ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਵਿੱਚ ਬੇਅਦਬੀ, ਸੀਸੀਟੀਵੀ ਫੁਟੇਜ ਆਈ ਸਾਹਮਣੇ, ਦੋਵੇਂ ਮੁਲਜ਼ਮ ਗ੍ਰਿਫਤਾਰ

author img

By

Published : Dec 5, 2022, 9:56 AM IST

Updated : Dec 5, 2022, 1:18 PM IST

Blasphemy in Gurdwara Sahib

ਫਿਲੌਰ ਦੇ ਪਿੰਡ ਮਨਸੂਰਪੁਰ 'ਚ ਸਵੇਰੇ ਇਕ ਮੁਲਜ਼ਮ ਨੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੂਰੇ ਪਿੰਡ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

ਜਲੰਧਰ: ਫਿਲੌਰ ਦੇ ਪਿੰਡ ਮਨਸੂਰਪੁਰ 'ਚ ਸਵੇਰੇ ਇਕ ਮੁਲਜ਼ਮ ਨੇ ਬੇਅਦਬੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਪਿੰਡ ਦੇ ਗੁਰਦੁਆਰਾ ਸਾਹਿਬ ਨਾਲ ਸਬੰਧਤ ਹੈ, ਜਿੱਥੇ ਮੁਲਜ਼ਮ ਨੇ ਕਾਫੀ ਹੰਗਾਮਾ ਮਚਾਇਆ ਅਤੇ ਗੁਰਦੁਆਰਾ ਸਾਹਿਬ ਵਿੱਚ (sacrilege incident at the Gurdwara Sahib) ਪਏ ਸਮਾਨ ਦੀ ਭੰਨਤੋੜ ਕੀਤੀ ਗਈ। ਪਿੰਡ ਵਾਸੀਆਂ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਫੜ ਲਿਆ ਹੈ ਅਤੇ ਦੂਜੇ ਨੂੰ ਪੁਲਿਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪਰ ਪੂਰੇ ਪਿੰਡ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਸੰਗਤ ਵਿੱਚ ਵੀ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ।

ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਵਿੱਚ ਬੇਅਦਬੀ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਪੰਜਾਬ ਪੁਲਿਸ ਨੇ ਕੀਤਾ ਟਵੀਟ: ਪੰਜਾਬ ਪੁਲਿਸ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ (5/12/2022) ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਕਾਂਡ ਨਾਲ ਸਬੰਧਤ ਮੁਲਜ਼ਮ ਪੀ.ਐਸ ਗੁਰਾਇਆ ਜ਼ਿਲ੍ਹਾ ਜਲੰਧਰ (ਦਿਹਾਤੀ) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਮਾਮਲਾ ਦਰਜ ਕਰਕੇ ਤਫਤੀਸ਼ ਜਾਰੀ ਹੈ, ਸਥਿਤੀ ਕਾਬੂ ਹੇਠ ਹੈ।

  • Today (5/12/2022), the accused related to the sacrilege incident at the Gurdwara Sahib of village Mansoorpur, PS Goraya District Jalandhar (Rural) has been arrested, The case has been registered and Investigation is ongoing, the situation is under control. pic.twitter.com/8PbwbYhPRT

    — Jalandhar Rural Police (@Jal_R_Police) December 5, 2022 " class="align-text-top noRightClick twitterSection" data=" ">
ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਵਿੱਚ ਬੇਅਦਬੀ, ਲੋਕਾਂ ਨੇ ਮੁਲਜ਼ਮ ਕੀਤਾ ਕਾਬੂ

ਅਕਾਲੀ ਦਲ ਨੇਤਾ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ: ਅਕਾਲੀ ਦਲ ਨੇਤਾ ਸੁਖਬੀਰ ਬਾਦਲ ਨੇ ਟਵੀਟ ਕਰਦਿਆ ਲਿਖਿਆ ਕਿ 'ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ # ਬੇਅਦਬੀ ਦੀ ਘਿਨਾਉਣੀ ਕਾਰਵਾਈ ਦੀ ਪੁਰਜ਼ੋਰ ਨਿਖੇਧੀ। ਮੈਂ ਮੁੱਖ ਮੰਤਰੀ ਨੂੰ ਬੇਨਤੀ ਕਰਦਾ ਹਾਂ @ਭਗਵੰਤਮਾਨ ਨਿਰਦੇਸ਼ਿਤ ਕਰਨ ਲਈ @DGPPunjabPolice ਦੋਸ਼ੀਆਂ ਖਿਲਾਫ ਤੁਰੰਤ ਅਤੇ ਸਖਤ ਕਾਰਵਾਈ ਕਰਨ ਲਈ। ਇਹ ਦਰਦਨਾਕ ਕਾਰਾ ਮੁਆਫ਼ੀਯੋਗ ਨਹੀਂ ਹੈ।'

'ਸੀਐਮ ਮਾਨ ਦੀ ਆਪ ਸਰਕਾਰ ਫੇਲ੍ਹ': ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਉਨ੍ਹਾਂ ਨੇ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਦਿੱਲੀ ਤੋਂ ਕੇਜਰੀਵਾਲ ਪੰਜਾਬ ਦੀ ਸਰਕਾਰ ਚਲਾ ਰਹੇ ਹਨ। ਇਸੇ ਲਈ ਸਾਰੀਆਂ ਘਟਨਾਵਾਂ ਪੰਜਾਬ ਵਿੱਚ ਹੋ ਰਹੀਆਂ ਹਨ। ਸੀਐਮ ਮਾਨ ਦੀ ਆਪ ਸਰਕਾਰ ਫੇਲ੍ਹ ਸਾਬਿਤ ਹੋਈ ਹੈ। ਇਸ ਕਾਰਨ ਪੰਜਾਬ ਅੰਦਰ ਸਾਰੀ ਕਾਨੂੰਨ ਵਿਵਸਥਾ ਠੱਪ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਤਿੰਨ ਸਾਲ ਦੀ ਸਜ਼ਾ ਹੋਣ ਉੱਤੇ ਆਪ ਪਾਰਟੀ ਲੱਡੂ ਵੰਡ ਰਹੀ ਸੀ, ਜੋ ਕਿ ਗ਼ਲਤ ਹੈ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਹੋਣੀ ਚਾਹੀਦੀ ਹੈ। ਲੋਕਾਂ ਵਿੱਚ ਡਰ ਨਹੀਂ ਹੈ, ਉਹ ਤਾਂ ਸੋਚਦੇ ਹਨ ਕਿ 2-3 ਸਾਲ ਜੇਲ੍ਹ ਚ ਰਹਿ ਕੇ ਬਾਹਰ ਆ ਜਾਣਾ, ਕੁਝ ਨਹੀਂ ਹੁੰਦਾ, ਇਸ ਕਾਰਨ ਬੇਅਬਦਬੀ ਕਰਨ ਵਾਲਿਆਂ ਦੇ ਹੌਂਸਲੇ ਬੁਲੰਦ ਹੋ ਰਹੇ ਹਨ। ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਹੋਣੀ ਚਾਹੀਦੀ ਸੀ, ਮਾਨ ਸਰਕਾਰ ਇਸ ਲਈਈ ਜ਼ਿੰਮੇਵਾਰ ਹੈ। ਇਨ੍ਹਾਂ ਦੀਆਂ ਸਜ਼ਾਵਾਂ ਨੂੰ ਵਧਾਉਣਾ ਚਾਹੀਦਾ ਹੈ।

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ

ਦੱਸ ਦਈਏ ਕਿ ਉੱਥੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਵੱਲੋਂ ਪਹਿਲਾਂ ਗੁੱਲਕ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਫਿਰ ਉਨ੍ਹਾਂ ਨੇ ਮਹਾਰਾਜ ਦੇ ਸਰੂਪ ਕੋਲ ਜਾ ਕੇ ਪਾਨ ਖਾ ਕੇ ਥੁੱਕਿਆ ਹੈ। ਗੁਰਦੁਆਰਾ ਸਾਹਿਬ ਦੇ ਅੰਦਰੋ ਪੱਤਾ ਛਾਪ ਜਾਂ ਤੰਬਾਕੂ ਦਾ ਪੈਕਟ ਵੀ ਮਿਲਿਆ ਹੈ। ਫਿਲਹਾਲ ਮੌਕੇ ਉੱਤੇ ਪੁਲਿਸ ਵੀ ਪਹੁੰਚ ਚੁੱਕੀ ਹੈ।

ਇਹ ਵੀ ਪੜ੍ਹੋ: ਖੁੰਭਾਂ ਦੀ ਖੇਤੀ ਕਰ ਕਿਸਾਨ ਘੱਟ ਲਾਗਤ ਨਾਲ ਕਮਾ ਰਿਹੈ ਲੱਖਾਂ ਦਾ ਮੁਨਾਫਾ

Last Updated :Dec 5, 2022, 1:18 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.