ETV Bharat / state

MP Simranjit Maan Reached Hoshiarpur : ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਕਿਹਾ- 'ਭਗਵੰਤ ਮਾਨ ਵੱਲੋਂ ਖੁੱਲ੍ਹੀ ਬਹਿਸ ਦਾ ਮੈਨੂੰ ਨਹੀਂ ਆਇਆ ਸੱਦਾ, ਆਉਂਦਾ ਤਾਂ ਜ਼ਰੂਰ ਜਾਂਦਾ...

author img

By ETV Bharat Punjabi Team

Published : Oct 10, 2023, 7:49 PM IST

PC of MP simerjeet singh Mann in HSP
MP Simranjit Maan Reached Hoshiarpur : ਲੋਕ ਸਭਾ ਚੋਣਾਂ ਲਈ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਵਿਚਾਰ-ਵਟਾਂਦਰਾ

ਅੱਜ ਹੁਸ਼ਿਆਰਪੁਰ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ (MP Simranjit Maan Reached Hoshiarpur) ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਪਹੁੰਚੇ ਹਨ, ਜਿੱਥੇ ਉਨ੍ਹਾਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਚਾਰ ਵਟਾਂਦਰਾ ਕੀਤਾ।

ਹੁਸ਼ਿਆਰਪੁਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ।

ਹੁਸ਼ਿਆਰਪੁਰ : ਹੁਸਿ਼ਆਰਪੁਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਪਾਰਟੀ ਵਰਕਰਾਂ ਨਾਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰਵਿਚਾਰ ਵਟਾਂਦਰਾ ਕੀਤਾ ਹੈ। ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਸ ਮੌਕੇ ਸਰਕਾਰ ਦੇ ਕੰਮਾਂ ਉੱਤੇ ਸਵਾਲ ਵੀ ਚੁੱਕੇ ਅਤੇ ਪਾਰਟੀ ਵਰਕਰਾਂ ਨੂੰ ਚੋਣਾਂ ਤੋਂ ਪਹਿਲਾਂ ਸਰਗਰਮੀਆਂ ਵਧਾਉਣ ਦੀ ਹਦਾਇਤ ਵੀ ਕੀਤੀ ਹੈ।

ਮੈਨੂੰ ਨਹੀਂ ਮਿਲਿਆ ਖੁਲ੍ਹੀ ਬਹਿਸ ਦਾ ਸੱਦਾ : ਮੀਡੀਆ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਸਿਮਰਨੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੋ ਬਹਿਸ ਦਾ ਖੁੱਲ੍ਹਾ ਸੱਦਾ ਦਿੱਤਾ ਹੋਇਆ ਹੈ, ਉਹ ਉਨ੍ਹਾਂ ਨੂੰ ਨਹੀਂ ਮਿਲਿਆ ਹੈ। ਮਾਨ ਨੇ ਕਿਹਾ ਕਿ ਜੇਕਰ ਮੈਨੂੰ ਵੀ ਸੱਦਾ ਆਉਂਦਾ ਤਾਂ ਮੈਂ ਵੀ ਜ਼ਰੂਰ ਜਾਂਦਾ। ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਨੂੰ ਲੈ ਕੇ ਵੀ ਉਨ੍ਹਾਂ ਤੱਕ ਕਿਸੇ ਨੇ ਪਹੁੰਚ ਨਹੀਂ ਕੀਤੀ ਹੈ ਤੇ ਜੇਕਰ ਕੋਈ ਆਵੇਗਾ ਤਾਂ ਉਹ ਇਸ ਬਾਰੇ ਜ਼ਰੂਰ ਸੋਚਣਗੇ।

ਭਾਰਤ ਦਾ ਸਿੱਖ ਵਿਰੋਧੀ ਚਿਹਰਾ : ਇਸ ਮੌਕੇ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਇਕੱਲੇ ਪੰਜਾਬ ਵਿੱਚ ਹੀ ਨਹੀਂ ਬਲਕਿ ਹਰਿਆਣਾ ਵਿੱਚ ਵੀ ਲੋਕ ਸਭਾ ਦੀਆਂ ਚੋਣਾਂ ਲੜੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਹਿੰਦੂਤਵੀ ਤਾਕਤਾਂ ਇਕੱਲੇ ਹਿੰਦੋਸਤਾਨ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਸਿੱਖਾਂ ਦੇ ਕਤਲ ਕਰਨ ਉੱਤੇ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਭਾਰਤ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.