ETV Bharat / state

ਫਿਲਮ 'ਭਵਾਈ' ਖਿਲਾਫ ਵੱਖ-ਵੱਖ ਸੰਗਠਨਾਂ ਨੇ ਦਿੱਤਾ SDM ਨੂੰ ਮੰਗ ਪੱਤਰ

author img

By

Published : Sep 28, 2021, 5:26 PM IST

ਫਿਲਮ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਵੱਖ-ਵੱਖ ਸੰਗਠਨਾਂ ਵੱਲੋਂ ਐਸਡੀਐਮ ਗੜ੍ਹਸ਼ੰਕਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਸੰਗਠਨਾਂ ਦੇ ਆਗੂਆਂ ਨੇ ਦੱਸਿਆ ਕਿ 01 ਅਕਤੂਬਰ ਨੂੰ ਰਲੀਜ਼ ਹੋਣ ਵਾਲੀ ਹਿੰਦੀ ਫ਼ਿਲਮ ਭਵਾਈ (ਰਾਵਣ ਲੀਲਾ) ਦੇ ਖਿਲਾਫ ਲੋਕਾਂ ਵਿੱਚ ਭਾਰੀ ਰੋਸ ਹੈ।

SDM ਨੂੰ ਮੰਗ ਪੱਤਰ
SDM ਨੂੰ ਮੰਗ ਪੱਤਰ

ਹੁਸ਼ਿਆਰਪੁਰ: ਹਿੰਦੀ ਫਿਲਮ ਭਵਾਈ (ਰਾਵਣ ਲੀਲਾ) ਜੋ ਕਿ ਅਕਤੂਬਰ ਨੂੰ ਰਿਲੀਜ਼ ਹੋਣ ਵਾਲੀ ਹੈ ਨੂੰ ਲੈ ਕੇ ਵੱਖ ਵੱਖ ਸੰਗਠਨਾਂ ਵੱਲੋਂ ਇਤਰਜਾ ਜਤਾਇਆ ਜਾ ਰਿਹਾ ਹੈ। ਇਸ ਫਿਲਮ ਨੂੰ ਲੈ ਕੇ ਵੱਖ ਵੱਖ ਸੰਗਠਨਾਂ ਦਾ ਕਹਿਣਾ ਹੈ ਕਿ ਇਸ ਫਿਲਮ ਚ ਮਾਤਾ ਸੀਤਾ ਦੇ ਕਿਰਦਾਰ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਜੋ ਕਿ ਹਿੰਦੂ ਧਰਮ ਦੇ ਲੋਕਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਕਰ ਰਿਹਾ ਹੈ।

SDM ਨੂੰ ਮੰਗ ਪੱਤਰ

ਦੱਸ ਦਈਏ ਕਿ ਇਸੇ ਫਿਲਮ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਵੱਖ-ਵੱਖ ਸੰਗਠਨਾਂ ਵੱਲੋਂ ਐਸਡੀਐਮ ਗੜ੍ਹਸ਼ੰਕਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਸੰਗਠਨਾਂ ਦੇ ਆਗੂਆਂ ਨੇ ਦੱਸਿਆ ਕਿ 01 ਅਕਤੂਬਰ ਨੂੰ ਰਲੀਜ਼ ਹੋਣ ਵਾਲੀ ਹਿੰਦੀ ਫ਼ਿਲਮ ਭਵਾਈ (ਰਾਵਣ ਲੀਲਾ) ਦੇ ਖਿਲਾਫ ਲੋਕਾਂ ਵਿੱਚ ਭਾਰੀ ਰੋਸ ਹੈ। ਕਿਉਂਕਿ ਫਿਲਮ ਵਿੱਚ ਮਾਤਾ ਸੀਤਾ ਜੀ ਦਾ ਰੋਲ ਕਰਨ ਵਾਲੀ ਕਲਾਕਾਰ ਅਤੇ ਰਾਵਣ ਦਾ ਰੋਲ ਕਰਨ ਵਾਲੇ ਕਲਾਕਾਰ ਦਾ ਅਫਐਰ ਦਿਖਾ ਕੇ ਸਮੁੱਚੇ ਹਿੰਦੂ ਸਮਾਜ, ਵਾਲਮੀਕਿ ਸਮਾਜ ਅਤੇ ਰਵੀਦਾਸੀਆ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।

ਸੰਗਠਨਾਂ ਦੇ ਮੈਂਬਰਾਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਫਿਲਮ ਦੇ ਨਿਰਮਾਤਾ ਨਿਰਦੇਸ਼ਕ, ਲੇਖਕ ਅਤੇ ਕਲਾਕਾਰਾ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਫਿਲਮ ਰਿਲੀਜ਼ ’ਤੇ ਪੂਰਨ ਰੋਕ ਲਗਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਨ੍ਹਾਂ ਮਾੜੇ ਅਨਸਰਾ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਫਿਲਮ ਦੀ ਰਿਲੀਜ਼ ’ਤੇ ਪੂਰਨ ਰੋਕ ਲਗਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਫਿਲਮ ’ਤੇ ਰੋਕ ਨਾ ਲਗਾਈ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ’ਤੇ ਪ੍ਰਦਸ਼ਰਨ ਕੀਤਾ ਜਾਵੇਗਾ। ਜਿਸਦੀ ਜ਼ਿਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।

ਉੱਥੇ ਹੀ ਦੂਜੇ ਪਾਸੇ ਐਸਡੀਐਮ ਨੇ ਕਿਹਾ ਕਿ ਉਨ੍ਹਾਂ ਨੂੰ ਸੰਗਠਨਾਂ ਵੱਲੋਂ ਮੰਗ ਪੱਤਰ ਸੌਂਪਿਆ ਗਿਆ ਹੈ ਜਿਸ ਨੂੰ ਅੱਗੇ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ। ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।

ਇਹ ਵੀ ਪੜੋ: ਚੱਕਰਵਾਤੀ ਤੂਫਾਨ "ਗੁਲਾਬ" ਨੇ ਮਚਾਈ ਤਬਾਹੀ, ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ 'ਚ ਭਾਰੀ ਮੀਂਹ ਨੂੰ ਲੈਕੇ ਹਾਈ ਅਲਰਟ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.