ETV Bharat / state

Rail Roko andolan: ਕੇਂਦਰ ਖਿਲਾਫ ਰੇਲਵੇ ਟਰੈਕ 'ਤੇ ਡਟੇ ਕਿਸਾਨ, ਟਰੇਨਾਂ ਰੋਕ ਕੀਤਾ ਧਰਨਾ-ਪ੍ਰਦਰਸ਼ਨ

author img

By

Published : Jan 29, 2023, 5:04 PM IST

Updated : Jan 29, 2023, 5:58 PM IST

Rail Roko andolan: Farmers stood on the railway track against the centre, stopped trains
Rail Roko andolan : ਕੇਂਦਰ ਖਿਲਾਫ ਰੇਲਵੇ ਟਰੈਕ 'ਤੇ ਡਟੇ ਕਿਸਾਨ, ਟਰੇਨਾਂ ਰੋਕ ਕੀਤਾ ਧਰਨਾ-ਪ੍ਰਦਰਸ਼ਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜਿਲ੍ਹਾ ਹੁਸ਼ਿਆਰਪੁਰ ਇਕਾਈ ਵੱਲੋਂ ਟਾਂਡਾ ਰੇਲਵੇ ਸਟੇਸ਼ਨ 'ਤੇ ਤਿੰਨ ਘੰਟੇ ਇਕ ਤੋਂ ਚਾਰ ਵਜੇ ਤੱਕ ਧਰਨੇ ਦੇ ਕੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੰਨਣ ਲਈ ਸੰਕੇਤ ਦਿੱਤਾ।

Rail Roko andolan: ਕੇਂਦਰ ਖਿਲਾਫ ਰੇਲਵੇ ਟਰੈਕ 'ਤੇ ਡਟੇ ਕਿਸਾਨ, ਟਰੇਨਾਂ ਰੋਕ ਕੀਤਾ ਧਰਨਾ-ਪ੍ਰਦਰਸ਼ਨ

ਹੁਸ਼ਿਆਰਪੁਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਵਿਚ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਪੰਜਾਬ ਦੇ 12 ਜ਼ਿਲ੍ਹਿਆਂ ਦੀਆਂ 14 ਥਾਵਾਂ 'ਤੇ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਅਤੇ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਵੱਲੋਂ ਅੱਜ ਰੇਲਵੇ ਸਟੇਸ਼ਨ ਟਾਂਡਾ ਵਿਖੇ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕੋ ਅੰਦੋਲਨ ਕਰਦਿਆਂ ਰੇਲ ਟਰੈਕ 'ਤੇ ਮੋਰਚਾ ਲਾਇਆ ਗਿਆ। ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ ਵਿਚ ਕੀਤੇ ਗਏ ਇਸ ਰੋਸ ਵਿਖਾਵੇ ਦੌਰਾਨ ਜਥੇਬੰਦੀ ਨੇ ਕਿਸਾਨਾਂ ਕਿਰਤੀਆਂ ਦੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਦੇ ਨਾਲ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਭੜਾਸ ਵੀ ਕੱਢੀ| ਉਥੇ ਹੀ ਇਸ ਦੌਰਾਨ ਯਾਤਰੀਆਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ : Farmers Protest: ਸੂਬਾ ਤੇ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਕਿਸਾਨਾਂ ਨੇ ਪੰਜਾਬ ਵਿੱਚ ਰੋਕੀਆਂ ਰੇਲਾਂ, ਜਾਣੋ ਕਾਰਨ

ਲਖੀਮਪੁਰ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ : ਇਸ ਰੇਲਵੇ ਟਰੈਕ 'ਤੇ ਧਰਨੇ ਦੀ ਅਗਵਾਈ ਪਰਮਜੀਤ ਸਿੰਘ ਭੁੱਲਾ ਅਤੇ ਕੁਲਦੀਪ ਸਿੰਘ ਬੇਗੋਵਾਲ ਨੇ ਕੀਤੀ। ਅੱਜ ਦੇ ਧਰਨੇ ਵਿੱਚ ਕਿਸਾਨਾਂ ਮਜਦੂਰਾਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਦਿੱਲੀ ਵਿੱਚ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਪਰਚੇ ਦਰਜ ਕਰਕੇ ਜੇਲਾਂ ਅੰਦਰ ਸੁੱਟਿਆ ਜਾਵੇ। ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਮੰਗੀ ਹੋਈ ਮੰਗ ਮੁਤਾਬਿਕ ਪੰਜ ਪੰਜ ਲੱਖ ਰੁਪਏ ਦਾਮੁਆਵਜ਼ਾ ਦਿੱਤਾ ਜਾਵੇ। ਦੋਸ਼ੀਆਂ ਦੀ ਜਮਾਨਤ ਰੱਦ ਕਰਕੇ ਮੁੜ 2 ਜੇਲ੍ਹ ਅੰਦਰ ਧੱਕਿਆ ਜਾਵੇ, ਅਜੈ ਮਿਸ਼ਰਾ ਟੈਨੀ ਨੂੰ ਕੇਂਦਰੀ ਵਜਾਰਤ ਤੋਂ ਬਰਖਾਸਤ ਕੀਤਾ ਜਾਵੇ। ਇਸੇ ਤਰ੍ਹਾਂ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮਾਫ ਕੀਤਾ ਜਾਵੇ। ਆਰ ਬੀ ਆਈ ਦੀ ਗਾਈਡ ਕਾਈਨਜ ਦੇ ਉਲਟ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਗਰੀਬ ਲੋਕਾਂ ਨੂੰ ਵੰਡੇ ਵਿਆਜ ਇਹ ਕਰਜ਼ਾ ਵੀ ਮੁਆਫ਼ ਕੀਤਾ ਜਾਵੇ।

ਦਿੱਲੀ ਮੋਰਚੇ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਮੰਗ: ਕਿਸਾਨਾਂ ਨੇ ਦਿੱਲੀ ਮੋਰਚੇ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ, ਅਜੇ ਮਿਸ਼ਰਾ ਟੈਨੀ ਨੂੰ ਵਜ਼ਾਰਤ ਵਿੱਚੋਂ ਬਰਤਫ਼ ਕਰਕੇ ਲਖੀਮਪੁਰ ਖ਼ੀਰੀ ਦੇ ਦੋਸ਼ੀਆਂ ਨੂੰ ਸਜਾਵਾਂ ਦਿੱਤੀਆਂ ਜਾਣ | ਕਿਸਾਨਾਂ-ਕਿਰਤੀਆਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਮਜ਼ਦੂਰਾਂ ਨੂੰ ਮਾਈਕਰੋ ਫਾਇਨੈਂਸ ਕੰਪਨੀਆਂ ਦੀ ਲੁੱਟ ਤੋਂ ਬਚਾਇਆ ਜਾਵੇ| ਇਸ ਦੇ ਨਾਲ ਹੀ ਅਬਾਦਕਾਰ ਕਿਸਾਨਾਂ ਨੂੰ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਦਿੱਤੇ ਜਾਣ, ਬਿਜਲੀ ਵੰਡ ਸੋਧ ਐਕਟ ਰੱਦ ਕੀਤਾ ਜਾਵੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ | ਉਨ੍ਹਾਂ ਆਖਿਆ ਕਿ ਕਿਸਾਨਾਂ ਕਿਰਤੀਆਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਦੇ ਅੰਦੋਲਨ ਤੋਂ ਬਾਅਦ ਜਥੇਬੰਦੀ ਅਗਲਾ ਪ੍ਰੋਗਰਾਮ ਉਲੇਕੇਗੀ| ਇਸ ਮੌਕੇ ਰੇਲਵੇ ਅਤੇ ਪੰਜਾਬ ਪੁਲਸ ਦੇ ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿਚ ਸੁਰੱਖਿਆ ਨੂੰ ਲੈਕੇ ਮੌਜੂਦ ਰਹੇ|

Last Updated :Jan 29, 2023, 5:58 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.