ETV Bharat / state

Cabinet Meeting Jalandhar: ਜਲੰਧਰ ਵਿੱਚ ਮੰਤਰੀ ਮੰਡਲ ਦੀ ਅਹਿਮ ਬੈਠਕ, ਕਈ ਫੈਸਲਿਆਂ ਉਤੇ ਲੱਗ ਸਕਦੀ ਐ ਮੋਹਰ

author img

By

Published : May 17, 2023, 9:05 AM IST

Important meeting of Punjab Cabinet today in jalandhar
ਜਲੰਧਰ ਵਿੱਚ ਅੱਜ ਮੰਤਰੀ ਮੰਡਲ ਦੀ ਅਹਿਮ ਬੈਠਕ

ਅੱਜ ਜਲੰਧਰ ਸਰਕਟ ਹਾਊਸ ਵਿਖੇ ਪੰਜਾਬ ਮੰਤਰੀ ਮੰਡਲ ਦੀ ਬੈਠਕ ਹੋਣ ਜਾ ਰਹੀ ਹੈ। ਕਿਆਸ ਲਾਏ ਜਾ ਰਹੇ ਹਨ ਕਿ ਕਈ ਅਹਿਮ ਫੈਸਲੇ ਅੱਜ ਇਸ ਬੈਠਕ ਵਿੱਚ ਲਏ ਜਾ ਸਕਦੇ ਹਨ।

ਚੰਡੀਗੜ੍ਹ ਡੈਸਕ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਜਲੰਧਰ ਦੇ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਮੀਟਿੰਗ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦੇਣ ਸਮੇਤ ਪੁਰਾਣੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਦਮਪੁਰ ਫਲਾਈਓਵਰ ਦੇ ਕੰਮ ਨੂੰ ਹਰੀ ਝੰਡੀ ਦੇ ਸਕਦੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਨੂੰ ਪੰਜਾਬ ਨਾਲ ਜੋੜਨ ਵਾਲਾ ਆਦਮਪੁਰ ਫਲਾਈਓਵਰ ਮੁੱਖ ਰਾਸ਼ਟਰੀ ਮਾਰਗ ਹੈ, ਪਰ ਫਲਾਈਓਵਰ ਦਾ ਕੰਮ ਰੁਕੇ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ 'ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਜਾਰੀ ਕਰਦਿਆਂ ਲਿਖਿਆ ਹੈ ਕਿ ਜਲੰਧਰ ਵਾਸੀਆਂ ਨਾਲ ਕੀਤੇ ਵਾਅਦੇ ਮੁਤਾਬਿਕ ਆਦਮਪੁਰ ਵਾਲੀ ਸੜਕ ਦਾ ਕੰਮ ਅੱਜ ਸ਼ੁਰੂ ਕਰਵਾ ਦਿਆਂਗੇ।

  1. ਨੇਤਰਹੀਣਤਾ ਨੂੰ ਪਾਸੇ ਰੱਖ ਕੇ ਬਠਿੰਡਾ ਦੇ ਰਾਜਿੰਦਰ ਮੋਂਗਾ ਨੇ ਤੈਅ ਕੀਤਾ ਕਾਬਿਲੇਤਾਰੀਫ ਸਫਰ, ਪੜ੍ਹੋ ਕਿਵੇਂ ਇਸ ਕਮਜ਼ੋਰੀ ਨੂੰ ਮਾਰੀ ਠੋਕਰ
  2. ਗੁਰੂਦੁਆਰਾ ਦੁਖਨਿਵਾਰਣ ਸਾਹਿਬ 'ਚ ਬੇਅਦਬੀ ਦੇ ਮੁਲਜ਼ਮ ਦਾ ਪੁਲਿਸ ਨੇ ਨਹੀਂ ਮੰਗਿਆ ਰਿਮਾਂਡ, ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  3. ਜ਼ਿਮਨੀ ਚੋਣ ਦੇ ਨਤੀਜਿਆਂ ਉੱਤੇ ਦਲਿਟ ਵੋਟਰਾਂ ਦਾ ਖ਼ਾਸ ਪ੍ਰਭਾਵ, ਜਾਣੋ ਜਲੰਧਰ ਲੋਕ ਸਭਾ ਸੀਟ ਉੱਤੇ ਕਿਸ ਪਾਰਟੀ ਦਾ ਰਿਹਾ ਹੁਣ ਤੱਕ ਦਬਦਬਾ, ਖ਼ਾਸ ਰਿਪੋਰਟ
  • ਜਲੰਧਰ ਚੋਣ ਦੇ ਪ੍ਰਚਾਰ ਦੌਰਾਨ ਅਸੀਂ ਵਾਅਦਾ ਕੀਤਾ ਸੀ ਕਿ ਨਤੀਜਾ ਭਾਵੇਂ ਜੋ ਵੀ ਆਏ...ਆਦਮਪੁਰ ਵਾਲੀ ਸੜਕ ਦਾ ਕੰਮ ਚੋਣ ਜ਼ਾਬਤਾ ਹਟਦੇ ਹੀ ਸ਼ੁਰੂ ਕਰਾ ਦਿਆਂਗੇ...
    ਮੈਂਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦੇਵਾਂਗੇ
    ਜੋ ਕਹਿੰਦੇ ਹਾਂ, ਉਹ ਕਰਦੇ ਹਾਂ... pic.twitter.com/Lob7hvnSMZ

    — Bhagwant Mann (@BhagwantMann) May 17, 2023 " class="align-text-top noRightClick twitterSection" data=" ">

ਮੁੱਖ ਮੰਤਰੀ ਦਾ ਟਵੀਟ: ਮੁੱਖ ਮੰਤਰੀ ਨੇ ਟਵੀਟ ਰਾਹੀਂ ਆਪਣੀ ਅੱਜ ਜਲੰਧਰ ਫੇਰੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ "ਜਲੰਧਰ ਚੋਣ ਦੇ ਪ੍ਰਚਾਰ ਦੌਰਾਨ ਅਸੀਂ ਵਾਅਦਾ ਕੀਤਾ ਸੀ ਕਿ ਨਤੀਜਾ ਭਾਵੇਂ ਜੋ ਵੀ ਆਏ, ਆਦਮਪੁਰ ਵਾਲੀ ਸੜਕ ਦਾ ਕੰਮ ਚੋਣ ਜ਼ਾਬਤਾ ਹਟਦੇ ਹੀ ਸ਼ੁਰੂ ਕਰਾ ਦਿਆਂਗੇ, ਮੈਂਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦੇਵਾਂਗੇ ਜੋ ਕਹਿੰਦੇ ਹਾਂ, ਉਹ ਕਰਦੇ ਹਾਂ..."।

ਜਲੰਧਰ ਦੇ ਲਟਕਦੇ ਮੁੱਦਿਆਂ ਉਤੇ ਹੋਵੇਗੀ ਚਰਚਾ: ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਕੈਬਨਿਟ ਦੀ ਇਸ ਮੀਟਿੰਗ ਵਿੱਚ ਜਲੰਧਰ ਸਮੇਤ ਪੰਜਾਬ ਦੇ ਵਿਕਾਸ ਕਾਰਜਾਂ ਤੇ ਪੈਡਿੰਗ ਮੁੱਦਿਆਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ ਤੇ ਇਨ੍ਹਾਂ ਮਾਮਲਿਆਂ ਦਾ ਫੌਰੀ ਹੱਲ ਵੀ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.