ETV Bharat / state

ਹੁਸ਼ਿਆਰਪੁਰ ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਜ਼ਬਰਦਸਤ ਵਿਰੋਧ

author img

By

Published : Apr 4, 2021, 3:42 PM IST

ਇਹ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਅੱਕ ਚੁੱਕੇ ਹਾਂ ਪਰ ਸਰਕਾਰ ਦੇ ਕੰਨਾਂ ’ਤੇ ਜੂੰਅ ਨਹੀਂ ਸਰਕ ਰਹੀ ਜਿਸ ਕਾਰਨ ਸਾਨੂੰ ਵਿਰੋਧ ਕਰਨਾ ਪੈ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਹ ਸਾਰੇ ਮਿਲੇ ਹੋਏ ਹਨ ਤੇ ਵੋਟਾਂ ਦੀ ਰਾਜਨੀਤੀ ਕਰ ਰਹੇ ਹਨ ਕੋਈ ਵੀ ਪਾਰਟੀ ਕਿਸਾਨਾਂ ਦੀ ਹਮਾਇਤੀ ਨਹੀਂ ਹੈ।

ਹੁਸ਼ਿਆਰਪੁਰ ਪਹੁੰਚਣ ’ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਜ਼ਬਰਦਸਤ ਵਿਰੋਧ
ਹੁਸ਼ਿਆਰਪੁਰ ਪਹੁੰਚਣ ’ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਜ਼ਬਰਦਸਤ ਵਿਰੋਧ

ਹੁਸ਼ਿਆਰਪੁਰ: ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਕਿਸਾਨਾਂ ਦੇ ਇਸ ਸੰਘਰਸ਼ ਦਾ ਕੇਂਦਰ ਸਰਕਾਰ ’ਤੇ ਕੋਈ ਅਸਰ ਨਹੀਂ ਹੋ ਰਿਹਾ ਜਿਸ ਕਾਰਨ ਅੱਕੇ ਕਿਸਾਨਾਂ ਨੇ ਬੀਜੇਪੀ ਆਗੂਆਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਹੁਸ਼ਿਆਰਪੁਰ ਪਹੁੰਚਣ ’ਤੇ ਕੇਂਦਰ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪੁਲਿਸ ਨੇ ਅੱਗੇ ਵਧਣ ਤੋਂ ਰੋਕਿਆ ਜਿਸ ਕਾਰਨ ਪੁਲਿਸ ਤੇ ਕਿਸਾਨਾਂ ਵਿਚਾਲੇ ਧੱਕਾਮੁੱਕੀ ਵੀ ਹੋਈ।

ਹੁਸ਼ਿਆਰਪੁਰ ਪਹੁੰਚਣ ’ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਜ਼ਬਰਦਸਤ ਵਿਰੋਧ

ਇਹ ਵੀ ਪੜੋ: ਮੋਦੀ ਸਰਕਾਰ ਪਹਿਲੇਂ ਦਿਨ ਤੋਂ ਕਿਸਾਨ ਵਿਰੋਧੀ: ਸਵਰਣ ਸਿੰਘ ਪੰਧੇਰ

ਇਹ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਅੱਕ ਚੁੱਕੇ ਹਾਂ ਪਰ ਸਰਕਾਰ ਦੇ ਕੰਨਾਂ ’ਤੇ ਜੂੰਅ ਨਹੀਂ ਸਰਕ ਰਹੀ ਜਿਸ ਕਾਰਨ ਸਾਨੂੰ ਵਿਰੋਧ ਕਰਨਾ ਪੈ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਹ ਸਾਰੇ ਮਿਲੇ ਹੋਏ ਹਨ ਤੇ ਵੋਟਾਂ ਦੀ ਰਾਜਨੀਤੀ ਕਰ ਰਹੇ ਹਨ ਕੋਈ ਵੀ ਪਾਰਟੀ ਕਿਸਾਨਾਂ ਦੀ ਹਮਾਇਤੀ ਨਹੀਂ ਹੈ। ਉਹਨਾਂ ਨੇ ਕਿਹਾ ਕਿ ਅਸੀਂ ਹੁਣ ਭਾਜਪਾ ਆਗੂਆਂ ਨੂੰ ਪਿੰਡਾਂ ’ਚ ਨਹੀਂ ਵੜਨ ਦੇਵਾਂਗੇ ਤੇ ਬੀਜੇਪੀ ਨੂੰ ਪੰਜਾਬ ਵਿੱਚੋਂ ਖ਼ਤਮ ਕਰ ਦੇਵਾਂਗੇ।

ਉਥੇ ਹੀ ਵਿਰੋਧ ਸਬੰਧੀ ਜਦੋਂ ਸੋਮ ਪ੍ਰਕਾਸ਼ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਵਿਰੋਧ ਕਰਨਾ ਸਭ ਦਾ ਹੱਕ ਹੈ ਕੋਈ ਵੀ ਵਿਰੋਧ ਕਰ ਸਕਦਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇੱਕ ਵਾਰ ਫੇਰ ਖੇਤੀ ਕਾਨੂੰਨਾਂ ਨੂੰ ਕਿਸਾਨ ਹਿਮਾਇਤੀ ਹੋਣ ਦਾ ਹੌਕਾ ਦਿੱਤਾ।

ਇਹ ਵੀ ਪੜੋ: ਕਲਾਂ ਰੱਬ ਦੀ ਦੇਣ ਹੈ, ਪਰ ਨਹੀਂ ਮਿਲ ਰਿਹਾ ਕਲਕਾਰਾਂ ਦੀ ਮਿਹਨਤ ਦਾ ਮੁੱਲ

ETV Bharat Logo

Copyright © 2024 Ushodaya Enterprises Pvt. Ltd., All Rights Reserved.