ETV Bharat / state

ਖੇਡਾਂ ਨੂੰ ਮੁੜ੍ਹ ਸੁਰਜੀਤ ਕਰਨ ਲਈ ਪਿੰਡ-ਪਿੰਡ 'ਚ ਬਣਾਏ ਜਾ ਰਹੇ ਬਹੁਮੰਤਵੀ ਖੇਡ ਪਾਰਕ, ਦਸੂਹਾ 'ਚ ਖੇਡ ਮੰਤਰੀ ਨੇ ਕੀਤਾ ਉਦਘਾਟਨ

author img

By

Published : Jun 8, 2023, 11:10 AM IST

ਖੇਡ ਮੰਤਰੀ ਨੇ ਦਸੂਹਾ ਦੇ ਪਿੰਡ ਖੇੜਾ ਕੋਟਲੀ ਵਿਖੇ ਬਣੇ ਆਲੀਸ਼ਾਨ ਬਹੁਮੰਤਵੀ ਖੇਡ ਪਾਰਕ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਨੇ ਕਿਹਾ ਕਿ ਨਵੀਂ ਖੇਡ ਨੀਤੀ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਮੁੜ੍ਹ ਸੁਰਜੀਤ ਕਰਨ ਅਤੇ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ। ਖੇਡ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਪਿੰਡਾਂ ਵਿੱਚ ਬਹੁਮੰਤਵੀ ਖੇਡ ਪਾਰਕ ਬਣਾਏ ਜਾ ਰਹੇ ਹਨ।

To revive the sports, the sports minister inaugurated the multi-purpose sports park being built in the village, Dasuha.
ਖੇਡਾਂ ਨੂੰ ਮੁੜ੍ਹ ਸੁਰਜੀਤ ਕਰਨ ਲਈ ਪਿੰਡ ਪਿੰਡ 'ਚ ਬਣਾਏ ਜਾ ਰਹੇ ਬਹੁਮੰਤਵੀ ਖੇਡ ਪਾਰਕ,ਦਸੂਹਾ 'ਚ ਖੇਡ ਮੰਤਰੀ ਨੇ ਕੀਤਾ ਉਦਘਾਟਨ

ਗੁਰਮੀਤ ਸਿੰਘ ਮੀਤ ਹੇਅਰ ਦਾ ਬਿਆਨ

ਹੁਸ਼ਿਆਰਪੁਰ: ਪੰਜਾਬ ਸਰਕਾਰ ਸੂਬੇ ਨੂੰ ਮੁੜ੍ਹ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਇਸੇ ਤਹਿਤ ਖਿਡਾਰੀਆਂ ਨੂੰ ਵੱਖ ਵੱਖ ਸਹੂਲਤਾਂ ਨਾਲ ਨਵਾਜਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਖਿਡਾਰੀ ਆਪਣੀ ਮੇਹਨਤ ਕਰ ਸਕਣ ਅਤੇ ਪੰਜਾਬ ਦਾ ਨਾਮ ਉਚੇ ਪੱਧਰ 'ਤੇ ਲੈਕੇ ਜਾਣ। ਖੇਡ ਮੰਤਰੀ ਨੇ ਦਸੂਹਾ ਦੇ ਪਿੰਡ ਖੇੜਾ ਕੋਟਲੀ ਵਿਖੇ ਬਣੇ ਆਲੀਸ਼ਾਨ ਬਹੁਮੰਤਵੀ ਖੇਡ ਪਾਰਕ ਦਾ ਉਧਾਤਨ ਕੀਤਾ।

ਇਸ ਮੌਕੇ ਉਹਨਾਂ ਕਿਹਾ, ਕਿ ਨਵੀਂ ਖੇਡ ਨੀਤੀ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਮੁੜ੍ਹ ਸੁਰਜੀਤ ਕਰਨ ਅਤੇ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ। ਖੇਡ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਪਿੰਡਾਂ ਵਿੱਚ ਬਹੁਮੰਤਵੀ ਖੇਡ ਪਾਰਕ ਬਣਾਏ ਜਾ ਰਹੇ ਹਨ। ਖੇਡ ਪਾਰਕ ਵਿੱਚ ਨੌਜਵਾਨਾਂ, ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਸਹੂਲਤਾਂ ਉਪਲਬੱਧ ਕਰਵਾਉਣ ਵਿਚ ਸਹਾਈ ਹੋਣਗੇ। ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਮੁੜ੍ਹ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਸਾਰਥਕ ਉਪਰਾਲੇ ਕਰ ਰਹੀ ਹੈ।

ਯਾਦਗਾਰੀ ਬਹੁਮੰਤਵੀ ਖੇਡ ਪਾਰਕ ਦਾ ਉਦਘਾਟਨ: ਸੂਬੇ ਵਿਚ ਖੇਡ ਸੱਭਿਆਚਾਰ ਅਤੇ ਚੰਗੇ ਖਿਡਾਰੀ ਪੈਦਾ ਕਰਨ ਲਈ ਇਸ ਦੀ ਸ਼ੁਰੂਆਤ ਪਿੰਡ ਪੱਧਰ ਤੋਂ ਕਰਨੀ ਪਵੇਗੀ। ਇਸ ਲਈ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਸੂਬੇ ਦੇ ਪਿੰਡਾਂ ਵਿੱਚ ਬਹੁਮੰਤਵੀ ਖੇਡ ਪਾਰਕ ਬਣਾਏ ਜਾ ਰਹੇ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਤੋਰਿਆ ਜਾ ਸਕੇ। ਦਸੂਹਾ ਦੇ ਪਿੰਡ ਖੇੜਾ ਕੋਟਲੀ ਵਿਚ ਬਣਾਏ ਗਏ ਸ. ਸੰਤੋਖ ਸਿੰਘ ਘੁੰਮਣ ਆਜ਼ਾਦੀ ਘੁਲਾਟੀਏ ਯਾਦਗਾਰੀ ਬਹੁਮੰਤਵੀ ਖੇਡ ਪਾਰਕ ਦਾ ਉਦਘਾਟਨ ਕਰਨ ਦਾ ਮੌਕਾ ਮਿਲਿਆ ਹੈ।

ਇਸ ਦੌਰਾਨ ਖੇਡ ਮੰਤਰੀ ਦੇ ਨਾਲ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਪਿੰਡ ਖੇੜਾ ਕੋਟਲੀ ਦੇ ਨੌਜਵਾਨ ਸ਼ਹੀਦ ਮਨਜੀਤ ਸਿੰਘ ਦੀ ਯਾਦ ਵਿੱਚ ਯਾਦਗਾਰੀ ਗੇਟ ਦਾ ਨੀਂਹ ਪੱਥਰ ਵੀ ਰੱਖਿਆ।ਖੇਡ ਮੰਤਰੀ ਨੇ ਦੱਸਿਆ ਕਿ ਦਸੂਹਾ ਦੇ ਪਿੰਡ ਖੇੜਾ ਕੋਟਲੀ ਵਿੱਚ ਬਣਾਏ ਗਏ ਬਹੁਮੰਤਵੀ ਖੇਡ ਪਾਰਕ ਵਿੱਚ ਹਾਕੀ, ਫੁੱਟਬਾਲ, ਬਾਸਕਿਟਬਾਲ, ਵਾਲੀਬਾਲ ਤੇ ਬੈਡਮਿੰਟਨ ਗਰਾਊਂਡ, ਬੱਚਿਆਂ ਲਈ ਖੇਡਣ ਦਾ ਖੇਤਰ, ਝੂਲੇ, ਓਪਨ ਜਿੰਮ, 3 ਬੈਠਣ ਵਾਲੀਆਂ ਝੌਂਪੜੀਆਂ ਅਤੇ ਸੈਰ ਕਰਨ ਦਾ ਰਸਤਾ ਹੈ।

ਮੁਕਾਬਲਿਆਂ ਨੂੰ ਹੋਰ ਵੱਡੇ ਮੁਕਾਮਾਂ 'ਤੇ ਲਿਜਾਇਆ ਜਾਵੇਗਾ: ਇਸ ਦੇ ਨਾਲ ਹੀ ਡੇਢ ਏਕੜ ਵਿੱਚ ਘਾਹ ਲਾਇਆ ਗਿਆ ਹੈ ਅਤੇ ਘਾਹ ਦੀ ਸੰਭਾਲ ਲਈ ਪਾਰਕ ਵਿੱਚ ਸਪ੍ਰਿੰਕਲ ਸਿਸਟਮ ਵੀ ਲਗਾਇਆ ਗਿਆ ਹੈ। ਰਾਤ ਸਮੇਂ ਲੋਕਾਂ ਦੀ ਸਹੂਲਤ ਲਈ ਹਾਈ ਮਾਸਕ ਲਾਈਟਾਂ ਅਤੇ ਫੁੱਟਪਾਥ ਲਾਈਟਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆ' ਨੇ ਖਿਡਾਰੀਆਂ ਨੂੰ ਪਿੰਡ ਪੱਧਰ 'ਤੇ ਅੱਗੇ ਆਉਣ ਦਾ ਮੌਕਾ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ 'ਚ ਅਜਿਹੇ ਮੁਕਾਬਲਿਆਂ ਨੂੰ ਹੋਰ ਵੱਡੇ ਮੁਕਾਮਾਂ 'ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਖਿਡਾਰੀਆਂ ਦੀਆਂ ਮੁੱਢਲੀਆਂ ਲੋੜਾਂ ਵੱਲ ਧਿਆਨ ਦੇ ਰਹੀ ਹੈ। ਇਸ ਲਈ ਨਵੀਂ ਖੇਡ ਨੀਤੀ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਧੁਰਾ ਲੋਕਾਂ ਨੂੰ ਖੇਡਾਂ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸਹੂਲਤਾਂ ਪ੍ਰਦਾਨ ਕਰਨਾ ਹੈ। (ਪ੍ਰੈਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.