ETV Bharat / state

ਸਰਪੰਚ ਕਤਲ ਮਾਮਲੇ 'ਚ ਪੁਲਿਸ ਦੇ ਆਸ਼ਵਾਸਨ ਤੋਂ ਬਾਅਦ ਸਮਰਥਕਾਂ ਨੇ ਚੁੱਕਿਆ ਧਰਨਾ

author img

By ETV Bharat Punjabi Team

Published : Jan 6, 2024, 5:11 PM IST

In the Sarpanch murder case, the supporters staged a protest in Hoshiarpur
ਸਰਪੰਚ ਕਤਲ ਮਾਮਲੇ 'ਚ ਪੁਲਿਸ ਦੇ ਆਸ਼ਵਾਸਨ ਤੋਂ ਬਾਅਦ ਸਮਰਥਕਾਂ ਨੇ ਚੁੱਕਿਆ ਧਰਨਾ,ਨਹੀਂ ਹੋਵੇਗਾ ਹੁਸ਼ਿਆਰਪੁਰ ਬੰਦ

Sarpanch Murder Case : ਬੀਤੇ ਦਿਨੀਂ ਹੁਸ਼ਿਆਰਪੁਰ ਵਿੱਚ ਬਸਪਾ ਨੇਤਾ ਅਤੇ ਮੋਜੂਦਾ ਸਰਪੰਚ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਉਥੇ ਹੀ ਹੁਣ ਪਰਿਵਾਰ ਅਤੇ ਸਥਾਨਕ ਵਾਸੀਆਂ ਵੱਲੋਂ ਮੁੱਖ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਧਰਨਾ ਲਾਇਆ ਜਾ ਰਿਹਾ ਹੈ।

ਸਰਪੰਚ ਕਤਲ ਮਾਮਲੇ 'ਚ ਪੁਲਿਸ ਦੇ ਆਸ਼ਵਾਸਨ ਤੋਂ ਬਾਅਦ ਸਮਰਥਕਾਂ ਨੇ ਚੁੱਕਿਆ ਧਰਨਾ

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਬਸਪਾ ਆਗੂ ਅਤੇ ਸਰਪੰਚ ਸੰਦੀਪ ਛੀਨਾ ਦੇ ਕਤਲ ਕੇਸ ਵਿੱਚ ਧਰਨਾ ਦੇ ਰਹੇ ਸਮਰਥਕਾਂ ਵੱਲੋਂ ਹੁਣ ਇਹ ਧਰਨਾ ਚੁੱਕ ਲਿਆ ਗਿਆ ਹੈ। ਜਿਸ ਤੋਂ ਬਾਅਦ ਫੈਸਲਾ ਕੀਤਾ ਗਿਆ ਹੈ ਕਿ ਹੁਣ ਹੁਸ਼ਿਆਪੁਰ ਬੰਦ ਨਹੀਂ ਹੋਵੇਗਾ। ਦੱਸਣਯੋਗ ਹੈ ਕਿ ਸਰਪੰਚ ਦੇ ਕਤਲ ਤੋਂ ਬਾਅਦ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕੀਤਾ ਜਾਵੇ। ਇਸ ਸਬੰਧੀ ਪੁਲਿਸ ਅਤੇ ਸਮਰਥਕਾਂ ਵਿਚਾਲੇ ਮੀਟਿੰਗ ਹੋਈ ਜਿਸ ਤੋਂ ਬਾਅਦ ਪੁਲਿਸ ਦੇ ਭਰੋਸੇ ਤੋਂ ਬਾਅਦ ਸਹਿਮਤੀ ਬਣੀ ਕਿ ਜਲਦ ਹੀ ਧਰਨਾ ਚੁੱਕਿਆ ਜਾਵੇਗਾ ਅਤੇ ਬੰਦ ਦੀ ਕਾਲ ਵੀ ਵਾਪਿਸ ਲੈ ਲਈ ਹੈ।

ਪੁਲਿਸ ਨੇ ਦਿੱਤਾ ਭਰੋਸਾ :ਦੱਸਣਯੋਗ ਹੈ ਕਿ ਮਾਮਲੇ ਸਬੰਧੀ ਪਰਿਵਾਰ ਤੇ ਸਮਰਥਕਾਂ ਨਾਲ ਮੀਟਿੰਗ ਤੋਂ ਬਾਅਦ ਪੁਲਿਸ ਅਧਿਕਾਰੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਸਾਨੁੰ ਸਾਡੀ ਜ਼ਿੰਮੇਵਾਰੀ ਦਾ ਪਤਾ ਹੈ ਕਾਨੁੰਨ ਆਪਣੀ ਕਾਰਵਾਈ ਕਰ ਰਿਹਾ ਹੈ। ਜੇਕਰ ਸ਼ਹਿਰ ਵਿੱਚ ਧਰਨੇ ਲੱਗੇ ਲੋਕ ਪ੍ਰਭਾਵਿਤ ਹੋਏ ਤਾਂ ਅਸੀਂ ਡਾਇਵਰਟ ਹੋਵਾਂਗੇ ਅਤੇ ਜਾਂਚ ਵੀ ਪ੍ਰਭਾਵਿਤ ਹੋਵੇਗੀ ।ਇਸ ਲਿਈ ਲੋਕਾਂ ਦੇ ਸਹਿਯੋਗ ਨਾਲ ਜਲਦ ਹੀ ਅਸਲ ਦੋਸ਼ੀ ਕਾਬੂ ਕੀਤੇ ਜਾਣਗੇ।


ਇਹ ਸੀ ਪੂਰਾ ਮਾਮਲਾ: ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਵਿਖੇ ਸਰਪੰਚ ਤੇ ਬਸਪਾ ਆਗੂ ਦਾ ਤਿੰਨ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਇਹ ੲਰਦਾਤ ਉਸ ਵੇਲੇ ਹੋਈ ਜਦੋਂ ਸੰਦੀਪ ਸਵੇਰੇ ਆਪਣੇ ਕੰਮ ਲਈ ਜਾ ਰਹੇ ਸਨ ਕਿ ਅਚਾਨਕ ਅਗੋਂ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਆਏ ਅਤੇ ਸਰਪੰਚ ਸੰਦੀਪ 'ਤੇ ਗੋਲੀਆਂ ਚਲਾਈਆਂ ਗਈਆਂ। ਸਰਪੰਚ ਨੂੰ ਤਿੰਨ ਗੋਲੀਆਂ ਲੱਗੀਆਂ। ਗੋਲੀਆਂ ਲੱਗਣ ਨਾਲ ਸਰਪੰਚ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਸ ਨੂੰ ਲੈਕੇ ਬਸਪਾ ਸੰਗਠਨ ਦੇ ਆਗੂਆ ਤੇ ਪਰਿਵਾਰਕ ਮੈਬਰਾਂ ਵਿੱਚ ਦੋਸ਼ੀਆਂ ਦੀ ਗਿਰਫਤਾਰੀ ਨੂੰ ਲੈ ਕੇ ਕਾਫੀ ਰੋਸ ਦਿਖਾਈ ਦੇ ਰਿਹਾ ਹੈ। ਪਰ ਪੁਲਿਸ ਵੱਲੋਂ ਇੱਕ ਦੋਸ਼ੀ ਨੂੰ ਗਿਰਫ਼ਤਾਰ ਕੀਤਾ ਗਿਆ। ਪਰ ਬਸਪਾ ਆਗੂਆਂ ਦਾ ਕਹਿਣਾ ਹੈ ਕਿ ਪੁਲਿਸ ਬਾਕੀ ਰਹਿੰਦੇ ਦੋਸ਼ੀਆਂ ਨੂੰ ਅਜੇ ਤੱਕ ਗਿਰਫ਼ਤਾਰ ਕਰਨ ਵਿੱਚ ਅਸਮਰਥ ਦਿਖਾਈ ਦੇ ਰਹੀ ਹੈ ਜਿਸ ਨੂੰ ਲੇ ਕੇ ਅੱਜ ਬਸਪਾ ਆਗੂ ਤੇ ਪਰਿਵਾਰਕ ਮੈਬਰਾਂ ਵੱਲੋ ਦੁਸੜਕਾ ਰੋਡ ਜਾਮ ਕਰਨਾ ਦਾ ਫੈਸਲਾ ਲਿਆ ਗਿਆ। ਜਿੱਥੇ ਬਸਪਾ ਵਰਕਰਾਂ ਵੱਲੋਂ ਇਕ ਰੋਸ ਮਾਰਚ ਵੀ ਕੱਢਿਆ ਗਿਆ ਤੇ ਪੰਜਾਬ ਸਰਕਾਰ 'ਤੇ ਪੁਲਿਸ ਖਿਲਾਫ ਨਾਰੇਬਾਜੀ ਕੀਤੀ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.