ETV Bharat / state

ਗੁਰਪ੍ਰਤਾਪ ਵਡਾਲਾ ਨੇ ਪੰਜਾਬ ਸਰਕਾਰ ਨੂੰ ਲਪੇਟਿਆ, ਕਿਹਾ-ਸਰਕਾਰ ਨੇ ਸੂਬਾ ਵਾਸੀਆਂ ਨੂੰ ਯਾਦ ਕਰਵਾਇਆ 1984 ਦਾ ਦੌਰ

author img

By

Published : Mar 22, 2023, 7:31 PM IST

ਜਲੰਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਸਥਾਨਕ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲਿਸ ਅਤੇ ਸਰਕਰ ਖ਼ਿਲਾਫ਼ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਪੱਤਰ ਰਾਹੀਂ ਕਿਹਾ ਕਿ ਸੂਬੇ ਦੀ ਪੁਲਿਸ ਬੇਸਕੂਰ ਨੌਜਵਾਨਾਂ ਉੱਤੇ ਬਿਨਾਂ ਕਾਰਣ 1984 ਦੀ ਤਰ੍ਹਾਂ ਨਾਜਾਇਜ਼ ਪਰਚੇ ਦਰਜ ਕਰ ਰਹੀ ਹੈ।

In Jalandhar, Shiromani Akali Dal submitted a demand letter against Punjab government and police
ਗੁਰਪ੍ਰਤਾਪ ਵਡਾਲਾ ਨੇ ਦਾ ਪੰਜਾਬ ਸਰਕਾਰ ਨੂੰ ਲਪੇਟਿਆ, ਕਿਹਾ-ਸਰਕਾਰ ਨੇ ਸੂਬਾ ਵਾਸੀਆਂ ਨੂੰ ਯਾਦ ਕਰਵਾਇਆ 1984 ਦਾ ਦੌਰ

ਗੁਰਪ੍ਰਤਾਪ ਵਡਾਲਾ ਨੇ ਦਾ ਪੰਜਾਬ ਸਰਕਾਰ ਨੂੰ ਲਪੇਟਿਆ, ਕਿਹਾ-ਸਰਕਾਰ ਨੇ ਸੂਬਾ ਵਾਸੀਆਂ ਨੂੰ ਯਾਦ ਕਰਵਾਇਆ 1984 ਦਾ ਦੌਰ

ਜਲੰਧਰ: ਡੀਸੀ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੂੰ ਨਕੋਦਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦੇ ਵੱਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਖਿਲਾਫ ਮੰਗ ਪੱਤਰ ਸੌਂਪਦੇ ਹੋਏ ਕਿਹਾ ਗਿਆ ਕਿ ਨੌਜਵਾਨਾਂ ਉੱਤੇ NSA ਲਗਾਉਣਾ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਾਜਾਇਜ਼ ਤਰੀਕੇ ਨਾਲ ਗ੍ਰਿਫ਼ਤਾਰ ਕਰਨਾ 1984 ਵਾਲੇ ਦਹਾਕੇ ਦੀ ਯਾਦ ਕਰਵਾਉਂਦਾ ਹੈ। ਇਸ ਮੌਕੇ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਵੱਲੋਂ 1894 ਨੂੰ ਦੋਹਰਾਇਆ ਗਿਆ। ਨਾਲ ਹੀ ਉਨ੍ਹਾਂ ਕਿਹਾ ਕਿ ਇੰਟਰਨੈੱਟ ਨੂੰ ਬੰਦ ਕਰਨਾ ਕੇਂਦਰ ਅਤੇ ਪੰਜਾਬ ਸਰਕਾਰ ਦੀ ਗੁੱਝੀ ਸਾਜ਼ਿਸ਼ ਸੀ।

ਬਦਨਾਮ ਕਰਕੇ ਗ੍ਰਿਫ਼ਤਾਰੀ: ਵਡਾਲਾ ਨੇ ਕਿਹਾ ਕਿ ਸਰਕਾਰ ਸਾਜ਼ਿਸ਼ ਤਹਿਤ ਸਿੱਖ ਨੌਜਵਾਨਾਂ ਉੱਤੇ ਪਰਚੇ ਕਰਕੇ ਉਨ੍ਹਾਂ ਨੂੰ ਬੇਮਤਲਬ ਬਦਨਾਮ ਕਰਕੇ ਗ੍ਰਿਫ਼ਤਾਰ ਕਰ ਰਹੀ ਹੈ। ਵਡਾਲਾ ਨੇ ਕਿਹਾ ਕਿ ਇਸ ਤੋਂ ਇਲਾਵਾ ਨੌਜਵਾਨਾਂ ਉੱਤੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਗੰਭੀਰ ਕਾਰਵਾਈ ਕਰੀ ਜਾ ਰਹੀ ਹੈ ਅਤੇ ਇਸ ਐਕਟ ਵਿੱਚ ਫੜ੍ਹੇ ਜਾ ਰਹੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਪੰਜਾਬ ਸਰਕਾਰ ਸ਼ਰੇਆਮ ਖ਼ਿਲਵਾੜ ਕਰ ਰਹੀ ਹੈ। ਵਡਾਲਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦਾ ਮਾਹੌਲ ਖ਼ਰਾਬ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਜੇਕਰ ਹੁਣ ਪੰਜਾਬ ਦਾ ਮਾਹੌਲ ਆਉਣ ਵਾਲੇ ਸਮੇਂ ਵਿੱਚ ਖਰਾਬ ਹੋ ਜਾਂਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਵਡਾਲਾ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਬੇਕਸੂਰ ਨੌਜਵਾਨਾਂ ਨੂੰ ਜਲਦ ਰਿਹਾਅ ਕੀਤਾ ਜਾਵੇ ਨਹੀਂ ਤਾਂ ਸ਼੍ਰੋਮਣੀ ਅਕਾਲੀ- ਦਲ ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਜਾਵੇਗਾ।

ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਮਿਲੀਭੁਗਤ: ਵਡਾਲਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਾਜ਼ਿਸ਼ ਤਹਿਤ ਅਸਾਮ ਦੀਆਂ ਜੇਲ੍ਹਾਂ ਵਿੱਚ ਭੇਜਿਆ ਜਾਣਾ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਸ ਐਕਸ਼ਨ ਨੇ ਅੰਗਰੇਜ਼ਾਂ ਵਾਲਾ ਦੌਰ ਯਾਦ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਇਸੇ ਤਰ੍ਹਾਂ ਅੰਗਰੇਜ਼ ਕਾਲੇ ਪਾਣੀ ਦੀ ਸਜ਼ਾ ਸੱਚ ਬੋਲਣ ਵਾਲਿਆਂ ਨੂੰ ਦਿੰਜੇ ਸਨ ਅਤੇ ਅੱਜ ਉਸੇ ਤਰੀਕੇ ਦੇ ਨਾਲ ਅੱਜ ਪੰਜਾਬ ਦੇ ਨੌਜਵਾਨਾਂ ਦੇ ਲਈ ਆਸਾਮ ਨੂੰ ਕਾਲੇ ਪਾਣੀ ਦੀ ਸਜ਼ਾ ਵਾਂਗ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਇਕ ਪਾਸੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਸੰਭਾਲਣ ਦੀ ਗੱਲ ਕਰ ਰਿਹਾ ਅਤੇ ਦੂਜੇ ਪਾਸੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਕੇਜਰੀਵਾਲ ਨੇ ਤਬਾਹ ਕਰ ਦਿੱਤਾ ਹੈ। ਇਸ ਤੋਂ ਇਲਾਵਾ ਵਡਾਲਾ ਨੇ ਕਿਹਾ ਕਿ ਬੇਕਸੂਰਾਂ ਉੱਤੇ ਗੰਭੀਰ ਐਕਟਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹਾਈ ਪ੍ਰੋਫਾਈਲ ਗੈਂਗਸਟਰ ਜੇਲ੍ਹਾਂ ਵਿੱਚੋਂ ਇੰਟਰਵਿਊ ਦੇ ਰਹੇ ਨੇ।

ਇਹ ਵੀ ਪੜ੍ਹੋ: Uttarakhand High Alert: ਅੰਮ੍ਰਿਤਪਾਲ ਭੱਜ ਸਕਦੈ ਨੇਪਾਲ ! ਉੱਤਰਾਖੰਡ ਪੁਲਿਸ ਵੱਲੋਂ ਹਾਈ ਅਲਰਟ ਜਾਰੀ, ਲਾਏ ਪੋਸਟਰ

ETV Bharat Logo

Copyright © 2024 Ushodaya Enterprises Pvt. Ltd., All Rights Reserved.