ETV Bharat / state

ਸਿੱਖਿਆ ਮੰਤਰੀ ਦੀ ਕੋਠੀ ਬਾਹਰ ਅਧਿਆਪਕਾਂ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼

author img

By

Published : Dec 22, 2021, 8:35 PM IST

ਸਿੱਖਿਆ ਮੰਤਰੀ ਦੀ ਕੋਠੀ ਬਾਹਰ ਅਧਿਆਪਕਾਂ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼
ਸਿੱਖਿਆ ਮੰਤਰੀ ਦੀ ਕੋਠੀ ਬਾਹਰ ਅਧਿਆਪਕਾਂ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼

2 ਅਧਿਆਪਕਾਂ (teachers) ਵੱਲੋਂ ਪਰਗਟ ਸਿੰਘ ਦੇ ਘਰ ਦੇ ਬਾਹਰ ਆਪਣੇ ਉੱਪਰ ਤੇਲ ਪਾ ਕੇ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਨ੍ਹਾਂ ਨੂੰ ਸਾਥੀ ਅਧਿਆਪਕਾਂ (teachers) ਅਤੇ ਪੁਲਿਸ (Police) ਵੱਲੋਂ ਬਚਾ ਲਿਆ ਗਿਆ ਅਤੇ ਗਨੀਮਤ ਇਹ ਰਹੀ ਕਿ ਅਧਿਆਪਕਾਂ (teachers) ਨੇ ਜਦ ਆਪਣੇ ਉੱਪਰ ਤੇਲ ਪਾਇਆ ਉਸੇ ਵੇਲੇ ਸਾਥੀ ਅਧਿਆਪਕਾਂ (teachers) ਅਤੇ ਪੁਲਿਸ (Police) ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ।

ਜਲੰਧਰ: ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਪੰਜਾਬ ਦੇ ਸਿੱਖਿਆ ਮੰਤਰੀ (Punjab Education Minister) ਪਰਗਟ ਸਿੰਘ ਦੇ ਘਰ ਦੇ ਬਾਹਰ ਅਤੇ ਜਲੰਧਰ ਬੱਸ ਸਟੈਂਡ (Jalandhar Bus Stand) ਵਿਖੇ ਬੈਠੇ ਬੇਰੁਜ਼ਗਾਰ ਅਧਿਆਪਕਾਂ (teachers) ਨੇ ਇੱਕ ਵਾਰ ਫੇਰ ਪਰਗਟ ਸਿੰਘ ਦੀ ਰਿਹਾਇਸ਼ ਵੱਲ ਕੂਚ ਕੀਤਾ। ਇਸ ਦੌਰਾਨ 2 ਅਧਿਆਪਕਾਂ (teachers) ਵੱਲੋਂ ਪਰਗਟ ਸਿੰਘ ਦੇ ਘਰ ਦੇ ਬਾਹਰ ਆਪਣੇ ਉੱਪਰ ਤੇਲ ਪਾ ਕੇ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਨ੍ਹਾਂ ਨੂੰ ਸਾਥੀ ਅਧਿਆਪਕਾਂ (teachers) ਅਤੇ ਪੁਲਿਸ (Police) ਵੱਲੋਂ ਬਚਾ ਲਿਆ ਗਿਆ ਅਤੇ ਗਨੀਮਤ ਇਹ ਰਹੀ ਕਿ ਅਧਿਆਪਕਾਂ (teachers) ਨੇ ਜਦ ਆਪਣੇ ਉੱਪਰ ਤੇਲ ਪਾਇਆ ਉਸੇ ਵੇਲੇ ਸਾਥੀ ਅਧਿਆਪਕਾਂ (teachers) ਅਤੇ ਪੁਲਿਸ (Police) ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ।

ਸਿੱਖਿਆ ਮੰਤਰੀ ਦੀ ਕੋਠੀ ਬਾਹਰ ਅਧਿਆਪਕਾਂ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼


ਇਸ ਪੂਰੀ ਘਟਨਾ ਬਾਰੇ ਗੱਲ ਕਰਦੇ ਹੋਏ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪ੍ਰਧਾਨ (President of the Unemployed Teachers Union) ਸੁਖਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦਾ ਇਹ ਪ੍ਰਦਰਸ਼ਨ ਕੋਈ ਕੁਝ ਮਹੀਨਿਆਂ ਦਾ ਪ੍ਰਦਰਸ਼ਨ ਨਹੀਂ ਹੈ, ਬਲਕਿ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਪਿਛਲੇ ਸਾਢੇ ਚਾਰ ਸਾਲ ਤੋਂ ਇਸੇ ਤਰ੍ਹਾਂ ਸਿੱਖਿਆ ਮੰਤਰੀਆਂ ਦੇ ਚੱਕਰ ਕੱਟ ਰਹੇ ਹਨ, ਪਰ ਕਿਸੇ ਵੱਲੋਂ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ।

ਉਨ੍ਹਾਂ ਨੇ ਕਿਹਾ ਕਿ ਹੁਣ ਬੇਰੁਜ਼ਗਾਰ ਅਧਿਆਪਕਾਂ (Unemployed Teachers) ਦਾ ਸਬਰ ਟੁੱਟਦਾ ਜਾ ਰਿਹਾ ਹੈ। ਜਿਸ ਦਾ ਨਤੀਜਾ ਸੀ ਕਿ ਉਨ੍ਹਾਂ ਦੇ 2 ਸਾਥੀਆਂ ਵੱਲੋਂ ਅੱਜ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਸੁਖਵਿੰਦਰ ਸਿੰਘ ਨੇ ਕਿਹਾ ਕਿ ਕੋਈ ਵੀ ਇਨਸਾਨ ਇਸ ਹੱਦ ਤੱਕ ਨਹੀਂ ਜਾਂਦਾ ਅਤੇ ਨਾ ਹੀ ਉਹ ਏਦਾਂ ਦਾ ਕੋਈ ਕਦਮ ਉਠਾਉਣਾ ਚਾਹੁੰਦੇ, ਪਰ ਸਰਕਾਰ ਦੀਆਂ ਮਾੜੀਆਂ ਨੀਤੀਆ ਕਰਕੇ ਮਜ਼ਬੂਰ ਹੋ ਕੇ ਸਾਡੇ 2 ਸਾਥੀਆ ਵੱਲੋਂ ਇਹ ਕਦਮ ਚੁੱਕਿਆ ਗਿਆ। ਉਨ੍ਹਾਂ ਨੇ ਇਸ ਲਈ ਪੰਜਾਬ ਸਰਕਾਰ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਪੂਰਨ ਤੌਰ ‘ਤੇ ਜ਼ਿੰਮੇਵਾਰ ਦੱਸਿਆ।

ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਕਿਸਾਨ ਜੱਥੇਬੰਦੀ ਉਗਰਾਹਾਂ ਦਾ ਫ਼ੈਸਲਾ- ਨਾ ਚੋਣ ਲੜਾਂਗੇ, ਨਾ ਕਿਸੇ ਦਾ ਵਿਰੋਧ ਅਤੇ ਨਾ ਕਿਸੇ ਦੀ ਸਪੋਟ

ETV Bharat Logo

Copyright © 2024 Ushodaya Enterprises Pvt. Ltd., All Rights Reserved.