ਹੁਸ਼ਿਆਰਪੁਰ : ਉੜਮੁੜ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮਿਲਕੇ ਹਲਕੇ ਅਧੀਨ ਆਉਂਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਮੀਂਹ ਕਾਰਨ ਪਾਣੀ ਖੜ੍ਹਾ ਹੈ। ਇਸ ਦੌਰਾਨ ਉਨ੍ਹਾਂ ਨਾਲ ਐੱਸਡੀਐੱਮ ਓਜਸਵੀ ਅਲੰਕਾਰ ਵੀ ਮੌਜੂਦ ਸਨ। ਵਿਧਾਇਕ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਹਲਕੇ ਦੇ ਕਈ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਆ ਗਿਆ ਸੀ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਪੁਲ ਪੁਖਤਾ, ਫਿਰੋਜ਼ ਰੱਲੀਆਂ, ਨੱਥੂਪੁਰ, ਤਲਵੰਡੀ ਡਡਿਆਣਾ, ਪੱਤੀ ਮੀਰਾਪੁਰ, ਬਹਾਦਰਪੁਰ ਦਾ ਦੌਰਾ ਕਰਨ ਦਾ ਮਕਸਦ ਹੈ ਕਿ ਪਿੰਡਾਂ ਦੀਆਂ ਪੰਚਾਇਤਾਂ ਨਾਲ ਤਾਲਮੇਲ ਕਰਕੇ ਪਾਣੀ ਦਾ ਨਿਕਾਸ ਕੀਤਾ ਜਾਵੇ।
ਸਰਕਾਰ ਕਰ ਰਹੀ ਪੁਖਤਾ ਪ੍ਰਬੰਧ : ਉਨ੍ਹਾਂ ਕਿਹਾ ਕਿ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਸਰਵੇਖਣ ਕੀਤਾ ਗਿਆ ਹੈ ਅਤੇ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਵਿਸ਼ਵਾਸ ਨਾ ਕੀਤੀ ਜਾਵੇ ਅਤੇ ਨਾ ਹੀ ਘਬਰਾਹਟ ਵਿੱਚ ਆਉਣ ਦੀ ਲੋੜ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਫਲੱਡ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ ਦੀ ਵੀ ਗੱਲ ਕਹੀ ਗਈ ਹੈ।
ਹੜ੍ਹ ਪ੍ਰਭਾਵਿਤ ਖੇਤਰਾਂ ਉੱਤੇ ਲਗਾਤਾਰ ਨਜ਼ਰ : ਇਸ ਮੌਕੇ ਵਿਧਾਇਕ ਜਸਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹੁਕਮਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਗਾਤਾਰ ਨੁਕਸਾਨ ਝੱਲਣ ਵਾਲੇ ਪਿੰਡਾਂ ਉੱਤੇ ਨਜਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਨੂੰ ਲੋਕਾਂ ਦੀ ਜਾਨਮਾਲ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮੁੱਚਾ ਸਰਕਾਰੀ ਤੰਤਰ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਹਰ ਤਰ੍ਹਾਂ ਨਾਲ ਯਤਨਸ਼ੀਲ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ।
- ਬਿਨਾਂ ਮੀਂਹ ਤੋਂ ਪਾਣੀ ਦੀ ਮਾਰ ਹੇਠ ਫਰੀਦਕੋਟ ਦੇ ਕਈ ਪਿੰਡ, ਸੈਂਕੜੇ ਏਕੜ ਫਸਲ ਪ੍ਰਭਾਵਿਤ
- Punjab Flood News: ਕਈ ਪਿੰਡਾਂ 'ਚ ਮਚੀ ਹਾਹਾਕਾਰ, 500 ਦੇ ਕਰੀਬ ਪਿੰਡਾਂ 'ਚ ਤਬਾਹੀ ਦਾ ਮੰਜ਼ਰ ਬਿਆਂ ਕਰਦੀਆਂ ਇਹ ਤਸਵੀਰਾਂ- ਖਾਸ ਰਿਪੋਰਟ
- Punjab School Holidays Extend: ਪੰਜਾਬ 'ਚ ਸਾਰੇ ਨਿੱਜੀ ਤੇ ਸਰਕਾਰੀ ਸਕੂਲਾਂ ਦੀਆਂ ਛੁੱਟੀਆਂ 'ਚ ਵਾਧਾ, ਹੁਣ ਇਸ ਦਿਨ ਤੋਂ ਖੁੱਲ੍ਹਣਗੇ ਸਕੂਲ
ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਟਾਂਡਾ ਦੇ ਕਈ ਪਿੰਡ ਬੇਈ ਦੇ ਖੇਤਰ ਵਿੱਚ ਆਉਂਦੇ ਹਨ, ਜਿੱਥੇ ਕਾਫੀ ਪਾਣੀ ਇਕੱਠਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਪਾਣੀ ਦਾ ਪੱਧਰ ਕਾਫੀ ਹੇਠਾਂ ਆਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਬਹਾਲ ਕਰਦੇ ਹੋਏ ਇਸ ਨੂੰ ਅੱਗੇ ਵਹਿਣ ਦੇਣ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਬਰਸਾਤ ਕਿਸੇ ਲਈ ਮੁਸੀਬਤ ਨਾ ਬਣੇ।