ETV Bharat / state

ਪਰਗਟ ਸਿੰਘ ਨੇ ਘੇਰੀ ਮਾਨ ਸਰਕਾਰ, ਕਿਹਾ- ਬਾਦਲ ਪਰਿਵਾਰ ਦੇ ਕਰੀਬੀ ਨੂੰ ਲਗਾਇਆ ਮਜੀਠੀਆ ਦੀ ਰਾਖੀ

author img

By

Published : Mar 27, 2022, 10:59 AM IST

ਪਰਗਟ ਸਿੰਘ ਨੇ ਘੇਰੀ ਮਾਨ ਸਰਕਾਰ
ਪਰਗਟ ਸਿੰਘ ਨੇ ਘੇਰੀ ਮਾਨ ਸਰਕਾਰ

ਸਾਬਕਾ ਮੰਤਰੀ ਪਰਗਟ ਸਿੰਘ ਨੇ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕੀਤਾ ਹਨ। ਪਰਗਟ ਸਿੰਘ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਪੁੱਛਿਆ ਹੈ ਕਿ ਕੀ ਉਹ ਦੱਸ ਸਕਦੇ ਹਨ ਕਿ ਉਨ੍ਹਾਂ ਵੱਲੋਂ ਇੱਕ ਐਸੇ ਅਫ਼ਸਰ ਸੁੱਚਾ ਸਿੰਘ ਨੂੰ ਕਿਉਂ ਪਟਿਆਲਾ ਜੇਲ੍ਹ ਦਾ ਸੁਪਰਡੈਂਟ ਕਿਉਂ ਨਿਯੁਕਤ ਕੀਤਾ ਗਿਆ ਹੈ ? ਜੋ ਬਾਦਲ ਪਰਿਵਾਰ ਦੇ ਬਹੁਤ (Sucha Singh who is close to Badal family) ਨਜ਼ਦੀਕ ਹੈ।

ਜਲੰਧਰ: ਪੰਜਾਬ ਦੇ ਜੇਲ੍ਹ ਮੰਤਰੀ ਵੱਲੋਂ ਪਟਿਆਲਾ ਜੇਲ੍ਹ ਦੇ ਪੁਰਾਣੇ ਜੇਲ੍ਹ ਸੁਪਰਡੈਂਟ (Superintendent of Patiala Jail) ਨੂੰ ਬਲਦ ਕੇ ਉਸ ਦੀ ਥਾਂ ਨਵੇਂ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ। ਇਸ ਨਵੇਂ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਨਿਯੁਕਤੀ (Sucha Singh as Patiala Jail Superintendent) ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹੁਣ ਘਿਰਦੀ ਨਜ਼ਰ ਆ ਰਹੀ ਹੈ।

ਇਹ ਵੀ ਪੜੋ: ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਦਿੱਤਾ ਨਰਮੇ ਦਾ ਮੁਆਵਜ਼ਾ

ਸੁੱਚਾ ਸਿੰਘ ਜੇਲ੍ਹ ਦਾ ਸੁਪਰਡੈਂਟ ਨਿਯੁਕਤ ਕਰਨ ’ਤੇ ਕਾਂਗਰਸ ਦੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕੀਤਾ ਹਨ। ਪਰਗਟ ਸਿੰਘ ਨੇ ਇੱਕ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਪੁੱਛਿਆ ਹੈ ਕਿ ਕੀ ਉਹ ਦੱਸ ਸਕਦੇ ਹਨ ਕਿ ਉਨ੍ਹਾਂ ਵੱਲੋਂ ਇੱਕ ਐਸੇ ਅਫ਼ਸਰ ਸੁੱਚਾ ਸਿੰਘ ਨੂੰ ਕਿਉਂ ਪਟਿਆਲਾ ਜੇਲ੍ਹ ਦਾ ਸੁਪਰਡੈਂਟ (Superintendent of Patiala Jail) ਕਿਉਂ ਨਿਯੁਕਤ ਕੀਤਾ ਗਿਆ ਹੈ ? ਜੋ ਬਾਦਲ ਪਰਿਵਾਰ ਦੇ ਬਹੁਤ (Sucha Singh who is close to Badal family) ਨਜ਼ਦੀਕ ਹੈ।

ਇਹ ਵੀ ਪੜੋ: ਪੱਗ ’ਤੇ ਗਊ ਦੀ ਪੂੰਛ ਨਾਲ ‘ਅਸ਼ੀਰਵਾਦ’ ਲੈਣ ਦੇ ਮਾਮਲੇ ’ਚ ਸੰਧਵਾਂ ਨੇ ਮੰਗੀ ਮੁਆਫੀ

ਉਨ੍ਹਾਂ ਨੇ ਆਪਣੇ ਟਵੀਟ ਵਿੱਚ ਇਹ ਵੀ ਕਿਹਾ ਹੈ ਕਿ ਸੁੱਚਾ ਸਿੰਘ ਨੂੰ ਪਟਿਆਲਾ ਜੇਲ੍ਹ ਵਿੱਚ ਹੀ ਕਿਉਂ ਨਿਯੁਕਤ (Superintendent of Patiala Jail) ਕੀਤਾ ਗਿਆ ਹੈ ? ਜਿੱਥੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵੀ ਬੰਦ ਹਨ। ਉਨ੍ਹਾਂ ਭਗਵੰਤ ਮਾਨ ਨੂੰ ਪੁੱਛਿਆ ਹੈ ਕਿ ਕੀ ਇਹੀ ਬਦਲਾਅ ਹੈ ਜੋ ਪੰਜਾਬ ਚਾਹੁੰਦਾ ਸੀ ?

ਇਹ ਵੀ ਪੜੋ: ਸਕੂਲ ਵੇਚਣ ਦੇ ਇਸ਼ਤਿਹਾਰ 'ਤੇ ਗਰਮਾਈ ਰਾਜਨੀਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.