ETV Bharat / state

ਦੀਵਾਲੀ ਦੀ ਅਗਲੀ ਰਾਤ ਜਲੰਧਰ 'ਚ ਹੋਈ ਵੱਡੀ ਵਾਰਦਾਤ, ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

author img

By ETV Bharat Punjabi Team

Published : Nov 14, 2023, 10:44 AM IST

A young man was shot dead in Jalandhar
ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

ਜਲੰਧਰ ਵਿੱਚ ਦੀਵਾਲੀ ਦੀ ਅਗਲੀ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਗੁਆਂਢੀਆਂ ਨੂੰ ਇਸ ਕਤਲ ਦਾ ਜ਼ਿੰਮੇਵਾਰ ਦੱਸਿਆ ਹੈ। (Jalandhar Murder News in punjabi)

ਦੀਵਾਲੀ ਦੀ ਅਗਲੀ ਰਾਤ ਜਲੰਧਰ 'ਚ ਹੋਈ ਵੱਡੀ ਵਾਰਦਾਤ, ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

ਜਲੰਧਰ : ਜਲੰਧਰ ਦੇ ਰਾਮਾ ਮੰਡੀ ਇਲਾਕੇ ਵਿੱਚ ਕੁਝ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਸੋਮਵਾਰ ਦੇਰ ਰਾਤ ਸਾਹਮਣੇ ਆਈ। ਮਿਲੀ ਜਾਣਕਾਰੀ ਮੁਤਾਬਿਕ ਦੇਰ ਰਾਤ ਰਾਮਾ ਮੰਡੀ ਵਿੱਚ ਇੱਕ ਨੌਜਵਾਨ ਨੂੰ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ। ਜ਼ਖਮੀ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਰੋਹਿਤ ਨਾਮ ਦੇ ਨੌਜਵਾਨ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਨੌਜਵਾਨ ਦੀ ਪਿੱਠ 'ਤੇ ਦੋ ਗੋਲੀਆਂ ਲੱਗੀਆਂ ਹਨ ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ 'ਚ ਜੌਹਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਪਰਿਵਾਰ ਨੇ ਪਹਿਲਾਂ ਵੀ ਹਮਲੇ ਦੀ ਕੀਤੀ ਸੀ ਸ਼ਿਕਾਇਤ : ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉੱਥੇ ਹੀ, ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਵੀ ਮੌਕੇ 'ਤੇ ਪਹੁੰਚੀ। ਉਧਰ ਇਸ ਘਟਨਾ ਤੋਂ ਬਾਅਦ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਸੜਕ ਜਾਮ ਕਰ ਕੇ ਧਰਨਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਨੌਜਵਾਨ ’ਤੇ ਦੋ ਦਿਨ ਪਹਿਲਾਂ ਵੀ ਹਮਲਾ ਹੋਇਆ ਸੀ ਜਿਸ ਦੀ ਸ਼ਿਕਾਇਤ ਸੂਰਿਆ ਐਨਕਲੇਵ ਥਾਣੇ ਵਿੱਚ ਕੀਤੀ ਗਈ। ਇਸ ਘਟਨਾ ਦੇ ਦੋ ਦਿਨ ਬਾਅਦ ਰਾਤ ਫਿਰ ਹਮਲਾਵਰਾਂ ਨੇ ਨੌਜਵਾਨ 'ਤੇ ਹਮਲਾ ਕਰ ਦਿੱਤਾ। ਇਸ ਘਟਨਾ ਸਬੰਧੀ ਜ਼ਖ਼ਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਾਇਆ ਹੈ ਕਿ ਹਾਦਸੇ ਦੇ 2 ਘੰਟੇ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਦੀ ਢੀਲੀ ਕਾਰਵਾਈ ਕਾਰਨ ਮੁਲਜ਼ਮ ਫ਼ਰਾਰ ਹੋ ਗਏ।

ਪਰਿਵਾਰ ਨੇ ਗੁਆਂਢੀਆਂ 'ਤੇ ਜਤਾਇਆ ਸ਼ੱਕ : ਉਧਰ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕੇ ਜਲੰਧਰ ਦੇ ਰਾਮਾ ਮੰਡੀ ਇਲਾਕੇ ਵਿੱਚ ਬਾਂਸਾਂ ਵਾਲੀ ਗਲੀ ਵਿੱਚ ਕੁੱਝ ਲੋਕਾਂ ਵੱਲੋਂ ਗੋਲੀਆਂ ਮਾਰਕੇ ਨੌਜਵਾਨ ਦਾ ਕਤਲ ਕਰਨ ਦੀ ਸੂਚਨਾ ਮਿਲੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪਰਿਵਾਰ ਮੁਤਾਬਿਕ ਇਸ ਮਾਮਲੇ ਵਿੱਚ ਉਨ੍ਹਾਂ ਦੇ ਗੁਆਂਢੀ ਕਥਿਤ ਦੋਸ਼ੀ ਹਨ, ਜਿੰਨਾਂ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.