ETV Bharat / state

ਚੋਰੀ ਦੇ ਮੋਟਰਸਾਈਕਲਾਂ ਸਣੇ ਚੋਰ ਕਾਬੂ, ਪੁਲਿਸ ਨੇ ਦਿੱਤੀ ਇਹ ਚਿਤਾਵਨੀ

author img

By

Published : Jul 31, 2023, 10:39 AM IST

One thief caught with 3 stolen motorcycles, police warning, bad elements will not be spared
ਚੋਰੀ ਦੀਆਂ 3 ਮੋਟਰਸਾਈਕਲਾਂ ਸਣੇ ਇਕ ਚੋਰ ਕਾਬੂ,ਪੁਲਿਸ ਦੀ ਚਿਤਾਵਨੀ,ਨਹੀਂ ਬਖਸ਼ੇ ਜਾਣਗੇ ਮਾੜੇ ਅਨਸਰ

ਗੜ੍ਹਸ਼ੰਕਰ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਸਣੇ 1 ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੁਲਜ਼ਮ ਨਸ਼ਾ ਦਾ ਆਦੀ ਹੈ, ਜਿਸ ਦੀ ਪੂਰਤੀ ਲਈ ਇਹ ਚੋਰੀਆਂ ਕਰਦਾ ਸੀ। ਪੁਲਿਸ ਨੇ ਮਾਮਲਾ ਦਰਜ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੁਸ਼ਿਆਰਪੁਰ ਵਿੱਚ ਚੋਰੀ ਦੇ ਮੋਟਰਸਾਈਕਲਾਂ ਸਣੇ ਚੋਰ ਕਾਬੂ

ਹੁਸ਼ਿਆਰਪੁਰ: ਗੜ੍ਹਸ਼ੰਕਰ ਪੁਲਿਸ ਨੇ ਚੋਰੀ ਦੇ ਤਿੰਨ ਮੋਟਰਸਾਈਕਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐੱਚ ਓ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਚੋਰੀ ਅਤੇ ਲੁੱਟ ਖੋਹ ਕਰਨ ਵਾਲਿਆਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਪਾਰਟੀ ਨੇ ਨਾਕੇਬੰਦੀ ਕੀਤੀ ਹੋਈ ਸੀ ਤਾਂ ਇਸੇ ਦੌਰਾਨ ਇਸ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ, ਜਿਸ ਤੋਂ ਚੋਰੀ ਦੇ 2 ਮੋਟਰਸਾਈਕਲ ਬਰਾਮਦ ਹੋਏ ਹਨ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਲਾਡੀ ਵੱਜੋਂ ਹੋਈ ਹੈ ਜੋ ਕਿ ਪਿੰਡ ਬਿਲਾਸਪੁਰ ਥਾਣਾ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਇਹ ਨੌਜਵਾਨ ਨਸ਼ਾ ਤਸਕਰੀ ਅਤੇ ਚੋਰੀਆਂ ਕਰਨ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦਾ ਸੀ। ਉਹਨਾਂ ਨੇ ਦੱਸਿਆ ਕਿ ਜਦੋਂ ਇਸ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਇਹ ਉਦੋਂ ਵੀ ਚੋਰੀ ਦੇ ਮੋਟਰਸਾਈਕਲ ਉੱਤੇ ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਸੀ।

ਪੁਲਿਸ ਦੀ ਚਿਤਾਵਨੀ: ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ। ਦੱਸ ਦਈਏ ਕਿ ਥਾਣਾ ਗੜ੍ਹਸ਼ੰਕਰ ਪੁਲਿਸ ਵੱਲੋਂ ਕੁੱਝ ਦਿਨ ਪਹਿਲਾਂ ਹੀ ਚੋਰੀ ਦੇ 2 ਮੋਟਰਸਾਈਕਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ। ਐਸ ਐੱਚ ਓ ਥਾਣਾ ਗੜ੍ਹਸ਼ੰਕਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਲਾਕੇ ਦੇ ਵਿੱਚ ਹੋਈਆਂ ਚੋਰੀਆਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਚੋਰੀ ਦੀਆਂ ਘਟਨਾਵਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਜੋ ਵੀ ਕੋਈ ਅਜਿਹੀ ਵਾਰਦਾਤ ਨੂੰ ਅੰਜਾਮ ਦਿੰਦਾ ਹੋਇਆ ਪੁਲਿਸ ਦੇ ਹੱਥੇ ਚੜ੍ਹਿਆ ਤਾਂ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।

ਪਿਛਲੇ ਕੁੱਝ ਦਿਨ ਪਹਿਲਾਂ ਗੜ੍ਹਸ਼ੰਕਰ ਵਿੱਚ ਚੋਰੀ ਦੀ ਘਟਨਾਵਾਂ ਵਧੇਰੇ ਸਾਹਮਣੇ ਆ ਰਹੀਆਂ ਹਨ, ਜਿਸਨੂੰ ਕਾਰਨ ਲੋਕਾਂ ਦੇ ਵਿੱਚ ਪੁਲਿਸ ਦੇ ਖ਼ਿਲਾਫ਼ ਨਾਰਾਜ਼ਗੀ ਦੇਖਣ ਨੂੰ ਮਿਲੀ ਸੀ ਤੇ ਹੁਣ ਪੁਲਿਸ ਵਲੋਂ ਕੀਤੀ ਗਈ ਸਖ਼ਤੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਮੱਦੇਨਜ਼ਰ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ ਜਾ ਚੁੱਕੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.