ਕੈਪਟਨ ਕਾਂਗਰਸ ਦੇ ਕੁੜਤੇ ਪਜਾਮੇ ਵਿੱਚ ਬੀਜੇਪੀ ਦਾ ਮੁੱਖ ਮੰਤਰੀ ਸੀ: ਪਰਗਟ ਸਿੰਘ

author img

By

Published : Oct 20, 2021, 2:55 PM IST

ਕੈਪਟਨ ਕਾਂਗਰਸ ਦੇ ਕੁੜਤੇ ਪਜਾਮੇ ਵਿੱਚ ਬੀਜੇਪੀ ਦਾ ਮੁੱਖ ਮੰਤਰੀ

ਜਲੰਧਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਨਵੀਂ ਪਾਰਟੀ ਬਣਾਈ ਜਾ ਰਹੀ ਹੈ। ਕੈਬਿਨਟ ਮੰਤਰੀ ਪਰਗਟ ਸਿੰਘ (Pargat Singh) ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) 'ਤੇ ਤੰਜ ਕੱਸਦੇ ਹੋਏ ਕਿਹਾ ਕਿ ਪਹਿਲੇ ਤੋਂ ਹੀ ਉਹ ਕਿਹਾ ਕਰਦੇ ਸੀ ਕਿ ਭਾਜਪਾ ਦੇ ਨਾਲ ਇਹ ਮਿਲੇ ਹੋਏ ਹਨ। ਪਰ ਇਹ ਹੁਣ ਇਹ ਸਾਫ਼ ਹੋ ਗਿਆ ਹੈ।

ਜਲੰਧਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਨਵੀਂ ਪਾਰਟੀ ਬਣਾਈ ਜਾ ਰਹੀ ਹੈ। ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਕੈਬਿਨਟ ਮੰਤਰੀ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ(Capt. Amarinder Singh) 'ਤੇ ਤੰਜ ਕੱਸਦੇ ਹੋਏ ਕਿਹਾ ਕਿ ਪਹਿਲੇ ਤੋਂ ਹੀ ਉਹ ਕਿਹਾ ਕਰਦੇ ਸੀ ਕਿ ਭਾਜਪਾ ਦੇ ਨਾਲ ਇਹ ਮਿਲੇ ਹੋਏ ਹਨ। ਪਰ ਇਹ ਹੁਣ ਇਹ ਸਾਫ਼ ਹੋ ਗਿਆ ਹੈ। ਉਨ੍ਹਾਂ ਕਿਹਾ ਇਸ ਗੱਲ ਨੂੰ ਉਹ ਪਿਛਲੇ ਢਾਈ ਤੋਂ ਤਿੰਨ ਸਾਲਾਂ ਤੋਂ ਹੀ ਕਹਿ ਰਹੇ ਸੀ, ਕਿ ਇਹ ਬੀਜੇਪੀ ਦੇ ਨਾਲ ਰਲੇ ਹੋਏ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਅਤੇ ਬਾਦਲ ਪਰਿਵਾਰ ਨੇ ਰਲ ਕੇ ਪੰਜਾਬ ਨੂੰ ਲੁੱਟਿਆ ਹੈ ਨਾਲ ਹੀ ਉਨ੍ਹਾਂ ਨੇ ਕੈਪਟਨ ਅਮਰਿੰਦਰ (Capt. Amarinder Singh) 'ਤੇ ਤੰਜ ਕੱਸਦੇ ਹੋਏ ਕਿਹਾ ਕਿ ਉਹ ਜੋ ਵੀ ਨਵਜੋਤ ਸਿੰਘ ਸਿੱਧੂ (Navjot Singh Sidhu) 'ਤੇ ਟਿੱਪਣੀਆਂ ਕਰਦੇ ਹਨ। ਇਸ ਦਾ ਕੋਈ ਵੀ ਮਹੱਤਵ ਨਹੀਂ ਹੈ, ਉਨ੍ਹਾਂ ਵੱਲੋਂ ਜੋ ਸਿੱਖ ਜਗਤ ਨੂੰ ਕਰਤਾਰਪੁਰ ਲਾਂਘਾ ਦਿੱਤਾ ਗਿਆ ਹੈ। ਇਸ ਬਾਰੇ ਵੀ ਸਭ ਨੂੰ ਸੋਚਣਾ ਚਾਹੀਦਾ ਹੈ।

ਕੈਪਟਨ ਕਾਂਗਰਸ ਦੇ ਕੁੜਤੇ ਪਜਾਮੇ ਵਿੱਚ ਬੀਜੇਪੀ ਦਾ ਮੁੱਖ ਮੰਤਰੀ

ਸਿੱਧੂ ਨਹੀਂ ਨਾਰਾਜ਼

ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਨਾਰਾਜ਼ਗੀ ਬਾਰੇ ਬੋਲਦੇ ਪਰਗਟ ਸਿੰਘ (Pargat Singh) ਨੇ ਕਿਹਾ ਕਿ ਸਿੱਧੂ (Navjot Singh Sidhu) ਹੁਣ ਬਿਲਕੁਲ ਵੀ ਨਾਰਾਜ਼ ਨਹੀਂ ਅਤੇ ਪਾਰਟੀ ਲਈ ਵਧੀਆ ਆਦੇਸ਼ ਜਾਰੀ ਕਰਦੇ ਹਨ। ਉਹਨਾਂ ਨੇ ਕਿਹਾ ਕਿ ਤੁਸੀਂ ਮੇਰੇ ਤੋਂ ਇਸ ਸਬੰਧੀ ਸਵਾਲ ਪੁੱਛ ਲਿਆ ਕਰੋ ਮੈਂ ਸਭ ਸੱਚ ਦੱਸ ਦੇਵਾਂਗਾ। ਸਿੱਖਿਆ ਵਿਭਾਗ ਦੀਆਂ ਸਰਗਰਮੀਆਂ ਬਾਰੇ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ ਅਤੇ ਅਧਿਆਪਕਾਂ ਦੇ ਮਸਲੇ ਵੀ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਕੀਤਾ ਹੈ ਐਲਾਨ

ਦੱਸ ਦਈਏ ਕਿ ਪੰਜਾਬ ਵਿੱਚ ਵਿਧਾਨਸਭਾ ਚੋਣਾਂ (vidhan Sabha Election) ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵਲੋਂ ਆਪਣੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ, ਜਿਸ ਵਿਚ ਉਨ੍ਹਾਂ ਵਲੋਂ ਨਵੀਂ ਪਾਰਟੀ ਬਣਾਉਣ ਬਾਰੇ ਲਿਖਿਆ ਹੈ। ਉਨ੍ਹਾਂ ਅੱਗੇ ਲਿਖਿਆ ਹੈ 'ਪੰਜਾਬ ਦੇ ਭਵਿੱਖ ਦੀ ਲੜਾਈ ਜਾਰੀ ਹੈ। ਜਲਦੀ ਹੀ ਪੰਜਾਬ ਅਤੇ ਇਸਦੇ ਲੋਕਾਂ ਦੇ ਹਿੱਤਾਂ ਦੀ ਪੂਰਤੀ ਲਈ ਮੇਰੀ ਆਪਣੀ ਰਾਜਨੀਤਿਕ ਪਾਰਟੀ ਦੀ ਸ਼ੁਰੂਆਤ ਦਾ ਐਲਾਨ ਕਰਾਂਗਾ, ਜਿਸ ਵਿੱਚ ਸਾਡੇ ਕਿਸਾਨ ਵੀ ਸ਼ਾਮਲ ਹਨ ਜੋ ਇੱਕ ਸਾਲ ਤੋਂ ਆਪਣੇ ਬਚਾਅ ਲਈ ਲੜ ਰਹੇ ਹਨ।

ਇਹ ਵੀ ਪੜ੍ਹੋ:- ‘ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਨਾਲ ਗੱਠਜੋੜ ਕਰਨਾ ਪੋਸਟ ਨਹੀਂ ਪ੍ਰੀ ਪਲਾਨ ਸੀ‘

ETV Bharat Logo

Copyright © 2024 Ushodaya Enterprises Pvt. Ltd., All Rights Reserved.