ETV Bharat / state

ਮੁਸਤਫਾ ਦੇ ਵਿਵਾਦਿਤ ਬਿਆਨ ਨੂੰ ਲੈਕੇ ਭਾਜਪਾ ਆਗੂ ਨੇ ਕਾਂਗਰਸ ’ਤੇ ਸਾਧੇ ਨਿਸ਼ਾਨੇ

author img

By

Published : Jan 24, 2022, 7:54 PM IST

ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਭਾਜਪਾ ਨੇ ਚੋਣ ਸਰਗਰਮੀਆਂ ਵਧਾ ਦਿੱਤੀਆਂ ਹਨ। ਭਾਜਪਾ ਆਗੂ ਜੀਵਨ ਗੁਪਤਾ ਨੇ ਮੁਹੰਮਦ ਮੁਸਤਫਾ ਦੇ ਵਿਵਾਦਿਨ ਬਿਆਨ ਨੂੰ ਲੈਕੇ ਕਾਂਗਰਸ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਉਨ੍ਹਾਂ ਮੁਸਤਫਾ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਮੁਸਤਫਾ ਦੇ ਵਿਵਾਦਿਤ ਬਿਆਨ ਨੂੰ ਲੈਕੇ ਭਾਜਪਾ ਆਗੂ ਨੇ ਕਾਂਗਰਸ ’ਤੇ ਸਾਧੇ ਨਿਸ਼ਾਨੇ
ਮੁਸਤਫਾ ਦੇ ਵਿਵਾਦਿਤ ਬਿਆਨ ਨੂੰ ਲੈਕੇ ਭਾਜਪਾ ਆਗੂ ਨੇ ਕਾਂਗਰਸ ’ਤੇ ਸਾਧੇ ਨਿਸ਼ਾਨੇ

ਜਲੰਧਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸੀ ਅਖਾੜਾ ਭਖਦਾ ਜਾ ਰਿਹਾ ਹੈ। ਪੰਜਾਬ ਜਿੱਤਣ ਦੇ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਚੋਣਾਂ ਨੂੰ ਲੈਕੇ ਭਾਜਪਾ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।

ਮੁਸਤਫਾ ਦੇ ਵਿਵਾਦਿਤ ਬਿਆਨ ਨੂੰ ਲੈਕੇ ਭਾਜਪਾ ਆਗੂ ਨੇ ਕਾਂਗਰਸ ’ਤੇ ਸਾਧੇ ਨਿਸ਼ਾਨੇ

ਜਲੰਧਰ ਵਿੱਚ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਾਰਟੀਆਂ ਦੀਆਂ ਆਉਣ ਵਾਲੇ ਸਮੇਂ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਹੈ। ਜੀਵਨ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਅਤੇ ਜਲਦ ਹੀ ਦੂਸਰੀ ਸੂਚੀ ਵੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 25 ਜਨਵਰੀ ਤੱਕ ਪਾਰਟੀ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਵੱਡੀ ਪਾਰਟੀ ਦੇ ਰੂਪ ਵਿੱਚ 65 ਤੋੋਂ 70 ਸੀਟਾਂ ’ਤੇ ਚੋਣ ਲੜਨ ਜਾ ਰਹੀ ਹੈ ਜਿਸ ਕਰਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਨੂੰ ਮਜ਼ਬੂਤੀ ਵੱਲ ਲਿਜਾ ਰਹੀ ਹੈ। ਜੀਵਨ ਗੁਪਤਾ ਨੇ ਦੱਸਿਆ ਕਿ ਭਾਜਪਾ ਦਾ ਨਾਅਰਾ ਹੈ ਕਿ ਨਵਾਂ ਪੰਜਾਬ ਬਣਾਇਆ ਜਾਵੇਗਾ ਜੋ ਭ੍ਰਿਸ਼ਟਾਚਾਰ ਤੋਂ ਮੁਕਤ ਹੋਵੇਗਾ।

ਇਸ ਦੌਰਾਨ ਜੀਵਨ ਗੁਪਤਾ ਨੇ ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦੇ ਬਿਆਨ ਨੂੰ ਲੈਕੇ ਕਾਂਗਰਸ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਉਨ੍ਹਾ ਕਿਹਾ ਕਿ ਮੁਸਤਫਾ ਦੇ ਬਿਆਨ ਤੋਂ ਸਾਫ ਕਾਂਗਰਸ ਦਾ ਹਿੰਦੂ ਵਿਰੋਧੀ ਚਿਹਰਾ ਸਾਫ ਹੋ ਗਿਆ ਹੈ। ਉਨ੍ਹਾਂ ਮੁਸਤਫਾ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: punjab assembly elections :ਭਾਜਪਾ 65, ਅਮਰਿੰਦਰ ਦੀ ਪੰਜਾਬ ਲੋਕ ਕਾਂਗਰਸ 37 ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ 'ਤੇ ਚੋਣ ਲੜੇਗੀ

ETV Bharat Logo

Copyright © 2024 Ushodaya Enterprises Pvt. Ltd., All Rights Reserved.