ETV Bharat / state

ਅੰਮ੍ਰਿਤਪਾਲ ਸਿੰਘ ਦੀ ਗਿਰਫਤਾਰੀ 'ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੁੱਕੇ ਸਵਾਲ

author img

By

Published : Apr 24, 2023, 5:42 PM IST

Former Chief Minister Captain Amarinder Singh raised questions on the arrest of Amritpal Singh
Former CM in Jalandhar: ਅੰਮ੍ਰਿਤਪਾਲ ਸਿੰਘ ਦੀ ਗਿਰਫਤਾਰੀ 'ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੁੱਕੇ ਸਵਾਲ

ਅੱਜ ਜਲੰਧਰ ਵਿਖੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਪੁੱਜੇ ਜਿੱਥੇ ਕਿ ਉਹਨਾਂ ਦੇ ਵੱਲੋਂ ਪੰਜਾਬ ਦੇ ਕਈ ਅਹਿਮ ਮੁੱਦਿਆਂ ਚਰਚਾ ਕੀਤੀ ਅਤੇ ਅਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ।

Former CM in Jalandhar: ਅੰਮ੍ਰਿਤਪਾਲ ਸਿੰਘ ਦੀ ਗਿਰਫਤਾਰੀ 'ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੁੱਕੇ ਸਵਾਲ

ਜਲੰਧਰ: ਸ਼ਹਿਰ ਵਿਚ 10 ਮਈ ਨੂੰ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਸਿਆਸੀ ਪਾਰਟੀਆਂ ਵੱਲੋਂ ਆਪਣੇ-ਆਪਣੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤੇ ਗਏ ਹਨ। ਇਸੇ ਤਹਿਤ ਅੱਜ ਜਲੰਧਰ ਵਿਚ ਭਾਜਪਾ ਵੱਲੋਂ ਵੀ ਆਪਣੇ ਉਮੀਦਵਾਰ ਇਕਬਾਲ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਦੀ ਚੋਣ ਮੁਹਿੰਮ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ। ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਸੱਤਾਧਾਰੀ ਪਾਰਟੀ 'ਤੇ ਵੀ ਨਿਸ਼ਾਨੇ ਸਾਧੇ।

ਅੰਮ੍ਰਿਤਪਾਲ ਸਿੰਘ ਦੀ ਗਿਰਫਤਾਰੀ 'ਤੇ ਸਵਾਲ: ਪੰਜਾਬ ਸਰਕਾਰ ਤੇ ਤੰਜ ਕੱਸਦੇ ਕਿਹਾ ਆਖਿਰਕਾਰ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਵਿੱਚ ਐਨੀ ਦੇਰ ਆਖ਼ਰ ਕਿਉਂ ਹੋਈ ਉਸ ਨੂੰ ਉਦੋਂ ਹੀ ਕਿਉਂ ਨਹੀਂ ਗ੍ਰਿਫਤਾਰ ਕੀਤਾ ਜਦ ਅਜਨਾਲਾ ਕਾਂਡ ਹੋਇਆ ਸੀ ਨਾਲ ਹੀ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਫੜਿਆ ਗਿਆ ਹੈ, ਚੰਗੀ ਗੱਲ ਹੈ, ਪਰ ਇਸ ਨੂੰ 30 ਦਿਨ ਪਹਿਲਾਂ ਹੀ ਗ੍ਰਿਫ਼ਤਾਰ ਕਰ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਕਿਸੇ ਵੀ ਤਰ੍ਹਾਂ ਸਿੱਖ ਆਗੂ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਭ ਦਾ ਹੈ। ਹਿੰਦੂ, ਸਿੱਖ, ਮੁਸਲਮਾਨ, ਈਸਾਈ ਦੀ ਗੱਲ ਨਹੀਂ ਹੋਣੀ ਚਾਹੀਦੀ। ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਅੰਦਰ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ : Amritpal Petition Dismissed: ਹੈਬੀਅਸ ਕਾਰਪਸ ਪਟੀਸ਼ਨ ’ਤੇ ਹੋਈ ਸੁਣਵਾਈ, ਅਗਲੀ ਸੁਣਵਾਈ 1 ਮਈ ਨੂੰ

ਕੇਂਦਰ ਸਰਕਾਰ ਅਤੇ ਮੋਦੀ ਵੱਲੋਂ ਕੀਤੇ ਜਾ ਰਹੇ ਭਾਰਤ ਦੇ ਵਿਕਾਸ : ਕੇਂਦਰ ਸਰਕਾਰ ਅਤੇ ਮੋਦੀ ਵੱਲੋਂ ਕੀਤੇ ਜਾ ਰਹੇ ਭਾਰਤ ਦੇ ਵਿਕਾਸ : ਨਾਲ ਹੀ ਉਨ੍ਹਾਂ ਕਿਹਾ ਕਿ ਉਹ ਜਦ ਕਾਂਗਰਸ ਦੇ ਵਿੱਚ ਹੁੰਦੇ ਸਨ ਤਾਂ ਉਨ੍ਹਾਂ ਨੇ ਇਹ ਕਦੀ ਨਹੀਂ ਵੇਖਿਆ ਕਿ ਕਾਂਗਰਸ ਕਦੀ ਕਿਸੀ ਦੀ ਸਲਾਹ ਲੈ ਕੇ ਹੀ ਕੋਈ ਫੈਸਲਾ ਕਰਦੀ ਸੀ ਕਿਹਾ ਕਿ ਕਾਂਗਰਸ ਦੀ ਮਿਸਿਜ਼ ਗਾਂਧੀ ਕੀ ਹਰ ਮੁੱਦੇ ਦਾ ਫੈਸਲਾ ਲਿਆ ਕਰਦੀ ਸੀ ਨਾ ਹੀ ਉਨ੍ਹਾਂ ਕਿਹਾ ਕਿ ਭਾਜਪਾ ਇਕ ਅਜਿਹੀ ਇਕ ਪਾਰਟੀ ਹੈ ਜੋ ਹਰ ਕਿਸੇ ਦੀ ਸਲਾਹ ਲੈ ਕੇ ਫੈਸਲਾ ਦਿੰਦੀ ਹੈ ਜਿਸ ਤੋਂ ਬਾਦ ਕਿ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਮੋਦੀ ਵੱਲੋਂ ਕੀਤੇ ਜਾ ਰਹੇ ਭਾਰਤ ਦੇ ਵਿਕਾਸ ਅਤੇ ਦੇਸ਼ ਵਿਦੇਸ਼ਾਂ ਵਿੱਚ ਭਾਰਤ ਦੀ ਪਹਿਚਾਣ ਨੂੰ ਦੇਖਦਿਆਂ ਮੈਂ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਇਨ੍ਹਾਂ ਜਿਮਨੀ ਚੋਣਾਂ ਦੇ ਵਿਚ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਬਣਾਇਆ ਜਾਵੇ। ਕਾਂਗਰਸ ਅਤੇ ਭਾਜਪਾ ਸੰਗਠਨ ਵਿਚਲੇ ਫਰਕ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਸਾਰੇ ਫ਼ੈਸਲੇ ਗਾਂਧੀ ਪਰਿਵਾਰ ਹੀ ਲੈਂਦਾ ਹੈ ਅਤੇ ਇਸ ਲਈ ਉਨ੍ਹਾਂ ਨੇ 3 ਤੋਂ 4 ਲੋਕਾਂ ਦੀ ਟੀਮ ਬਣਾਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਂਗਰਸੀ ਲੋਕ ਪੰਜਾਬ ਬਾਰੇ ਨਹੀਂ ਜਾਣਦੇ, ਉਹ ਪੰਜਾਬ ਵਿੱਚ ਟਿਕਟਾਂ ਦੀ ਵੰਡ ਕਰਦੇ ਹਨ ਜਦਕਿ ਭਾਜਪਾ 'ਚ ਪਾਰਟੀ ਆਗੂਆਂ ਦਾ ਸਮੂਹਿਕ ਫ਼ੈਸਲਾ ਹੁੰਦਾ ਹੈ ਅਤੇ ਇਸ ਲਈ ਵਰਕਰਾਂ ਦੀ ਰਾਏ ਵੀ ਲਈ ਜਾਂਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.