ETV Bharat / state

ਹੁਸ਼ਿਆਰਪੁਰ ਅਦਾਲਤ ਨੇ ਬਾਦਲ ਪਰਿਵਾਰ ਨੂੰ ਦਿੱਤਾ ਝਟਕਾ

author img

By

Published : Oct 4, 2022, 8:10 PM IST

dual constitution case Hoshiarpur court
dual constitution case Hoshiarpur court

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਬੁੱਧਵਾਰ 'ਦੋਹਰੇ ਸੰਵਿਧਾਨ' ਮਾਮਲੇ ਵਿੱਚ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਹੋਏ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਸ਼ਿਆਰਪੁਰ ਦੀ ਅਦਾਲਤ 'ਚ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਹੁਸ਼ਿਆਪੁਰ 'ਚ ਪਾਰਟੀ ਦਾ ਕੋਈ ਵੀ ਦਫਤਰ ਨਹੀਂ ਹੈ। ਇਸ ਲਈ ਇਥੇ ਕੇਸ ਨਾ ਚਲਾਇਆ ਜਾਵੇ ਇਸਨੂੰ ਬੰਦ ਕਰ ਦਿੱਤਾ ਜਾਵੇ। ਜਿਸ 'ਤੇ ਅਦਾਲਤ 'ਚ ਦੋਹਾਂ ਧਿਰਾਂ ਤੇ ਵਕੀਲਾਂ ਵਿਚ ਬਹਿਸ ਤੋਂ ਬਾਅਦ ਅਦਾਲਤ ਵੱਲੋ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ।

ਹੁਸ਼ਿਆਰਪੁਰ: ਦੋਹਰੇ ਸੰਵਿਧਾਨ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਬਾਦਲਾਂ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਹੀ ਜਾ ਰਹੀਆਂ ਨੇ ਤੇ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ ਬਾਦਲਾਂ ਨੂੰ ਇਕ ਵਾਰ ਫਿਰ ਤੋਂ ਝਟਕਾ ਦਿੱਤਾ ਹੈ। ਦਰਅਸਲ ਧੋਖਾਧੜੀ ਮਾਮਲੇ ਨੂੰ ਲੈ ਕੇ ਬਾਦਲਾਂ ਵਿਰੁੱਧ ਹੁਸ਼ਿਆਰਪੁਰ ਦੀ ਅਦਾਲਤ 'ਚ ਸਾਲ 2009 ਵਿਚ ਸੋਸ਼ਲਿਸਟ ਪਾਰਟੀ ਦੇ ਆਗੂ ਜਸਵੰਤ ਸਿੰਘ ਖੇੜਾ ਵੱਲੋਂ ਕੇਸ ਕੀਤਾ ਗਿਆ ਸੀ। ਜੋ ਕਿ ਹੁਣ ਤੱਕ ਲਗਾਤਾਰ ਚੱਲ ਰਿਹਾ ਹੈ। ਬੀਤੇ ਸਮੇਂ ਦੌਰਾਨ ਕਈ ਵਾਰ ਸੁਖਬੀਰ ਸਿੰਘ ਬਾਦਲ ਪੇਸ਼ੀ ਭੁਗਤਣ ਵੀ ਆ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਸ਼ਿਆਰਪੁਰ ਦੀ ਅਦਾਲਤ 'ਚ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਹੁਸ਼ਿਆਪੁਰ 'ਚ ਪਾਰਟੀ ਦਾ ਕੋਈ ਵੀ ਦਫਤਰ ਨਹੀਂ ਹੈ।

ਇਸ ਲਈ ਇਥੇ ਕੇਸ ਨਾ ਚਲਾਇਆ ਜਾਵੇ ਇਸਨੂੰ ਬੰਦ ਕਰ ਦਿੱਤਾ ਜਾਵੇ। ਜਿਸ 'ਤੇ ਅਦਾਲਤ 'ਚ ਦੋਹਾਂ ਧਿਰਾਂ ਤੇ ਵਕੀਲਾਂ ਵਿਚ ਬਹਿਸ ਤੋਂ ਬਾਅਦ ਅਦਾਲਤ ਵੱਲੋ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ। ਜਿਸਦੀ ਜਾਣਕਾਰੀ ਸਿਕਾਇਤਕਰਤਾ ਧਿਰ ਦੇ ਵਕੀਲ ਐਡਵੋਕੇਟ ਬੀਐਸ ਰਿਆੜ ਵਲੋਂ ਦਿੱਤੀ ਗਈ। ਇਸ ਮਾਮਲੇ ਤੇ ਬੋਲਦਿਆਂ ਸਿਕਾਇਤਕਰਤਾ ਬਲਵੰਤ ਸਿੰਘ ਖੇੜਾ ਨੇ ਕਿਹਾ ਕਿ ਬਾਦਲਾਂ ਵਲੋਂ ਜੋ ਇਹ ਧੋਖਾਧੜੀ ਕੀਤੀ ਗਈ ਹੈ। ਉਸ ਲਈ ਉਨ੍ਹਾਂ ਨੂੰ ਸਜ਼ਾ ਜ਼ਰੂਰ ਮਿਲੇਗੀ ਉਹ ਜੇਲ੍ਹ ਵੀ ਜਾਣਗੇ।

dual constitution case Hoshiarpur court

ਜ਼ਿਕਰਯੋਗ ਹੈ ਕਿ ਅਦਾਲਤ ਨੇ 'ਦੋਹਰੇ ਸੰਵਿਧਾਨ' ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਸੰਮਨ ਜਾਰੀ ਕੀਤੇ ਸਨ। ਅਦਾਲਤ ਨੇ 'ਦੋਹਰੇ ਸੰਵਿਧਾਨ' ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਸੰਮਨ ਜਾਰੀ ਕੀਤੇ ਸਨ। ਸੰਮਨ ਰੱਦ ਕਰਨ ਲਈ ਤਿੰਨਾਂ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਗਈ ਸੀ, ਪਰੰਤੂ ਅਦਾਲਤ ਨੇ ਸੰਮਨ ਦੇ ਆਦੇਸ਼ ਨੂੰ ਰੱਦ ਕਰਨ ਦੀ ਅਰਜ਼ੀ 'ਤੇ ਅਕਾਲੀ ਦਲ ਨੂੰ ਝਟਕਾ ਦੇ ਦਿੱਤਾ ਸੀ। ਉਪਰੰਤ ਅੱਜ ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਚੀਮਾ ਹੁਸ਼ਿਆਰਪੁਰ ਅਦਾਲਤ ਵਿਖੇ ਪੇਸ਼ ਹੋਏ।

ਦਸਣਾ ਬਣਦਾ ਹੈ ਕਿ ਬਲਵੰਤ ਸਿੰਘ ਖੇੜਾ ਨਾਮੀ ਇੱਕ ਵਿਅਕਤੀ ਨੇ 2009 ਵਿੱਚ ਹੁਸ਼ਿਆਰਪੁਰ ਅਦਾਲਤ ਵਿੱਚ ਦੋਹਰੇ ਸੰਵਿਧਾਨ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਸੀ। ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ-ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ। 2019 ਵਿੱਚ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਚੀਮਾ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਇਸ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ 'ਤੇ ਬਾਹਰ ਹਨ ਤੇ ਵੱਡੇ ਬਾਦਲ ਨੂੰ ਹਾਈਕੋਰਟ ਨੇ ਪੇਸ਼ੀ ਤੋਂ ਛੋਟ ਦਿੱਤੀ ਹੋਈ ਹੈ।

ਇਹ ਵੀ ਪੜ੍ਹੋ:- ਗਰਮੀਆਂ 'ਚ ਸਰਦੀਆਂ ਦੀ ਫ਼ਸਲ ਉਗਾ ਕੇ ਕਿਸਾਨ ਕਰ ਰਿਹਾ ਚੰਗੀ ਕਮਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.