ETV Bharat / state

ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ

author img

By

Published : Oct 12, 2021, 9:49 PM IST

ਹੁਸ਼ਿਆਰਪੁਰ ਵਿੱਚ ਮੰਗਵਾਰ ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦਾ ਸੈਂਕੜੇ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ।

ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ
ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ

ਹੁਸ਼ਿਆਰਪੁਰ: ਹੁਸ਼ਿਆਰਪੁਰ ਵਿੱਚ ਮੰਗਵਾਰ ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਪਹੁੰਚੇ ਸਨ। ਉਨ੍ਹਾਂ ਦੀ ਹੁਸ਼ਿਆਰਪੁਰ ਸ਼ਹਿਰ ਦੀ ਫੇਰੀ ਤੋਂ ਪਹਿਲਾਂ ਹੀ ਸੈਂਕੜੇ ਕਿਸਾਨਾਂ ਦਾ ਇਕੱਠ ਹੋ ਗਿਆ। ਜਿੱਥੇ ਕਿ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਸੈਂਕੜੇ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ।

ਜਿਸ ਵਿੱਚ ਕਿਸਾਨਾਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕੀ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਰਾਜਨੀਤਿਕ ਦਲਾਂ ਅਤੇ ਆਗੂਆਂ ਨੂੰ ਕਿਹਾ ਗਿਆ ਸੀ ਕਿ ਜਦੋਂ ਤੱਕ ਚੋਣਾਂ ਦਾ ਐਲਾਨ ਨਹੀਂ ਹੋ ਜਾਂਦਾ ਉਦੋਂ ਤੱਕ ਉਹ ਸਾਰੀਆਂ ਸਿਆਸੀ ਸਰਗਰਮੀਆਂ ਤੋਂ ਗੁਰੇਜ਼ ਕਰਨਗੇ। ਪਰ ਇਸ ਦੇ ਉਲਟ ਜਿੱਥੇ ਵੱਖ ਵੱਖ ਪਾਰਟੀਆਂ ਵੱਲੋਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੀ ਪਿੱਛੇ ਨਾ ਰਹਿੰਦਿਆਂ ਲਗਾਤਾਰ ਪ੍ਰਚਾਰ ਵਿੱਚ ਰੁੱਝੀਆਂ ਦਿਖਾਈ ਦੇ ਰਿਹਾ।

ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ

ਸੈਂਕੜਿਆਂ ਦੀ ਤਾਦਾਦ ਵਿੱਚ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਰਾਜ ਵਿੱਚ ਬਾਦਲਾਂ ਨੇ ਪੰਜਾਬੀਆਂ ਨੂੰ ਰੱਜ ਕੇ ਲੁੱਟਿਆ ਅਤੇ ਕੁੱਟਿਆ। ਉਨ੍ਹਾਂ ਕਿਹਾ ਕਿ ਜਦੋਂ ਵੀ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਰਹੇ ਹਨ। ਉਦੋਂ ਉਨ੍ਹਾਂ ਨੂੰ ਪੰਜਾਬ ਦੇ ਮੁੱਦਿਆਂ ਦੀ ਯਾਦ ਨਹੀਂ ਆਈ।

ਹੁਸ਼ਿਆਰਪੁਰ ਪਹੁੰਚੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਹੁਸ਼ਿਆਰਪੁਰ ਤੋਂ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਰਿੰਦਰ ਸਿੰਘ ਪਰਿਹਾਰ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗ਼ਰੀਬਾਂ ਅਤੇ ਦਲਿਤਾਂ ਦੀ ਜਦੋਂ ਵੀ ਸਾਰ ਲਈ ਹੈ, ਤਾਂ ਅਕਾਲੀ ਦਲ ਨੇ ਲਈ ਹੈ। ਉਨ੍ਹਾਂ ਕਿਹਾ ਕਿ ਆਟਾ ਦਾਲ ਸਕੀਮ ਦੀ ਸ਼ੁਰੂਆਤ ਕਰਕੇ ਅਕਾਲੀ ਦਲ ਨੇ ਇਹ ਸਿੱਧ ਕੀਤਾ ਹੈ, ਕਿ ਉਹ ਗ਼ਰੀਬਾਂ ਦੇ ਲਈ ਹਰ ਟਾਈਮ ਚਿੰਤਤ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਘਰ ਤੋਂ ਨਿਕਲਿਆ 2 ਮਹੀਨੇ ਹੋ ਗਏ ਹਨ। ਉਹ ਜਿਸ ਦਿਨ ਪੰਜਾਬ ਦੇ ਵਿੱਚ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣੇਗੀ। ਉਸ ਦਿਨ ਹੀ ਆਪਣੇ ਘਰ ਜਾਣਗੇ। ਉਨ੍ਹਾਂ ਨਾਲ ਹੀ ਕਿਹਾ ਕਿ ਉਨ੍ਹਾਂ ਨੂੰ ਹੁਸ਼ਿਆਰਪੁਰ ਤੋਂ ਵਰਿੰਦਰ ਪਰਿਹਾਰ ਨੂੰ ਉਮੀਦਵਾਰ ਘੋਸ਼ਿਤ ਕਰਕੇ ਬਹੁਤ ਹੀ ਖੁਸ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵਰਿੰਦਰ ਸਿੰਘ ਪਰਹਾਰ ਗ਼ਰੀਬਾਂ ਦੇ ਲਈ ਘਰ ਬਣਾ ਕੇ ਦੇ ਰਹੇ ਹਨ। ਇਸ ਤੋਂ ਉਨ੍ਹਾਂ ਦੀ ਮਾਨਸਿਕਤਾ ਗ਼ਰੀਬਾਂ ਦੇ ਪ੍ਰਤੀ ਜ਼ਾਹਿਰ ਹੁੰਦੀ ਹੈ।

ਇਹ ਵੀ ਪੜ੍ਹੋ:- ਜਾਣੋ, ਕੇਜਰੀਵਾਲ ਦੇ ਅੱਜ ਦੇ ਦੌਰੇ 'ਚ ਕੀ ਰਿਹਾ ਖਾਸ

ETV Bharat Logo

Copyright © 2024 Ushodaya Enterprises Pvt. Ltd., All Rights Reserved.