MP ਸੰਤੋਖ ਸਿੰਘ ਚੌਧਰੀ ਪੰਚ ਤੱਤਾਂ 'ਚ ਵਿਲੀਨ, ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

author img

By

Published : Jan 15, 2023, 6:50 AM IST

Updated : Jan 15, 2023, 2:29 PM IST

Congress MP Santokh Singh Chaudhary

ਸ਼ਨੀਵਾਰ ਨੂੰ ਭਾਰਤ ਜੋੜੋ ਯਾਤਰਾ ਦਾ ਹਿੱਸਾ ਬਣੇ ਕਾਂਗਰਸੀ MP ਸੰਤੋਖ ਸਿੰਘ ਚੌਧਰੀ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ 'ਚ ਐਤਵਾਰ ਨੂੰ ਉਨ੍ਹਾਂ ਦਾ ਅੰਤਿਮ ਸਸਕਾਰ (Congress MP Santokh Singh Chaudhary Death) ਕੀਤਾ ਗਿਆ। ਇਸ ਮੌਕੇ ਕਈ ਸੀਨੀਅਰ ਕਾਂਗਰਸੀ ਆਗੂ ਮੌਕੇ ਉੱਤੇ ਮੌਜੂਦ ਹਨ। ਰਾਹੁਲ ਗਾਂਧੀ ਨੇ ਵੀ ਕਾਂਗਰਸੀ MP ਸੰਤੋਖ ਸਿੰਘ ਚੌਧਰੀ ਨੂੰ ਸ਼ਰਧਾਂਜਲੀ ਦਿੱਤੀ।

ਰਾਹੁਲ ਗਾਂਧੀ ਨੇ MP ਸੰਤੋਖ ਸਿੰਘ ਚੌਧਰੀ ਨੂੰ ਦਿੱਤੀ ਸ਼ਰਧਾਂਜਲੀ





ਜਲੰਧਰ:
ਪੰਜਾਬ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਸ਼ਨੀਵਾਰ ਨੂੰ ਜਲੰਧਰ ਪਹੁੰਚੀ ਸੀ, ਜਿੱਥੇ ਜਲੰਧਰ ਤੋਂ ਮੌਜੂਦਾ ਸਾਂਸਦ ਸੰਤੋਖ ਸਿੰਘ ਚੌਧਰੀ ਇਸ ਯਾਤਰਾ ਵਿੱਚ ਸ਼ਾਮਲ ਹੋਏ ਅਤੇ ਪੈਦਲ ਯਾਤਰਾ ਕਰ ਰਹੇ ਸੀ। ਇਸ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਐਮਪੀ ਸੰਤੋਖ ਸਿੰਘ ਚੌਧਰੀ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਹੋਏ ਦੇਹਾਂਤ ਕਾਰਨ ਕਾਂਗਰਸ ਤੇ ਪੰਜਾਬ ਦੀ ਸਿਆਸਤ ਉੱਤੇ ਡੂੰਘਾ ਅਸਰ ਪਿਆ ਹੈ।








ਪੰਚ ਤੱਤਾਂ 'ਚ ਵਿਲੀਨ ਹੋਏ ਸੰਤੋਖ ਚੌਧਰੀ : ਮਰਹੂਮ ਸੰਤੋਖ ਸਿੰਘ ਚੌਧਰੀ ਦਾ ਅੰਤਿਮ ਸਸਕਾਰ ਅੱਜ ਯਾਨੀ 15 ਜਨਵਰੀ, ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਵਿਖੇ ਕੀਤਾ ਗਿਆ। ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਰਾਹੁਲ ਗਾਂਧੀ ਸਣੇ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਰਹੇ। ਬੀਤੇ ਦਿਨ ਸ਼ਨੀਵਾਰ ਨੂੰ ਰਾਹੁਲ ਗਾਂਧੀ ਮਰਹੂਮ ਸੰਤੋਖ ਚੌਧਰੀ ਦੇ ਘਰ ਗਏ ਸਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਹੋਰ ਵੀ ਕਈ ਸੀਨੀਅਰ ਆਗੂ ਮੌਜੂਦ ਰਹੇ।




Congress MP Santokh Singh Chaudhary
MP ਸੰਤੋਖ ਚੌਧਰੀ ਦਾ ਅੱਜ ਹੋਵੇਗਾ ਅੰਤਿਮ ਸਸਕਾਰ







ਭਾਰਤ ਜੋੜੋ ਯਾਤਰਾ ਮੁਲਤਵੀ:
ਐਮਪੀ ਸੰਤੋਖ ਚੌਧਰੀ ਦੇ ਬੇਵਕਤੀ ਦੇਹਾਂਤ ਕਾਰਨ ਕਾਂਗਰਸ ਪਾਰਟੀ ਵਿੱਚ ਵੀ ਸੋਗ ਦੀ ਲਹਿਰ ਹੈ। ਪਾਰਟੀ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਭਾਰਤ ਜੋੜੋ ਯਾਤਰਾ 24 ਘੰਟਿਆ ਲਈ ਮੁਲਤਵੀ ਕੀਤੀ ਹੈ। ਇਹ ਯਾਤਰਾ ਐਤਵਾਰ ਦੁਪਹਿਰ ਨੂੰ ਖਾਲਸਾ ਕਾਲਜ ਗਰਾਊਂਡ, ਜਲੰਧਰ ਤੋਂ ਮੁੜ ਸ਼ੁਰੂ ਹੋਵੇਗੀ। ਉੱਥੇ ਹੀ, ਰਾਹੁਲ ਗਾਂਧੀ ਦੀ 15 ਜਨਵਰੀ ਨੂੰ ਜਲੰਧਰ ਵਿੱਚ ਹੋਣ ਵਾਲੀ ਪ੍ਰੈਸ ਕਾਨਫਰੰਸ, ਹੁਣ ਹੁਸ਼ਿਆਰਪੁਰ ਵਿੱਚ 17 ਜਨਵਰੀ ਨੂੰ ਹੋਵੇਗੀ।



PM ਮੋਦੀ ਅਤੇ CM ਮਾਨ ਨੇ ਕੀਤਾ ਸੋਗ ਪ੍ਰਗਟ: ਕਾਂਗਰਸ ਦੇ ਸੀਨੀਅਰ ਆਗੂ ਸੰਤੋਖ ਚੌਧਰੀ ਦੇ ਅਚਾਨਕ ਦੇਹਾਂਤ ਦੀ ਖ਼ਬਰ ਤੋਂ ਸਿਆਸੀ ਗਲਿਆਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੁੱਖ ਦੀ ਘੜੀ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆ ਲਿਖਿਆ ਕਿ 'ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਉੱਤੇ ਦੁੱਖ ਪ੍ਰਗਟਾਵਾ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਵੱਲੋਂ ਕੀਤੇ ਯਤਨਾਂ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਮਦਰਦੀ। ਓਮ ਸ਼ਾਂਤੀ।'





  • Pained by the passing away of MP Shri Santokh Singh Chaudhary Ji. He will be remembered for his efforts to serve the people of Punjab. Condolences to his family and supporters. Om Shanti.

    — Narendra Modi (@narendramodi) January 14, 2023 " class="align-text-top noRightClick twitterSection" data=" ">






ਦੂਜੇ ਪਾਸੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆ ਲਿੱਖਿਆ ਕਿ, 'ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹਦ ਦੁੱਖ ਹੋਇਆ, ਪਰਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ...ਵਾਹਿਗੁਰੂ।'




  • ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਵਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ..ਵਾਹਿਗੁਰੂ

    — Bhagwant Mann (@BhagwantMann) January 14, 2023 " class="align-text-top noRightClick twitterSection" data=" ">






ਮਰਹੂਮ ਸੰਤੋਖ ਚੌਧਰੀ ਦਾ ਸਿਆਸੀ ਸਫ਼ਰ: ਜਲੰਧਰ ਤੋਂ ਮੈਂਬਰ ਪਾਰਲੀਮੈਂਟ ਰਹੇ ਸੰਤੋਖ ਸਿੰਘ ਚੌਧਰੀ ਨੇ 1978 ਤੋਂ ਰਾਜਨੀਤੀ ਵਿੱਚ ਪੈਰ ਰੱਖਿਆ। 1992 ਵਿਧਾਨ ਸਭਾ ਚੋਣਾਂ ਦੌਰਾਨ ਫਿਲੌਰ ਤੋਂ ਚੋਣ ਲੜੀ ਅਤੇ ਜਿੱਤ ਹਾਸਲ ਕੀਤੀ। 1997 ਵਿੱਚ ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵੀ ਚੁਣੇ ਗਏ ਅਤੇ ਇਕ ਸਾਲ ਤੱਕ ਇਸ ਅਹੁਦੇ ਉੱਤੇ ਬਣੇ ਰਹੇ।



  • ਸੰਤੋਖ ਸਿੰਘ ਚੌਧਰੀ ਜਲੰਧਰ ਤੋਂ 2 ਵਾਰ ਸਾਂਸਦ ਬਣੇ, ਪਹਿਲਾ ਵਾਰ 2014 ਅਤੇ ਦੂਜੀ 2019 ਵਿੱਚ ਮੈਂਬਰ ਪਾਰਲੀਮੈਂਟ ਦੀ ਚੋਣ ਜਿੱਤੀ।
  • ਪੰਜਾਬ ਵਿੱਚ 2002 ਅੰਦਰ ਕਾਂਗਰਸ ਦੀ ਸਰਕਾਰ ਆਈ। ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸੀ ਅਤੇ ਸੰਤੋਖ ਸਿੰਘ ਚੌਧਰੀ ਪੰਜਾਬ ਦੇ ਮੰਤਰੀ ਬਣੇ। ਉਨ੍ਹਾਂ ਨੂੰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ, ਸਮਾਜ ਕਲਿਆਣ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਸੌਂਪਿਆ ਗਿਆ।
  • 2004 ਚੋਂ 2010 ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਹਿ ਪ੍ਰਧਾਨ ਰਹੇ।
  • ਸੰਤੋਖ ਚੌਧਰੀ ਨੇ 1978 ਵਿੱਚ ਯੂਥ ਕਾਂਗਰਸ ਨੇਤਾ ਵਜੋਂ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ। 1978 ਤੋਂ 1982 ਤੱਕ ਪੰਜਾਬ ਪੰਜਾਬ ਕਾਂਗਰਸ ਦੇ ਸਹਿ ਪ੍ਰਧਾਨ ਰਹੇ।
  • ਵਿਧਾਨ ਸਭਾ ਚੋਣ 2022 ਦੌਰਾਨ ਫਿਲੌਰ ਤੋਂ ਉਨ੍ਹਾਂ ਬੇਟੇ ਚੌਧਰੀ ਬਿਕਰਮ ਸਿੰਘ ਵਿਧਾਇਕ ਬਣੇ। ਪਰ, ਸੰਤੋਖ ਚੌਧਰੀ ਦੇ ਦੇਹਾਂਤ ਤੋਂ ਬਾਅਦ ਜਲੰਧਰ ਤੋਂ ਲੋਕ ਸਭਾ ਸੀਟ ਖਾਲੀ ਹੋ ਗਈ ਹੈ।




ਇਹ ਵੀ ਪੜ੍ਹੋ: ਸੀਐਮ ਮਾਨ ਨੇ ਕੁਰਾਲੀ ਦੇ ਸਿਹਤ ਕੇਂਦਰ ਦਾ ਕੀਤਾ ਅਚਨਚੇਤ ਦੌਰਾ, ਕਿਹਾ- ਸਿੱਖਿਆ, ਸਿਹਤ ਤੇ ਰੁਜ਼ਗਾਰ ਖੇਤਰ 'ਚ ਲਿਆਂਦੇ ਜਾਣਗੇ ਵੱਡੇ ਸੁਧਾਰ

Last Updated :Jan 15, 2023, 2:29 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.