ ਪੁਲਿਸ ਦੀ ਨੌਕਰੀ ਵਿੱਚ ਨਿਯੁਕਤੀ ਦੇ ਬਹਾਨੇ ਠੱਗੀ ਮਾਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਇਹਨਾਂ ਮੁਲਜ਼ਮਾਂ ਨੇ 30 ਤੋਂ 35 ਨੌਜਵਾਨਾਂ ਨੂੰ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਕਰਵਾਉਣ ਦੇ ਨਾਂ ’ਤੇ ਕਰੀਬ 2 ਕਰੋੜ 58 ਲੱਖ ਰੁਪਏ ਦੀ ਠੱਗੀ ਮਾਰੀ ਸੀ।

In exchange for recruitment in the Punjab police, those who cheated crores of rupees climbed the police hurdles
Hoshiarpur News : ਪੰਜਾਬ ਪੁਲਿਸ ਵਿੱਚ ਭਰਤੀ ਕਰਵਾਉਣ ਬਦਲੇ ਕਰੋੜਾਂ ਰੁਪਏ ਠਗਣ ਵਾਲੇ ਚੜ੍ਹੇ ਪੁਲਿਸ ਅੜਿੱਕੇ

ਹੁਸ਼ਿਆਰਪੁਰ ਪੁਲਿਸ ਨੇ ਪੰਜਾਬ ਪੁਲਿਸ ਵਿੱਚ ਭਰਤੀ ਕਰਵਾਉਣ ਬਦਲੇ ਠੱਗੀ ਕਰਨ ਵਾਲੇ ਗਿਰੋਹ ਨੂੰ ਕੀਤਾ ਗ੍ਰਿਫ਼ਤਾਰ

ਹੁਸ਼ਿਆਰਪੁਰ : ਮੁਕੇਰੀਆਂ ਪੁਲਿਸ ਨੇ ਭੋਲੇ ਭਾਲੇ ਨੌਜਵਾਨਾ ਨੂੰ ਪੰਜਾਬ ਪੁਲਿਸ 'ਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਠੱਗਣ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਇਹਨਾਂ ਠੱਗਾਂ ਨੇ ਕਰੀਬ 30-35 ਨੌਜਵਾਨਾਂ ਨਾਲ 2 ਕਰੋੜ 58 ਲੱਖ ਦੀ ਠੱਗੀ ਮਾਰੀ ਸੀ।

ਗੈਂਗ ਦੇ 3 ਮੈਂਬਰ ਕਾਬੂ: ਪ੍ਰੈੱਸ ਕਾਨਫਰੰਸ ਕਰਦੇ ਹੋਏ ਡੀ.ਐਸ.ਪੀ. ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਇਸ ਗਿਰੋਹ ਦਾ ਸਰਗਨਾ ਬਲਵਿੰਦਰ ਸਿੰਘ, ਡੇਰਾ ਸੌਦਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਦਾ ਵਸਨੀਕ ਹੈ, ਜੋ ਕਿ ਆਪਣੇ ਆਪ ਨੂੰ ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ ਅਤੇ ਰੋਹਿਤ ਕੁਮਾਰ ਉਰਫ ਬਲਵੰਤ ਸਿੰਘ ਗਿੱਲ ਵਾਸੀ ਸਹਾਏਪੁਰ ਥਾਣਾ ਡਿਵੀਜ਼ਨ ਨੰਬਰ 07 ਜ਼ਿਲ੍ਹਾ ਜਲੰਧਰ, ਜੋ ਆਪਣੇ ਆਪ ਨੂੰ ਵਿਜੀਲੈਂਸ ਦਾ ਡੀਐਸਪੀ ਦੱਸਦਾ ਸੀ। ਡੀਐਸਪੀ ਨੇ ਦੱਸਿਆ ਕਿ ਇਸ ਗਰੋਹ ਦੇ ਹੋਰ ਮੈਂਬਰ ਹਰਜੀਤ ਸਿੰਘ ਵਾਸੀ ਸਹਾਏਪੁਰ ਥਾਣਾ ਬਲੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਬਲਵੀਰ ਸਿੰਘ ਉਰਫ ਸ਼ੀਵਾ ਵਾਸੀ ਦੋਵਾ ਕਲੋਨੀ ਥਾਣਾ ਮੁਕੇਰੀਆ ਜੋ ਵੀ ਆਪਣੇ ਆਪ ਨੂੰ ਮੁਲਾਜ਼ਮ ਦੱਸਦੇ ਸਨ। ਇਹਨਾਂ ਵਿੱਚੋਂ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ ਜੋ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿਵਾਉਣ ਦੇ ਨਾਂ ਉੱਤੇ ਠੱਗੀ ਕਰਦੇ ਸਨ।

2-3 ਮਹੀਨੇ ਦੀ ਤਨਖਾਹ 8 ਤੋਂ 10 ਹਜਾਰ ਰੁਪਏ ਪਾਉਂਦੇ ਸਨ: ਡੀਐਸਪੀ ਨੇ ਦੱਸਿਆ ਕਿ ਇਸ ਗਰੋਹ ਵੱਲੋਂ ਭੋਲੇ ਭਾਲੇ ਨੌਜਵਾਨਾ ਨੂੰ ਪੰਜਾਬ ਪੁਲਿਸ ਦੇ ਸਿਪਾਹੀ ਰੈਂਕ ਦੇ ਜਾਅਲੀ ਆਈ.ਡੀ ਕਾਰਡ ਅਤੇ ਜੁਆਨਿੰਗ ਲੈਟਰ ਬਣਾ ਕੇ ਪੁਲਿਸ ਦੀਆਂ ਵਰਦੀਆਂ ਪਵਾ ਕੇ ਦੁਸ਼ਹਿਰਾ ਗਰਾਊਂਡ ਜਲੰਧਰ, ਅੰਮ੍ਰਿਤਸਰ ਅਤੇ ਫਿਲੋਰ ਵਿੱਚ ਕਿਰਾਏ ਦੇ ਕਮਰੇ ਲੈ ਕੇ ਟਰੇਨਿੰਗ ਵੀ ਦਿੱਤੀ ਜਾਂਦੀ ਸੀ। ਇਸ ਤੋਂ ਇਲਾਵਾ ਨੌਜਵਾਨਾਂ ਦੇ ਬੈਂਕ ਖਾਤੇ ਵੀ ਖੁੱਲਵਾਏ ਜਾਂਦੇ ਸਨ ਤੇ ਉਸ ਵਿੱਚ 2 ਤੋਂ 3 ਮਹੀਨੇ ਦੀ ਤਨਖਾਹ ਵੀ ਪਾਈ ਜਾਂਦੀ ਸੀ ਜੋ ਕਿ 8 ਤੋਂ 10 ਹਜ਼ਾਰ ਰੁਪਏ ਹੁੰਦੀ ਸੀ।

ਪੁਲਿਸ ਨੇ ਉਕਤ ਸਾਰੇ ਦੋਸ਼ੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਪੁਲਿਸ ਨੂੰ ਅਜਿਹੇ ਠੱਗਾਂ ਬਾਰੇ ਇਤਲਾਹ ਮਿਲਦੀ ਆਈ ਹੈ ਅਤੇ ਪੁਲਿਸ ਵੱਲੋਂ ਕਾਰਵਾਈ ਵੀ ਕੀਤੀ ਜਾਂਦੀ ਹੈ, ਪਰ ਇਹਨਾਂ ਠੱਗਾਂ ਉੱਤੇ ਇਸ ਦਾ ਕੋਈ ਅਸਰ ਨਹੀਂ ਹੁੰਦਾ ਤੇ ਇਹ ਫਿਰ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਲੈਂਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.