ETV Bharat / state

Bhagwant Mann visit Jalandhar: ਸੀਐੱਮ ਮਾਨ ਦੀ ਜਲੰਧਰ ਵਿੱਚ ਰੈਲੀ, ਉਮੀਦਵਾਰ ਰਿੰਕੂ ਦੇ ਹੱਕ 'ਚ ਮੰਗਣਗੇ ਵੋਟਾਂ

author img

By

Published : Apr 10, 2023, 11:31 AM IST

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿੱਚ ਰੈਲੀ ਕੱਢਣਗੇ। ਇਸ ਦੌਰਾਨ ਮਾਨ ਕਰਤਾਰਪੁਰ ਦਾਣਾ ਮੰਡੀ ਦਾ ਦੌਰਾ ਕਰਨਗੇ। ਰੈਲੀ ਦੌਰਾਨ ਜ਼ਿਮਨੀ ਚੋਣ ਨੂੰ ਲੈ ਕੇ ਮਾਨ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਵੋਟਾਂ ਮੰਗਣਗੇ।

CM Mann's Jalandhar rally today, will seek votes in favor of candidate Sushil Kumar Rinku
ਸੀਐੱਮ ਮਾਨ ਦੀ ਜਲੰਧਰ ਰੈਲੀ ਅੱਜ, ਉਮੀਦਵਾਰ ਰਿੰਕੂ ਦੇ ਹੱਕ 'ਚ ਮੰਗਣਗੇ ਵੋਟਾਂ

ਚੰਡੀਗੜ੍ਹ: ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਆਪਣੀ ਪਹਿਲੀ ਰੈਲੀ ਕਰਤਾਰਪੁਰ ਦੀ ਦਾਣਾ ਮੰਡੀ ਵਿਖੇ ਕਰਨ ਜਾ ਰਹੀ ਹੈ। ਹਾਲ ਹੀ 'ਚ ਕਾਂਗਰਸ ਤੋਂ 'ਆਪ' 'ਚ ਸ਼ਾਮਲ ਹੋਏ ਜਲੰਧਰ ਤੋਂ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ 'ਚ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸੰਬੋਧਨ ਕਰਨਗੇ। ਰੈਲੀ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ ਤੇ ਲੋਕ ਵੀ ਆਉਣ ਲੱਗ ਪਏ ਹਨ। ਭਗਵੰਤ ਮਾਨ 3 ਵਜੇ ਦੇ ਕਰੀਬ ਰੈਲੀ ਵਾਲੀ ਥਾਂ 'ਤੇ ਪਹੁੰਚਣਗੇ। ਇਸ ਤੋਂ ਪਹਿਲਾਂ ਉਹ ਜਲੰਧਰ-ਕਪੂਰਥਲਾ ਦੀ ਸਰਹੱਦ 'ਤੇ ਹਾਈਵੇਅ 'ਤੇ ਹਵੇਲੀ ਵਿਖੇ ਕਰਵਾਏ ਜਾ ਰਹੇ 'ਗਿਆਨ ਸੰਵਾਦ' ਨਾਮਕ ਪ੍ਰੋਗਰਾਮ 'ਚ ਸ਼ਿਰਕਤ ਕਰਨਗੇ।

ਜਾਮ ਕਾਰਨ ਲੋਕ ਪ੍ਰੇਸ਼ਾਨ ਹੋਣਗੇ: ਰੈਲੀ ਦੇ ਮੱਦੇਨਜ਼ਰ ਅੱਜ ਲੁਧਿਆਣਾ-ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ 'ਤੇ ਜਾਣ ਵਾਲਿਆਂ ਨੂੰ ਕਰਤਾਰਪੁਰ ਤੱਕ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸੇ ਤਰ੍ਹਾਂ ਜਲੰਧਰ ਦੇ ਦਕੋਹਾ ਫਾਟਕ ਨੇੜੇ ਵੀ ਅੰਡਰਪਾਸ ਦੀ ਉਸਾਰੀ ਕਾਰਨ ਜਾਮ ਦੀ ਸਥਿਤੀ ਬਣੀ ਹੋਈ ਹੈ। ਇਸ ਦੇ ਨਾਲ ਹੀ ਰਾਮਾਮੰਡੀ ਚੌਕ 'ਚ ਜਾਮ ਲੱਗਣ ਕਾਰਨ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪਵੇਗਾ।

ਇਹ ਵੀ ਪੜ੍ਹੋ : ਦਿਬਰੂਗੜ੍ਹ ਪਹੁੰਚੇ SGPC ਦੇ ਵਕੀਲ, ਗ੍ਰਿਫ਼ਤਾਰ ਸਿੱਖ ਨੌਜਵਾਨਾਂ ਨਾਲ ਕਰਨਗੇ ਮੁਲਾਕਾਤ, ਦੀਪ ਸਿੱਧੂ ਦੇ ਭਰਾ ਵੀ ਮੌਜੂਦ

ਜਲੰਧਰ ਜ਼ਿਮਨੀ ਚੋਣ 2024 ਸੈਮੀਫਾਈਨਲ : ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਜਲੰਧਰ ਲੋਕ ਸਭਾ ਉਪ ਚੋਣ 'ਤੇ ਟਿਕੀਆਂ ਹੋਈਆਂ ਹਨ। ਜਿੱਥੇ ਇਹ ਉਪ ਚੋਣ ਸਾਰੀਆਂ ਪਾਰਟੀਆਂ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ, ਉੱਥੇ ਹੀ ਸਿਆਸੀ ਪਾਰਟੀਆਂ ਇਸ ਚੋਣ ਨੂੰ ਅਗਲੇ ਸਾਲ 2024 ਵਿੱਚ ਹੋਣ ਵਾਲੀਆਂ ਆਮ ਲੋਕ ਸਭਾ ਚੋਣਾਂ ਦਾ ਸੈਮੀਫਾਈਨਲ ਮੰਨ ਰਹੀਆਂ ਹਨ। ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਲੋਕ ਸਭਾ ਉਪ ਚੋਣ ਨੂੰ ਲੈ ਕੇ ਚੋਣ ਮਾਹੌਲ ਪੂਰੀ ਤਰ੍ਹਾਂ ਗਰਮ ਹੋ ਗਿਆ ਹੈ।

ਇਹ ਵੀ ਪੜ੍ਹੋ : Punjab Cabinet Meeting: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਹੋ ਸਕਦੀ ਐ ਚਰਚਾ

ਜਲੰਧਰ ਜ਼ਿਮਨੀ ਚੋਣ ਉਤੇ ਮੀਟਿੰਗ : ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਵੀ ਪਾਰਟੀ ਪੂਰੀ ਸਰਗਰਮ ਹੈ। ਪਾਰਟੀ ਵੱਲੋਂ ਬਿਤੇ ਦਿਨੀਂ ਕਾਂਗਰਸ ਪਾਰਟੀ ਛੱਡ ਕੇ ਆਏ ਜਵੰਧਰ ਦੇ ਪੱਛਮੀ ਹਲਕੇ ਤੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਕਿਆਸ ਲਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਵੀ ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਮੰਤਰੀਆਂ ਨਾਲ ਗੱਲਬਾਤ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : Court Action: ਅੰਮ੍ਰਿਤਪਾਲ ਮਾਮਲੇ ਵਿੱਚ ਸ਼ੱਕ ਦੇ ਆਧਾਰ ਉਤੇ ਨਜ਼ਰਬੰਦ ਕੀਤੇ ਵਿਅਕਤੀ ਨੂੰ ਅਦਾਲਤ ਨੇ ਕੀਤਾ ਬਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.