'ਅਕਾਲੀ-ਬਸਪਾ ਦੇ ਸਮਝੌਤੇ ਤੋਂ ਬੁਖਲਾਹਟ ‘ਚ ਵਿਰੋਧੀ'

author img

By

Published : Sep 20, 2021, 3:00 PM IST

'ਅਕਾਲੀ-ਬਸਪਾ ਦੇ ਸਮਝੌਤੇ ਤੋਂ ਬੁਖਲਾਹਟ ‘ਚ ਵਿਰੋਧੀ'

ਅਕਾਲੀ ਆਗੂ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ (Akali leader Surinder Singh Bhulewal Rathan) ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਾਂਗਰਸ (Congress) ਤੇ ਆਮ ਆਦਮੀ ਪਾਰਟੀ (Aam Aadmi Party) ‘ਤੇ ਨਿਸ਼ਾਨੇ ਸਾਧੇ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਆਪਣੇ ਵਾਅਦੇ ਪੂਰੇ ਨਾ ਕਰ ਸਕੇ ਤਾਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਤੋਂ ਅਸਤੀਫ਼ਾ ਲੈ ਲਿਆ।

ਹੁਸ਼ਿਆਰਪੁਰ: ਪੰਜਾਬ ਅੰਦਰ 2022 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections) ਨੂੰ ਲੈਕੇ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਨਜ਼ਰ ਆ ਰਹੀਆਂ ਹਨ। ਸਿਆਸੀ ਪਾਰਟੀਆਂ (Political parties) ਇੱਕ ਪਾਸੇ ਜਿੱਥੇ ਆਪਣੇ ਲੀਡਰਾਂ ਨਾਲ ਲਗਾਤਾਰ ਮੀਟਿੰਗ ਕਰ ਰਹੀਆਂ ਹਨ ਉੱਥੇ ਹੀ ਇਨ੍ਹਾਂ ਸਿਆਸੀ ਪਾਰਟੀਆ (Political parties) ਵੱਲੋਂ ਆਮ ਲੋਕਾਂ ਤੱਕ ਵੀ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਨੂੰ ਕਿਸੇ ਨਾ ਕਿਸੇ ਤਰੀਕੇ ਆਪਣੇ ਨਾਲ ਜੋੜਿਆ ਜਾ ਸਕੇ। ਇਸੇ ਮੁਹਿੰਮ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ (Shiromani Akali Dal and BSP) ਵੱਲੋਂ ਹੁਸ਼ਿਆਰਪੁਰ (Hoshiarpur) ਵਿੱਚ ਵੋਟਰਾਂ ਨਾਲ ਲਗਾਤਾਰ ਮੀਟਿੰਗਾਂ (Meetings) ਕੀਤੀ ਜਾ ਰਹੀਆਂ ਹਨ।

ਅਕਾਲੀ ਆਗੂ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ (Akali leader Surinder Singh Bhulewal Rathan) ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਾਂਗਰਸ (Congress) ਤੇ ਆਮ ਆਦਮੀ ਪਾਰਟੀ (Aam Aadmi Party) ‘ਤੇ ਨਿਸ਼ਾਨੇ ਸਾਧੇ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਆਪਣੇ ਵਾਅਦੇ ਪੂਰੇ ਨਾ ਕਰ ਸਕੇ ਤਾਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਤੋਂ ਅਸਤੀਫ਼ਾ ਲੈ ਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਵੀ ਮੰਨ ਰਹੀ ਹੈ ਕਿ ਕਾਂਗਰਸ ਦੀ ਸਰਕਾਰ ਸਮੇਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ‘ਚ ਕੋਈ ਕੰਮ ਨਹੀਂ ਹੋਇਆ।

'ਅਕਾਲੀ-ਬਸਪਾ ਦੇ ਸਮਝੌਤੇ ਤੋਂ ਬੁਖਲਾਹਟ ‘ਚ ਵਿਰੋਧੀ'

ਉਨ੍ਹਾਂ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਨੂੰ ਸਵਾਲ ਕਰਦਿਆ ਕਿਹਾ ਕਿ ਜੋ 2017 ਦੀਆਂ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਕਿ ਉਹ ਪੰਜਾਬ ਦੇ ਨਵੇਂ ਮੁੱਖ ਮੰਤਰੀ ਪੂਰੇ ਕਰਨਗੇ ਕੀ ਨਹੀਂ।

ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਆਮ ਆਦਮੀ ਪਾਰਟੀ ‘ਤੇ ਬੋਲਦਿਆ ਕਿਹਾ ਕਿ ਜਿਸ ਪਾਰਟੀ ਵਿੱਚ ਮੁੱਖ ਮੰਤਰੀ ਦੀ ਕੁਰਸੀ (CM's chair) ਨੂੰ ਲੈਕੇ ਪੰਜਾਬ ਤੋਂ ਦਿੱਲੀ ਤੱਕ ਜੰਗ ਚੱਲ ਰਹੀ ਹੋਵੇ ਤਾਂ ਉਹ ਪੰਜਾਬ ਦਾ ਭਲਾ ਕਿਵੇਂ ਕਰ ਸਕਦੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਇੱਕ ਕਮਜੋਰ ਤੇ ਅਨੁਸ਼ਾਸ਼ਨਹੀਣ ਪਾਰਟੀ ਦੱਸਿਆ।

ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਬਾਰੇ ਬੋਲਦੇ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਕਿਹਾ ਕਿ 2022 ਵਿੱਚ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਕਾਂਗਰਸ ਸਰਕਾਰ ਤੋਂ ਬਹੁਤ ਪ੍ਰੇਸ਼ਾਨ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਗਲਤ ਨੀਤੀਆ ਕਰਕੇ ਅੱਜ ਪੰਜਾਬ ਦੇ ਹਰ ਇੱਕ ਵਿਅਕਤੀ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਦੇ ਰਿਹਾ ਹੈ। ਉਨ੍ਹਾਂ ਨੇ ਕਾਂਗਰਸ ਸਰਕਾਰ ਨੂੰ ਪੰਜਾਬ ਦੀ ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਬਣੇ ਚਰਨਜੀਤ ਚੰਨੀ ਨੇ ਚੁੱਕੀ ਸਹੁੰ

ETV Bharat Logo

Copyright © 2024 Ushodaya Enterprises Pvt. Ltd., All Rights Reserved.