ETV Bharat / state

Assault with a sharp weapon: ਦੁਕਾਨ 'ਚ ਵੜ ਕੇ ਨੌਜਵਾਨ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸੀਸੀਟੀਵੀ 'ਚ ਕੈਦ ਹੋਈਆਂ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ

author img

By

Published : Feb 7, 2023, 4:00 PM IST

Attack on youth with sharp weapons in Jalandhar
Assault with a sharp weapon: ਦੁਕਾਨ 'ਚ ਵੜ ਕੇ ਨੌਜਵਾਨ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸੀਸੀਟੀਵੀ 'ਚ ਕੈਦ ਹੋਈਆਂ ਹਮਲੇ ਦੀਆਂ ਤਸਵੀਰਾਂ

ਪੰਜਾਬ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਇਸ ਸਚਾਈ ਨੂੰ ਸਾਬਿਤ ਕਰਦੀ ਤਸਵੀਰ ਜਲੰਧਰ ਦੇ ਸੁਲਤਾਨਪੁਰ ਲੋਧੀ ਦੇ ਸਦਰ ਬਾਜ਼ਾਰ ਤੋਂ ਸਾਹਮਣੇ ਆਈ ਹੈ, ਜਿੱਥੇ 8 ਤੋਂ 10 ਹਮਲਾਵਰਾਂ ਨੇ ਇੱਕ ਦੁਕਾਨ ਵਿੱਚ ਦਾਖਿਲ ਹੋਕੇ ਤੋੜਭੰਨ ਕੀਤੀ ਅਤੇ ਇੱਕ ਅਵਿਨਾਸ਼ ਭੱਟੀ ਨਾਂਅ ਦੇ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਹਮਲੇ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

Assault with a sharp weapon: ਦੁਕਾਨ 'ਚ ਵੜ ਕੇ ਨੌਜਵਾਨ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸੀਸੀਟੀਵੀ 'ਚ ਕੈਦ ਹੋਈਆਂ ਹਮਲੇ ਦੀਆਂ ਤਸਵੀਰਾਂ

ਜਲੰਧਰ: ਸੁਲਤਾਨਪੁਰ ਲੋਧੀ ਦੇ ਸਦਰ ਬਾਜ਼ਾਰ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁੱਝ ਹਥਿਆਰਬੰਦ ਹਮਲਾਵਰਾਂ ਨੇ ਇਕ ਨੌਜਵਾਨ ਮੁੰਡੇ ’ਤੇ ਸ਼ਰੇਆਮ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ’ਚ ਜ਼ੇਰੇ ਇਲਾਜ ਅਵਿਨਾਸ਼ ਭੱਟੀ ਨੇ ਦੱਸਿਆ ਕਿ ਉਹ ਰਾਤ ਕਰੀਬ 8.30 ਵਜੇ ਸਦਰ ਬਾਜ਼ਾਰ ਵਿਚ ਸਾਮਾਨ ਲੈਣ ਗਿਆ ਸੀ। ਜਦੋਂ ਉਹ ਸਦਰ ਬਾਜ਼ਾਰ ਸਥਿਤ ਕਰਿਆਨੇ ਦੀ ਦੁਕਾਨ ਤੋਂ ਬਾਹਰ ਨਿਕਲਿਆ ਤਾਂ 8-10 ਨੌਜਵਾਨ ਆਏ ਅਤੇ ਆਉਂਦਿਆਂ ਹੀ ਉਨ੍ਹਾਂ ਨੇ ਸਾਡੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਮੁਸ਼ਕਿਲ ਨਾਲ ਬਚੀ ਜਾਨ: ਪੀੜਤ ਨੇ ਦੱਸਿਆ ਕਿ ਜਿਸ ਸਮੇਂ ਹਮਲਾ ਹੋਇਆ ਉਸ ਸਮੇਂ ਮੇਰੇ ਨਾਲ ਮੇਰਾ ਭਰਾ ਅਕਾਸ਼ਦੀਪ ਭੱਟੀ ਵੀ ਮੌਜੂਦ ਸੀ, ਜਿਸ ਨੇ ਦੁਕਾਨ ਦੇ ਅੰਦਰ ਵੜ ਕੇ ਆਪਣੀ ਜਾਨ ਬਚਾਈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਨੇ ਸਾਨੂੰ ਜਾਤੀ ਸੂਚਕ ਸ਼ਬਦ ਵੀ ਬੋਲੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਕਤ ਨੌਜਵਾਨਾਂ ਨੇ ਮੇਰੇ ਚਾਚੇ ਦੇ ਲੜਕੇ ’ਤੇ ਹਮਲਾ ਕੀਤਾ ਸੀ ਪਰ ਪੁਲਸ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ ਸੀ। ਇਸ ਤੋਂ ਇਲਾਵਾ ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖ਼ਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਦੱਸ ਦਈਏ ਇਹ ਸਾਰੀ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।

ਤੇਜ਼ਧਾਰ ਹਥਿਆਰਾਂ ਨਾਲ ਹਮਲਾ: ਇਸ ਮੌਕੇ ਗੱਲਬਾਤ ਕਰਦਿਆਂ ਦੂਜੀ ਧਿਰ ਦੇ ਨੌਜਵਾਨ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਅਵਿਨਾਸ਼ ਭੱਟੀ ਜੋ ਵੀ ਇਲਜ਼ਾਮ ਲਗਾ ਰਿਹਾ ਹੈ ਉਹ ਝੂਠੇ ਹਨ। ਉਨ੍ਹਾਂ ਦੱਸਿਆ ਕਿ ਬੀਤੀ ਰਾਤ 8:40 ਮਿੰਟ ’ਤੇ ਅਵਿਨਾਸ਼ ਭੱਟੀ ਤੇ ਉਸ ਦਾ ਭਰਾ ਅਕਾਸ਼ਦੀਪ ਭੱਟੀ ਆਪਣੇ ਸਾਥੀਆਂ ਸਮੇਤ ਸਾਡੇ ਘਰ ਦੇ ਬਾਹਰ ਆਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰਨ ਲੱਗੇ ।

ਇਹ ਵੀ ਪੜ੍ਹੋ: Gangsters Arrested: ਜੇਲ੍ਹ ਵਿੱਚੋਂ ਚਲਾਏ ਜਾ ਰਹੇ ਤਸਕਰੀ ਦੇ ਧੰਦੇ ਦਾ ਪਰਦਾਫਾਸ਼

ਕਾਰਵਾਈ ਕਰਨ ਦੀ ਅਪੀਲ: ਲਵਪ੍ਰੀਤ ਸਿੰਘ ਨੇ ਕਿਹਾ ਕਿ ਅਵਿਨਾਸ਼ ਭੱਟੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਗੁੰਡਾਗਰਦੀ ਕਰਦਾ ਹੈ। ਉਨ੍ਹਾਂ ਕਿਹਾ ਕਿ ਮੈਂ ਰਾਤ ਨੂੰ ਚੌਕੀਦਾਰ ਦਾ ਕੰਮ ਕਰਦਾ ਸੀ ਅਤੇ ਉਹ ਰੋਜ਼ਾਨਾ ਹੀ ਮੇਰੇ ਨਾਲ ਗਾਲੀ ਗਲੋਚ ਕਰਦੇ ਸਨ। ਉਨ੍ਹਾਂ ਕਿਹਾ ਇਸ ਸਬੰਧੀ ਸਾਡੇ ਵੱਲੋਂ ਪੁਲਸ ਨੂੰ ਕਈ ਵਾਰ ਸ਼ਿਕਾਇਤ ਦਿੱਤੀ ਜਾ ਚੁੱਕੀ ਹੈ ਪਰ ਸਾਡੀ ਸੁਣਵਾਈ ਨਹੀਂ ਹੋਈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਖ਼ਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.