ETV Bharat / state

ਭਾਜਪਾ ਐੱਸਸੀ ਵਿੰਗ ਦੇ ਜਨਰਲ ਸਕੱਤਰ 'ਤੇ ਹੋਏ ਹਮਲੇ ਦਾ ਮਾਮਲਾ, ਅਸ਼ਵਨੀ ਸ਼ਰਮਾ ਨੇ 'ਆਪ' ਨੂੰ ਲਿਆ ਲਪੇਟੇ 'ਚ

author img

By

Published : Apr 17, 2023, 7:36 PM IST

ਜਲੰਧਰ ਵਿੱਚ ਭਾਜਪਾ ਦੇ ਐੱਸਸੀ ਵਿੰਗ ਦੇ ਜਨਰਲ ਸਕੱਤਰ ਉੱਤੇ ਹੋਏ ਜਾਨਲੇਵਾ ਹਮਲੇ ਦੀ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਸੂਬੇ ਅੰਦਰ ਅਰਾਜਕਤਾ ਫੈਲੀ ਹੋਈ ਹੈ ਅਤੇ ਕੋਈ ਵੀ, ਕਿਸੇ ਨੂੰ ਵੀ ਸ਼ਰੇਆਮ ਕਤਲ ਕਰ ਸਕਦਾ ਹੈ।

Ashwini Sharma surrounded the Punjab government on the issue of law in Jalandhar
ਭਾਜਪਾ ਐੱਸਸੀ ਵਿੰਗ ਦੇ ਜਨਰਲ ਸਕੱਤਰ 'ਤੇ ਹੋਏ ਹਮਲੇ ਦਾ ਮਾਮਲਾ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਨੂੰ ਲਿਆ ਲਪੇਟੇ 'ਚ

ਭਾਜਪਾ ਐੱਸਸੀ ਵਿੰਗ ਦੇ ਜਨਰਲ ਸਕੱਤਰ 'ਤੇ ਹੋਏ ਹਮਲੇ ਦਾ ਮਾਮਲਾ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਨੂੰ ਲਿਆ ਲਪੇਟੇ 'ਚ

ਜਲੰਧਰ: ਅੱਜ ਜਲੰਧਰ ਦੇ ਨਿੱਜੀ ਹੋਟਲ ਵਿੱਚ ਪੰਜਾਬ ਪ੍ਰਧਾਨ ਭਾਜਪਾ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਵੱਲੋਂ ਇੱਕ ਪ੍ਰੈਸ ਕਾਨਫੈਂਸ ਕੀਤੀ ਗਈ। ਜਿਸ ਵਿੱਚ ਬੀਤੇ ਦਿਨੀਂ ਐੱਸਸੀ ਵਿੰਗ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਉੱਤੇ ਗੋਲੀ ਚਲਾ ਕੇ ਉਸ ਦੇ ਕਤਲ ਕਰਨ ਦੀ ਕੋਸ਼ਿਸ਼ ਨੂੰ ਮੁੱਖ ਮੁੱਦੇ ਵਜੋਂ ਰੱਖਿਆ ਗਿਆ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਬੁਰੇ ਤਰੀਕੇ ਦੇ ਨਾਲ ਖਰਾਬ ਹੋਈ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਗੰਭੀਰ ਮੁੱਦੇ ਉੱਤੇ ਕੋਈ ਵੀ ਫਰਕ ਨਹੀਂ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਰੇਆਮ ਭਾਜਪਾ ਦੇ ਇੱਕ ਮੈਂਬਰ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਵਿੱਚ ਲਗਭਗ ਸ਼ੂਟਰ ਸਫਲ ਵੀ ਹੋ ਗਏ ਸਨ।

ਜਰਨਲ ਸਕੱਤਰ ਬਲਵਿੰਦਰ ਗਿੱਲ ਉੱਤੇ ਹਮਲਾ: ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਸ਼ਵਨੀ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਬੀਤੇ ਦਿਨੀ ਜੋ ਉਨ੍ਹਾਂ ਦੇ ਐੱਸਸੀ ਵਿੰਗ ਦੇ ਜਰਨਲ ਸਕੱਤਰ ਬਲਵਿੰਦਰ ਗਿੱਲ ਹਨ, ਉਨ੍ਹਾਂ ਦੇ ਉੱਤੇ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਵਰ੍ਹਾਈਆਂ ਗਈਆਂ। ਉਨ੍ਹਾਂ ਕਿਹਾ ਮੌਤ ਦੇ ਮੂੰਹ ਵਿੱਚ ਪੁੱਜੇ ਭਾਜਪਾ ਆਗੂ ਦੇ ਨਾਲ ਹਸਪਤਾਲ ਵਿੱਚ ਵੀ ਕੋਈ ਪੁਲਿਸ ਮੁਲਾਜ਼ਮ ਮੌਕੇ ਉੱਤੇ ਮੌਜੂਦ ਨਹੀਂ ਸੀ ਅਤੇ ਪਰਿਵਾਰਕ ਮੈਂਬਰ ਹੀ ਆਪਣੇ ਘਰ ਦੇ ਜੀਅ ਨੂੰ ਬਚਾਉਣ ਲਈ ਘਬਰਾਏ ਹੋਏ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਭਾਵੇਂ ਪੁਲਿਸ ਦੇ ਵੱਡੇ ਅਧਿਕਾਰੀਆਂ ਨੇ ਆਕੇ ਵੱਡੇ-ਵੱਡੇ ਦਾਅਵੇ ਕੀਤੇ ਪਰ ਪਰਿਵਾਰ ਦੀ ਮਦਦ ਲਈ ਕੋਈ ਪੁਲਿਸ ਮੁਲਜ਼ਮ ਤੁਰੰਤ ਮੌਕੇ ਉੱਤੇ ਇੰਨਾ ਵੱਡਾ ਹਮਲਾ ਹੋਣ ਦੇ ਬਾਵਜੂਦ ਵੀ ਨਹੀਂ ਪਹੁੰਚਿਆ ਸੀ।

ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ਼ਿਆ: ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਅੰਦਰ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਜਦੋਂ ਕਿਸੇ ਬੇਕਸੂਰ ਨੂੰ ਗੋਲੀਆਂ ਮਾਰੀਆਂ ਗਈਆਂ ਹੋਣ। ਉਨ੍ਹਾਂ ਕਿਹਾ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ਼ਿਆ ਹੋਣ ਕਰਕੇ ਸ਼ਰਾਰਤੀ ਅਨਸਰਾਂ ਦੇ ਹੌਂਸਲੇ ਬੁਲੰਦ ਨੇ ਅਤੇ ਉਹ ਰਾਹ ਜਾਂਦੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਨੇ। ਉਨ੍ਹਾਂ ਕਿਹਾ ਕਿ ਇਸ ਸਮੇਂ ਜਿਹੋ-ਜਿਹੇ ਪੰਜਾਬ ਦੇ ਹਾਲਾਤ ਬਣੇ ਹੋਏ ਨੇ ਉਸ ਨੂੰ ਦੇਖ ਕੇ ਕੋਈ ਵੀ ਸ਼ਖ਼ਸ ਪੰਜਾਬ ਵਿੱਚ ਆਉਣ ਲਈ ਤਿਆਰ ਨਹੀਂ ਅਤੇ ਪੰਜਾਬ ਸਰਕਾਰ ਸੂਬੇ ਅੰਦਰ ਰੁਜ਼ਗਾਰ ਅਤੇ ਸਨਅਤ ਲੈਕੇ ਆਉਣ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ। ਉਨ੍ਹਾਂ ਕਿਹਾ ਕਿ ਇੱਕ ਗੱਲ ਤਾਂ ਸਾਫ਼ ਹੈ ਕਿ ਜਿਵੇਂ ਪੰਜਾਬ ਅੰਦਰ ਕਾਨੂੰਨ ਵਿਵਸਥਾ ਹਾਸ਼ੀਏ ਉੱਤੇ ਪਹੁੰਚੀ ਹੈ ਆਮ ਲੋਕਾਂ ਨੂੰ ਸੂਬਾ ਸਰਕਾਰ ਤੋਂ ਕੋਈ ਆਸ ਨਹੀਂ ਅਤੇ ਹੁਣ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹਨ।

ਇਹ ਵੀ ਪੜ੍ਹੋ: Jalandhar by election 2023: AAP ਉਮੀਦਵਾਰ ਸੁਸ਼ੀਲ ਰਿੰਕੂ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ , ਮੁੱਖ ਮੰਤਰੀ ਅਤੇ ਖਜਾਨਾ ਮੰਤਰੀ ਰਹੇ ਮੌਜੂਦ


ETV Bharat Logo

Copyright © 2024 Ushodaya Enterprises Pvt. Ltd., All Rights Reserved.