ETV Bharat / state

ਇਟਲੀ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਅਗਲੇ ਮਹੀਨੇ ਪਰਤਣਾ ਸੀ ਆਪਣੇ ਪਿੰਡ

author img

By ETV Bharat Punjabi Team

Published : Dec 2, 2023, 7:32 PM IST

ਵਿਦੇਸ਼ ਚ ਨੌਜਵਾਨ ਦੀ ਮੌਤ
ਵਿਦੇਸ਼ ਚ ਨੌਜਵਾਨ ਦੀ ਮੌਤ

Punjabi Youth Died in Road Accident: ਵਿਦੇਸ਼ ਦੀ ਧਰਤੀ ਇਟਲੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ, ਜਿਥੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪਾਲਦੀ ਦਾ 23 ਸਾਲਾ ਨੌਜਵਾਨ ਸੜਕ ਹਾਦਸੇ 'ਚ ਆਪਣੀ ਜਾਨ ਗੁਆ ਬੈਠਾ।

ਹਾਦਸੇ ਸਬੰਧੀ ਜਾਣਕਾਰੀ ਦਿੰਦਾ ਹੋਇਆ ਪਰਿਵਾਰ

ਗੜ੍ਹਸ਼ੰਕਰ: ਪੰਜਾਬ ਤੋਂ ਨੌਜਵਾਨ ਵਿਦੇਸ਼ਾਂ 'ਚ ਜਾਂਦੇ ਤਾਂ ਆਪਣੇ ਚੰਗੇ ਭਵਿੱਖ ਲਈ ਹਨ ਪਰ ਉਥੇ ਕਿਸੇ ਅਣਹੋਣੀ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਘਟਨਾ ਇਟਲੀ ਤੋਂ ਸਾਹਮਣੇ ਆਈ ਹੈ, ਜਿਥੇ ਇਟਲੀ ਦੇ ਵੈਰੋਨਾ ਨੇੜਲੇ ਸ਼ਹਿਰ ਨੋਗਾਰਾ 'ਚ ਸੜਕ ਹਾਦਸੇ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪਾਲਦੀ ਨਾਲ ਸਬੰਧਿਤ 23 ਸਾਲਾ ਨੌਜਵਾਨ ਦਲਵੀਰ ਸਿੰਘ ਦੀ ਮੌਤ ਹੋ ਗਈ। ਹਾਦਸੇ ਦੀ ਖ਼ਬਰ ਮਿਲਦੇ ਸਾਰ ਹੀ ਪੂਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ।

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ: ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਲਵੀਰ ਸਿੰਘ ਕਰੀਬ 6 ਸਾਲ ਪਹਿਲਾਂ ਹੀ ਆਪਣੇ ਚੰਗੇ ਭਵਿੱਖ ਲਈ ਇਟਲੀ ਦੀ ਧਰਤੀ 'ਤੇ ਗਿਆ ਸੀ ਤੇ ਉਹ ਉਥੇ ਆਪਣੇ ਪਿਤਾ ਕੋਲ ਰਹਿ ਰਿਹਾ ਸੀ। ਇਸ ਦੌਰਾਨ ਜਦੋਂ ਉਹ ਆਪਣੇ ਕੰਮ 'ਤੇ ਜਾ ਰਿਹਾ ਸੀ ਤਾਂ ਇਸ ਦੌਰਾਨ ਕਾਰ ਦੀ ਟਰੈਕਟਰ ਨਾਲ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਮ੍ਰਿਤਕ ਨੌਜਵਾਨ ਨੇ ਅਗਲੇ ਮਹੀਨੇ ਆਪਣੇ ਪਿੰਡ ਆਉਣਾ ਸੀ।

ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ: ਇਸ ਸਬੰਧੀ ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਇਟਲੀ ਰਹਿ ਰਹੇ ਪਿਤਾ ਦੇ ਫੋਨ ਆਉਣ ਤੋਂ ਬਾਅਦ ਹੀ ਪੁੱਤ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਆਪਣੇ ਪਿਤਾ ਕੋਲ ਹੀ ਇਟਲੀ ਰਹਿੰਦਾ ਸੀ ਤੇ ਉਸ ਦੀ ਇੱਕ ਭੈਣ ਕੈਨੇਡਾ ਰਹਿੰਦੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣਦੇ ਹੀ ਮਾਂ ਸਦਮੇ 'ਚ ਪਹੁੰਚ ਗਈ।

ਪਰਿਵਾਰ ਦੀ ਸਰਕਾਰਾਂ ਨੂੰ ਮਦਦ ਦੀ ਗੁਹਾਰ: ਇਸ ਦੇ ਨਾਲ ਹੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਮਾਂ ਹੀ ਪਿੰਡ 'ਚ ਰਹਿ ਰਹੇ ਸੀ ਤੇ ਉਨ੍ਹਾਂ ਦਾ ਕਹਿਣਾ ਕਿ ਕਈ ਇੱਛਾਵਾਂ ਸੀ ਜੋ ਉਨ੍ਹਾਂ ਦੀਆਂ ਪੁੱਤ ਦੀ ਮੌਤ ਨਾਲ ਅਧੂ੍ਰੀਆਂ ਰਹਿ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਭਾਰਤ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਉਂਦਿਆਂ ਅਪੀਲ ਕੀਤੀ ਕਿ ਉਨ੍ਹਾਂ ਦੇ ਜਵਾਨ ਪੁੱਤ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ 'ਚ ਮਦਦ ਕੀਤੀ ਜਾਵੇ ਤਾਂ ਜੋ ਉਹ ਉਸਦੀਆਂ ਅੰਤਿਮ ਰਸਮਾਂ ਕਰ ਸਕਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.