ਸੀਐਮ ਮਾਨ ਤੇ ਕੇਜਰੀਵਾਲ ਦੀ ‘ਵਿਕਾਸ ਕ੍ਰਾਂਤੀ’ ਰੈਲੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ, ਸੀਐਮ ਨੇ ‘ਆਪ’ ਨੂੰ ਮਲੰਗਾਂ ਦੀ ਪਾਰਟੀ ਦੱਸ ਕੇ ਪੰਜਾਬੀਆਂ ਦਾ ਅਪਮਾਨ ਕਰਨ ਲਈ ਸੁਖਬੀਰ ਨੂੰ ਕਰੜੇ ਹੱਥੀਂ ਲਿਆ
Published: Nov 18, 2023, 9:22 PM

ਸੀਐਮ ਮਾਨ ਤੇ ਕੇਜਰੀਵਾਲ ਦੀ ‘ਵਿਕਾਸ ਕ੍ਰਾਂਤੀ’ ਰੈਲੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ, ਸੀਐਮ ਨੇ ‘ਆਪ’ ਨੂੰ ਮਲੰਗਾਂ ਦੀ ਪਾਰਟੀ ਦੱਸ ਕੇ ਪੰਜਾਬੀਆਂ ਦਾ ਅਪਮਾਨ ਕਰਨ ਲਈ ਸੁਖਬੀਰ ਨੂੰ ਕਰੜੇ ਹੱਥੀਂ ਲਿਆ
Published: Nov 18, 2023, 9:22 PM
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ ਇੱਥੇ ‘ਵਿਕਾਸ ਕ੍ਰਾਂਤੀ’ ਰੈਲੀ ਵਿੱਚ ਲੋਕਾਂ ਦੇ ਭਾਰੀ ਇਕੱਠ ਨੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮਈ ਯੋਜਨਾਵਾਂ ਨੂੰ ਮਿਲੇ ਰਹੇ ਭਰਵਾਂ ਹੁੰਗਾਰੇ ਦੀ ਗਵਾਹੀ ਭਰੀ। Vikas Kranti Rally in Hoshiarpur
ਹੁਸ਼ਿਆਰਪੁਰ: ਲੋਕਾਂ ਨੂੰ ਤੋਹਫੇ ਵਜੋਂ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਰੱਖਣ/ ਦੇ ਐਲਾਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ, ਜਦੋਂ ਸਮੁੱਚੇ ਕੰਢੀ ਖੇਤਰ ਦੀ ਕਿਸਮਤ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਸ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣਗੇ ਅਤੇ ਲੋਕਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਇਸ ਖੇਤਰ ਨੂੰ ਅੱਖੋਂ-ਪਰੋਖੇ ਕਰਦੀਆਂ ਰਹੀਆਂ ਹਨ, ਪਰ ਉਨ੍ਹਾਂ ਦੀ ਸਰਕਾਰ ਇਸ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।
-
ਸੂਬੇ ਦੇ ਚੌਹ ਪੱਖੀ ਵਿਕਾਸ ਵੱਲ ਵਧਦੇ ਕਦਮ... 'ਵਿਕਾਸ ਕ੍ਰਾਂਤੀ ਰੈਲੀ' ਦੌਰਾਨ ਵਿਸ਼ੇਸ਼ ਮਹਿਮਾਨ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਜੀ ਨਾਲ ਹੁਸ਼ਿਆਰਪੁਰ ਤੋਂ Live... https://t.co/XNfbJpJItV
— Bhagwant Mann (@BhagwantMann) November 18, 2023
ਕੇਜਰੀਵਾਲ ਦੀ ਤਾਰੀਫ਼: ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਇੱਕ ਮਹਾਨ ਅਤੇ ਕ੍ਰਾਂਤੀਕਾਰੀ ਨੇਤਾ ਦੱਸਿਆ ਜਿਸ ਨੇ ਆਮ ਆਦਮੀ ਨੂੰ ਭਾਰਤੀ ਰਾਜਨੀਤੀ ਦੇ ਕੇਂਦਰੀ ਮੰਚ ’ਤੇ ਲਿਆਉਣ ਦਾ ਹੌਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਾ ਤਾਂ ਕੋਈ ਸਿਆਸੀ ਰੈਲੀ ਹੈ ਅਤੇ ਨਾ ਹੀ ਸ਼ਕਤੀ ਪ੍ਰਦਰਸ਼ਨ , ਸਗੋਂ ਇਹ ਸਮਾਗਮ ਪੂਰਨ ਰੂਪ ਵਿੱਚ ਹੁਸ਼ਿਆਰਪੁਰ ਦੇ ਵਿਕਾਸ ਨੂੰ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬੇ ਦੇ ਕੋਨੇ-ਕੋਨੇ ਵਿੱਚ ਬੇਮਿਸਾਲ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਹ ਆਮ ਆਦਮੀ ਸਰਕਾਰ ਦੇ ਮਹਿਜ਼ 18 ਮਹੀਨੇ ਦੇ ਸ਼ਾਸਨ ਦਾ ਨਤੀਜਾ ਹੈ।
-
ਅਸੀਂ ਕੋਈ ਅੱਜ ਸ਼ਕਤੀ ਪ੍ਰਦਰਸ਼ਨ ਨਹੀਂ ਕਰਨ ਆਏ…ਹੁਸ਼ਿਆਰਪੁਰ ਦੇ 9 ਵਿਧਾਨ ਸਭਾ ਹਲਕਿਆਂ ਤੋਂ ਲਗਭਗ 40-50 ਹਜ਼ਾਰ ਬੰਦਾ ਅੱਜ ਆਪ ਮੁਹਾਰੇ ਵਿਕਾਸ ਕ੍ਰਾਂਤੀ ਦਾ ਗਵਾਹ ਬਣਨ ਲਈ ਆਇਆ ਹੈ.. pic.twitter.com/Vb924TJOE4
— Bhagwant Mann (@BhagwantMann) November 18, 2023
ਨਵੇਂ ਮੈਡੀਕਲ ਕਾਲਜ : ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ, ਸਕੂਲਾਂ ਵਿੱਚ ਮੁਕੰਮਲ ਤੌਰ ’ਤੇ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦੀ ਕੰਢੇ ਲਿਆ ਖੜ੍ਹਾ ਕੀਤਾ ਹੈ ਅਤੇ ਹੁਣ ਉਹ ਬੇਸ਼ਰਮੀ ਨਾਲ ਨੈਤਿਕਤਾ ਦਾ ਰਾਗ ਅਲਾਪਣ ਲੱਗੀਆਂ ਹੋਈਆਂ ਹਨ।
-
ਸੁਖਬੀਰ ਸਿਆਂ ਤੂੰ ਸਾਨੂੰ ਮਲੰਗ ਦੱਸਦੈ…ਪੰਜਾਬ ਦੇ ਲੋਕਾਂ ਨੂੰ ਮਲੰਗ ਬਣਾਇਆ ਕਿਸ ਨੇ ਹੈ..ਪਹਿਲਾਂ ਇਹ ਵੀ ਦੱਸਦੇ…ਪਹਾੜਾਂ ‘ਚੋਂ ਪੜ੍ਹੇ ਹੋਏ ਨੂੰ ਮਲੰਗ ਦਾ ਅਸਲ ਮਤਲਬ ਤੱਕ ਨੀ ਪਤਾ ਹੋਣਾ.. pic.twitter.com/10KQ377kHr
— Bhagwant Mann (@BhagwantMann) November 18, 2023
ਪੰਜਾਬ ਦੇ ਨੌਜਵਾਨਾਂ ਦਾ ਅਪਮਾਨ: ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਉਸ ਦੇ ਸਾਥੀਆਂ ਨੇ ਸੂਬੇ ਦੇ ਹਿੱਤ ਵੇਚੇ ਹਨ, ਆਮ ਆਦਮੀ ਦਾ ਜੀਵਨ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਆਮ ਆਦਮੀ ਪਾਰਟੀ ਨੂੰ ਮਲੰਗਾਂ ਦੀ ਪਾਰਟੀ ਕਹਿ ਕੇ ਪੰਜਾਬ ਦੇ ਨੌਜਵਾਨਾਂ ਦਾ ਅਪਮਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਕੋਲ ਬੁੱਧੀਜੀਵੀ ਨੇਤਾ ਹਨ, ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਮੁੱਖ ਸੰਸਥਾਵਾਂ ਵਿੱਚ ਪੜ੍ਹਾਈ ਕੀਤੀ ਹੈ ਅਤੇ ਇਨ੍ਹਾਂ ਸਾਰਿਆਂ ਆਗੂਆਂ ਨੇ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਆਪੋ-ਆਪਣੇ ਖੇਤਰਾਂ ਵਿੱਚ ਆਪਣੀ ਕਾਬਲੀਅਤ ਦੇ ਬਾਖੂਬੀ ਸਬੂਤ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਜਿਨ੍ਹਾਂ ਨੂੰ ਪੰਜਾਬੀ ਦੇ ਮੂਲ ਸ਼ਬਦਾਂ ਦਾ ਉਚਾਰਨ ਤੱਕ ਨਹੀਂ ਕਰਨਾ ਆਉਂਦਾ, ਉਹ ਸੂਬੇ ਅਤੇ ਇੱਥੋਂ ਦੇ ਲੋਕਾਂ ਬਾਰੇ ਨਿਰਾਧਾਰ ਟੀਕਾ-ਟਿੱਪਣੀ ਕਰ ਰਹੇ ਹਨ।
-
ਹੁਸ਼ਿਆਰਪੁਰ ਵਿਖੇ ਕੌਮੀ ਕਨਵੀਨਰ @ArvindKejriwal ਜੀ ਨਾਲ ਵਿਕਾਸ ਕ੍ਰਾਂਤੀ ਰੈਲੀ ‘ਚ ਸ਼ਿਰਕਤ ਕੀਤੀ…ਵੇਖ ਕੇ ਖੁਸ਼ੀ ਹੋਈ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਹਜ਼ਾਰਾਂ ਲੋਕ ਆਪ ਮੁਹਾਰੇ ਰੈਲੀ ‘ਚ ਹਿੱਸਾ ਲੈਣ ਲਈ ਆਏ…ਹੁਸ਼ਿਆਰਪੁਰ ਵਾਸੀ ਵਿਕਾਸ ਕ੍ਰਾਂਤੀ ਦੇ ਪ੍ਰੋਜੈਕਟਾਂ ਦੇ ਗਵਾਹ ਬਣੇ ਨੇ…
— Bhagwant Mann (@BhagwantMann) November 18, 2023
ਸਭ ਦਾ ਬਹੁਤ ਬਹੁਤ… pic.twitter.com/Dp2Iqgemgl
-
ਪਹਿਲੀ ਵਾਰ ਹੋਵੇਗਾ ਕਿ ਨੌਜਵਾਨ ਕਿਸੇ ਮੁੱਖ ਮੰਤਰੀ ਨੂੰ ਬਾਈ ਜੀ ਕਹਿ ਕੇ ਬੁਲਾਉਂਦੇ ਨੇ…ਨਹੀਂ ਤਾਂ ਪਹਿਲਾਂ ਵਾਲੇ ਕਦੇ ਮਹਾਰਾਜਾ..ਵੱਡੇ ਸਾਬ੍ਹ ਕਾਕਾ ਜੀ ਹੁੰਦੇ ਸੀ…ਆਪਣੇ ਮਹਿਲ ਬਣਾਈ ਗਏ ਸ਼ਹੀਦਾਂ ਦੇ ਘਰਾਂ ਦੀ ਸਾਰ ਤੱਕ ਨੀ ਲਈ.. pic.twitter.com/9LF886kQff
— Bhagwant Mann (@BhagwantMann) November 18, 2023
ਬਾਦਲ ਪਰਿਵਾਰ ਦੀਆਂ ਕਰਤੂਤਾਂ : ਮੁੱਖ ਮੰਤਰੀ ਨੇ ਭਵਿੱਖਬਾਣੀ ਕਰਦਿਆਂ ਕਿਹਾ ਕਿ ਲੋਕ ਇਨ੍ਹਾਂ ਤਾਨਾਸ਼ਾਹ ਆਗੂਆਂ ਤੋਂ ਇੰਨੇ ਅੱਕ ਚੁੱਕੇ ਹਨ ਕਿ ਉਨ੍ਹਾਂ ਨੇ ਆਉਣ ਵਾਲੀਆਂ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਅਤੇ ਚੰਡੀਗੜ੍ਹ ਦੀ ਇੱਕ ਸੀਟ ‘ਆਪ’ ਦੀ ਝੋਲੀ ਵਿੱਚ ਪਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਅੰਕੜਾ 13-0 ਦਾ ਹੋਵੇਗਾ ਜਿੱਥੇ 13 ‘ਆਪ’ ਦੇ ਹੱਕ ਵਿੱਚ ਹੋਣਗੇ ਅਤੇ ਬਾਕੀ ਪਾਰਟੀਆਂ ਦੇ ਖਾਤੇ ਤੱਕ ਨਹੀਂ ਖੁੱਲ੍ਹਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਮੁਖੀ ਵਲੋਂ ਉਨ੍ਹਾਂ ਖਿਲਾਫ ਮਾਣਹਾਨੀ ਦਾ ਕੋਈ ਵੀ ਕੇਸ ਦਾਇਰ ਕਰਨ ਲਈ ਉਹ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਬਾਦਲ ਪਰਿਵਾਰ ਦੀਆਂ ਕਰਤੂਤਾਂ ਨੂੰ ਲੋਕਾਂ ਸਾਹਮਣੇ ਨੰਗਾ ਕਰਨ ਲਈ ਇਸ ਕੇਸ ਦਾ ਸਵਾਗਤ ਕਰਨਗੇ।
-
ਹੁਣ ਤੱਕ ਪੰਜਾਬ ‘ਚ ਸਿਰਫ਼ 4 ਮੈਡੀਕਲ ਕਾਲਜ ਸੀ..ਇੱਕ ਗੋਰਿਆਂ ਨੇ ਬਣਾਇਆ..ਤੇ ਬਾਕੀ 75 ਸਾਲਾਂ ‘ਚ 3 ਬਣਾਏ …ਹੁਣ ਅਸੀਂ ਸਿਰਫ਼ 1.5 ਸਾਲ ‘ਚ 5 ਮੈਡੀਕਲ ਕਾਲਜ ਖੋਲ੍ਹਣ ਜਾ ਰਹੇ ਹਾਂ.. pic.twitter.com/MA20wm2wpg
— Bhagwant Mann (@BhagwantMann) November 18, 2023
‘ਮੁਹਾਵਰੇ ਦੇ ਮਾਸਟਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ‘ਮੁਹਾਵਰੇ ਦੇ ਮਾਸਟਰ’ ਹਨ ਜਿਨ੍ਹਾਂ ਨੇ ਆਪਣੇ ਪੂਰੇ ਕਾਰਜਕਾਲ ਦੌਰਾਨ ਲੋਕਾਂ ਨੂੰ ਬੇਵਕੂਫ ਬਣਾਇਆ ਹੈ। ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਮੋਦੀ ਵੱਲੋਂ ਹਰੇਕ ਖਾਤੇ ਵਿੱਚ 15 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਦੀਆਂ ਗੈਰ ਯੋਜਨਾਬੱਧ ਨੀਤੀਆਂ ਕਾਰਨ ਲੋਕਾਂ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਲੱਖ ਰੁਪਏ ਤਾਂ ਛੱਡੋ, ਹੁਸ਼ਿਆਰਪੁਰ ਦੇ ਨਾਲ ਲੱਗਦੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਲੋਕ 2019 ’ਚ ਇਸ ਸੀਟ ਤੋਂ ਭਾਜਪਾ ਦੀ ਟਿਕਟ ’ਤੇ ਚੁਣੇ ਗਏ ਆਪਣੇ ਸੰਸਦ ਮੈਂਬਰ ਸੰਨੀ ਦਿਓਲ ਦਾ ਚਿਹਰਾ ਦੇਖਣ ਦੀ ਉਡੀਕ ਕਰ ਰਹੇ ਹਨ।
