ETV Bharat / state

ਆਪ ਆਗੂ ਨੇ ਕੈਪਟਨ ਤੇ ਅਕਾਲੀਆਂ ‘ਤੇ ਸਾਧੇ ਨਿਸ਼ਾਨੇ

author img

By

Published : Jul 14, 2021, 10:54 PM IST

ਸੂਬੇ ‘ਚ 2022 ਦੀਆਂ ਚੋਣਾਂ ਨੂੰ ਲੈਕੇ ਸਿਆਸੀ ਮਾਹੌਲ ਗਰਮਾ ਚੁੱਕਿਆ ਹੈ। ਸੱਤਾ ਹਾਸਿਲ ਕਰਨ ਨੂੰ ਲੈਕੇ ਸਿਆਸੀ ਪਾਰਟੀਆਂ ਦੇ ਵੱਲੋਂ ਲੋਕਾਂ ਦੇ ਨਾਲ ਵਾਅਦੇ ਤੇ ਇੱਕ ਦੂਜੇ ਉੱਤੇ ਇਲਜ਼ਾਮ ਬਾਜੀ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ। ਹੁਸ਼ਿਆਰਪੁਰ ਦੇ ਵਿੱਚ ਆਪ ਆਗੂ ਹਰਮਿੰਦਰ ਸਿੰਘ ਬਖਸ਼ੀ ਨੇ ਕੈਪਟਨ ਸਰਕਾਰ ਤੇ ਅਕਾਲੀ ਦਲ ਤੇ ਜੰਮਕੇ ਨਿਸ਼ਾਨੇ ਸਾਧੇ ।

ਆਪ ਆਗੂ ਨੇ ਕੈਪਟਨ ਤੇ ਅਕਾਲੀਆਂ ‘ਤੇ ਸਾਧੇ ਨਿਸ਼ਾਨੇ
ਆਪ ਆਗੂ ਨੇ ਕੈਪਟਨ ਤੇ ਅਕਾਲੀਆਂ ‘ਤੇ ਸਾਧੇ ਨਿਸ਼ਾਨੇ

ਹੁਸ਼ਿਆਰਪੁਰ: ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਵਿੱਚ ਸਰਕਾਰ ਬਣਨ ‘ਤੇ 200 ਬਿੱਜਲੀ ਯੂਨਿਟ ਮਾਫ਼ ਕਰਨ ਦਾ ਵਾਧਾ ਕੀਤਾ ਹੈ ਉਦੋਂ ਤੋਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਉਹ ਆਪਣਾ ਸਿਆਸੀ ਮੈਦਾਨ ਲੱਭ ਰਹੀਆਂ ਹਨ। ਇਹ ਕਹਿਣਾ ਹੈ ਡਾਕਟਰ ਹਰਮਿੰਦਰ ਸਿੰਘ ਬਖਸ਼ੀ ਦੋਆਬਾ ਇੰਚਾਰਜ ਆਪ ਜੋ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਵਿਖੇ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ 2017 ਦੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਾਰ ਵੇਲੇ ਜੋ ਗੁਰੂ ਸਾਹਿਬਾਨ ਜੀ ਦੀ ਬੇਅਦਬੀ ਕੀਤੀ ਗਈ ਉਸਨੂੰ ਪੰਜਾਬ ਦੇ ਲੋਕ ਕਦੇ ਵੀ ਭੁਲਾ ਨਹੀਂ ਸਕਦੇ ਜਿਸਦੇ ਕਾਰਨ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ।

ਆਪ ਆਗੂ ਨੇ ਕੈਪਟਨ ਤੇ ਅਕਾਲੀਆਂ ‘ਤੇ ਸਾਧੇ ਨਿਸ਼ਾਨੇ

ਡਾ. ਹਰਮਿੰਦਰ ਬਖਸ਼ੀ ਨੇ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੀਆਂ ਹਨ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਜੋ ਲੋਕਾਂ ਨਾਲ ਵਾਅਦੇ ਕਰਦੇ ਹਨ ਉਨ੍ਹਾਂ ਨੂੰ ਗਾਰੰਟੀ ਨਾਲ ਪੂਰਾ ਕਰਦੇ ਹਨ ਜਿਸਦੇ ਕਾਰਨ ਵਿਰੋਧੀ ਪਾਰਟੀਆਂ ਕੋਲ ਕੋਈ ਤੋੜ ਨਹੀਂ ਹੈ।

ਇਹ ਵੀ ਪੜ੍ਹੋ: ਮਾਂ-ਬਾਪ ਦੀ ਜਿੰਮੇਵਾਰੀ ਨਹੀਂ ਲੈਂਦੇ ਬੱਚੇ, ਤਾਂ ਨਹੀਂ ਹੈ ਜਾਇਦਾਦ 'ਤੇ ਹੱਕ: ਹਾਈ ਕੋਰਟ

ETV Bharat Logo

Copyright © 2024 Ushodaya Enterprises Pvt. Ltd., All Rights Reserved.