ETV Bharat / state

ਹੁਸ਼ਿਆਰਪੁਰ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ

author img

By

Published : Apr 13, 2021, 12:47 PM IST

ਸਬ ਡਵੀਜ਼ਨ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਖਾਨਪੁਰ ਦੇ ਨਾਲ ਪੈਂਦੇ ਲੱਧੇਵਾਲ ਦੇ ਬਰਸਾਤੀ ਚੋਅ ਚੋਂ ਇੱਕ ਔਰਤ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਸੀ। ਮਾਮਲੇ ਦੀ ਜਾਂਚ ਕਰਦੇ ਹੋਏ ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰ ਲਿਆ ਹੈ।

ਹੁਸ਼ਿਆਰਪੁਰ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ
ਹੁਸ਼ਿਆਰਪੁਰ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ

ਹੁਸ਼ਿਆਰਪੁਰ: ਸਬ ਡਵੀਜ਼ਨ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਖਾਨਪੁਰ ਦੇ ਨਾਲ ਪੈਂਦੇ ਲੱਧੇਵਾਲ ਦੇ ਬਰਸਾਤੀ ਚੋਅ ਚੋਂ ਇੱਕ ਔਰਤ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਸਤੈਦੀ ਨਾਲ ਮਾਮਲੇ ਦੀ ਜਾਂਚ ਕੀਤੀ। ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਰਾਮਪਾਲ ਨਾਂ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ।

ਹੁਸ਼ਿਆਰਪੁਰ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ

ਸਹਾਇਕ ਪੁਲਿਸ ਕਪਤਾਨ ਗੜ੍ਹਸ਼ੰਕਰ ਤੁਸ਼ਾਰ ਗੁਪਤਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵੱਲੋਂ ਕੀਤੀ ਗਈ ਸਖਤ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਔਰਤ ਦੇ ਰਾਮਪਾਲ ਨਾਲ ਨਾਜਾਇਜ਼ ਸਬੰਧ ਸੀ। ਜੋ ਕਿ ਖਾਨਪੁਰ ਵਿਖੇ ਤੰਬੜ ਫਾਰਮ ’ਤੇ ਰਹਿੰਦਾ ਹੈ। ਮਾਮਲੇ ’ਤੇ ਜਦੋਂ ਪੁਲਿਸ ਨੇ ਰਾਮਪਾਲ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਆਪਣਾ ਗੁਨਾਹ ਕਬੂਲ ਕਰਦੇ ਹੋਏ ਦੱਸਿਆ ਕਿ ਮ੍ਰਿਤਕ ਔਰਤ ਨੇ ਉਸ ਤੋਂ 20 ਹਜਾਰ ਰੁਪਏ ਦੀ ਮੰਗ ਕੀਤੀ ਸੀ। ਉਸ ਵੱਲੋਂ ਮੰਗ ਪੂਰੀ ਨਾ ਕਰਨ ਤੇ ਦੋਹਾਂ ਵਿੱਚ ਝਗੜਾ ਹੋ ਗਿਆ ਅਤੇ ਝਗੜਾ ਇਨ੍ਹਾਂ ਵੱਧ ਗਿਆ ਕਿ ਉਸ ਨੇ ਦਾਤਰ ਨਾਲ ਔਰਤ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਚੋਅ ਵਿੱਚ ਸੁੱਟ ਦਿੱਤੀ। ਫਿਲਹਾਲ ਪੁਲਿਸ ਨੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 36 ਅਧੀਨ 302, 201, 34 ਥਾਣਾ ਮਾਹਿਲਪੁਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਡੂੰਘਾਈ ਨਾਲ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਗੁਰਦਾਸਪੁਰ ਜ਼ਿਲ੍ਹੇ 'ਚ 15 ਅਪ੍ਰੈਲ ਤੱਕ ਬੰਦ ਰਹੇਗੀ ਕਣਕ ਦੀ ਖਰੀਦ

ETV Bharat Logo

Copyright © 2024 Ushodaya Enterprises Pvt. Ltd., All Rights Reserved.