ETV Bharat / state

ਪੰਚਾਇਤ ਮੰਤਰੀ ਨੇ ਸਭ ਤੋਂ ਵੱਡੇ 850 ਏਕੜ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

author img

By

Published : Jun 14, 2023, 10:02 PM IST

Updated : Jun 14, 2023, 10:29 PM IST

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ 850 ਏਕੜ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸ਼ਾਮਲਾਤ ਸੈੱਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

The Panchayat Minister freed illegal possession from the largest 850 acre area
ਪੰਚਾਇਤ ਮੰਤਰੀ ਨੇ ਸਭ ਤੋਂ ਵੱਡੇ 850 ਏਕੜ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਲਾਲਜੀਤ ਸਿੰਘ ਭੁੱਲਰ।

ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ ਦੇ ਦੂਜੇ ਸਭ ਤੋਂ ਵੱਡੇ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪਿੰਡ ਡਡਿਆਲ (ਬਲਾਕ ਦਸੂਹਾ) ਵਿੱਚ 850 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ। ਇਸ ਮੌਕੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਵੀ ਉਨ੍ਹਾਂ ਦੇ ਨਾਲ ਸਨ।

ਇਹ ਬਣਦੀ ਹੈ ਕੀਮਤ : ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਦਾ ਬਜ਼ਾਰੀ ਮੁੱਲ ਕਰੀਬ 170 ਕਰੋੜ ਰੁਪਏ ਬਣਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਦੀ ਕੁੱਲ 1013 ਏਕੜ ਪੰਚਾਇਤੀ ਜ਼ਮੀਨ ਵਿੱਚੋਂ 115 ਏਕੜ ਰਕਬੇ ਦੇ ਕਾਬਜ਼ਕਾਰਾਂ ਵੱਲੋਂ ਪਹਿਲਾਂ ਹੀ ਸਵੈ-ਇੱਛਾ ਨਾਲ ਕਬਜ਼ਾ ਛੱਡਿਆ ਜਾ ਚੁੱਕਾ ਹੈ ਜਦਕਿ ਦੋ ਧਿਰਾਂ ਵੱਲੋਂ 49 ਏਕੜ ਪੰਚਾਇਤੀ ਜ਼ਮੀਨ ਸਬੰਧੀ ਕੇਸ ਅਦਾਲਤ ਵਿੱਚ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਮਾਮਲਿਆਂ ਦੇ ਨਿਪਟਾਰੇ ਸਬੰਧੀ ਪੈਰਵਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਰਹਿੰਦੀ ਜ਼ਮੀਨ ਨੂੰ ਵੀ ਛੇਤੀ ਕਾਬਜ਼ਕਾਰਾਂ ਤੋਂ ਮੁਕਤ ਕਰਵਾਇਆ ਜਾਵੇਗਾ।


ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਖ਼ਾਸ ਤੌਰ 'ਤੇ ਕਿਹਾ ਕਿ ਸਰਕਾਰੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਫਿਰ ਚਾਹੇ ਉਹ ਕਿੰਨਾ ਵੀ ਰਸੂਖਵਾਨ ਕਿਉਂ ਨਾ ਹੋਵੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਇਤਿਹਾਸਕ ਪਹਿਲ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਬਲਾਕ ਮਾਜਰੀ ਵਿੱਚ ਸਭ ਤੋਂ ਵੱਡੇ ਰਕਬੇ 2828 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਉਣ ਦੀ ਮੁਹਿੰਮ ਦੀ ਵਾਗਡੋਰ ਖ਼ੁਦ ਸੰਭਾਲੀ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਵਿਭਾਗ ਵੱਲੋਂ ਕੁੱਲ 11442 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ, ਜਿਸ ਵਿੱਚੋਂ ਪਿਛਲੇ ਸਾਲ ਸਰਕਾਰ ਵੱਲੋਂ ਕਰੀਬ 2709 ਕਰੋੜ ਰੁਪਏ ਮੁੱਲ ਦੀ 9030 ਏਕੜ ਜ਼ਮੀਨ ਨੂੰ ਕਬਜ਼ਾ-ਮੁਕਤ ਕਰਵਾਇਆ ਗਿਆ ਸੀ ਜਦਕਿ ਇਸ ਵਰ੍ਹੇ ਦੂਜੇ ਪੜਾਅ ਤਹਿਤ ਹੁਣ ਤੱਕ ਲਗਭਗ 2412 ਏਕੜ ਸਰਕਾਰੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ।

Last Updated : Jun 14, 2023, 10:29 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.