ETV Bharat / state

ਸਾਂਸਦ ਸੰਤੋਖ ਸਿੰਘ ਚੌਧਰੀ ਦਾ ਹੋਇਆ ਦੇਹਾਂਤ, ਭਾਰਤ ਜੋੜੋ ਯਾਤਰਾ ਦੌਰਾਨ ਪਿਆ ਦਿਲ ਦਾ ਦੌਰਾ

author img

By

Published : Jan 14, 2023, 9:43 AM IST

Updated : Jan 14, 2023, 1:10 PM IST

ਜਲੰਧਰ ਤੋਂ ਲੋਕ ਸਭਾ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦੇਹਾਂਤ ਹੋ ਗਿਆ ਹੈ। ਸੰਤੋਖ ਚੌਧਰੀ ਨੂੰ ਕਾਂਗਰਸ ਸਾਂਸਦ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿੱਲ ਦਾ ਦੌਰਾ ਪਿਆ ਜਿਸ ਤੋਂ ਮਗਰੋਂ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੌੜ ਦਿੱਤਾ। ਇਸ ਸਮੇਂ ਭਾਰਤ ਜੋੜੋ ਯਾਤਰਾ (bhart jodo yatra roki gyi) ਰੋਕ ਦਿੱਤੀ ਗਈ ਹੈ। ਚੌਧਰੀ ਦਾ ਅੰਤਮ ਸੰਸਕਾਰ ਐਤਵਾਰ ਨੂੰ ਸਵੇਰੇ 11 ਵਜੇ ਜੱਦੀ ਪਿੰਡ ਧਾਲੀਵਾਲ ਵਿਖੇ ਕੀਤਾ ਜਾਵੇਗਾ।

Etv Bharat
Etv Bharat

ਜਲੰਧਰ:ਰਾਹੁਲ ਗਾਂਧੀ ਦੀ ਪੰਜਾਬ 'ਚ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦਿਹਾਂਤ ਹੋ ਗਿਆ। ਸੰਤੋਖ ਚੋਧਰੀ ਰਾਹੁਲ ਗਾਂਧੀ ਨਾਲ ਯਾਤਰਾ ਵਿੱਚ ਪੈਦਲ ਚੱਲ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ ਜਿਸ ਤੋਂ ਮਗਰੋਂ ਉਨ੍ਹਾਂ ਨੂੰ ਫਗਵਾੜਾ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ ਸੀ ਡਾਕਟਰਾਂ ਨੇ ਇਹ ਵੀ ਕਿਹਾ ਕਿ ਸੰਤੋਖ ਚੌਧਰੀ ਨੂੰ ਦਿਲ ਦਾ ਦੌਰਾ ਪਿਆ ਹੈ। ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਭਾਰਤ ਜੋੜੋ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ।

  • #WATCH | Ludhiana, Punjab: Congress MP Santokh Singh Chaudhary was rushed to a hospital in an ambulance after he collapsed while walking during Bharat Jodo Yatra today. He passed away soon after.

    (Earlier visuals) pic.twitter.com/DO1WU2lTtC

    — ANI (@ANI) January 14, 2023 " class="align-text-top noRightClick twitterSection" data=" ">

ਐਤਵਾਰ ਨੂੰ ਹੋਵੇਗਾ ਸਸਕਾਰ: ਚੌਧਰੀ ਦਾ ਅੰਤਮ ਸੰਸਕਾਰ ਐਤਵਾਰ ਨੂੰ ਸਵੇਰੇ 11 ਵਜੇ ਜੱਦੀ ਪਿੰਡ ਧਾਲੀਵਾਲ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਘਰ ਪਹੁੰਚ ਚੁੱਕੀ ਹੈ। ਉਥੇ ਹੀ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਘਰ ਪਹੁੰਚੇ ਹਨ।

76 ਸਾਲਾਂ ਦੇ ਸਨ ਸੰਤੋਖ ਚੌਧਰੀ: ਦੱਸ ਦਈਏ ਕਿ ਸਾਂਸਦ ਸੰਤੋਖ ਚੌਧਰੀ ਦੀ ਉਮਰ 76 ਸਾਲ ਸੀ ਅਤੇ ਉਨ੍ਹਾਂ ਦਾ ਜਨਮ 1946 ਵਿੱਚ ਹੋਇਆ। ਇਸ ਤੋਂ ਇਲਾਵਾ ਸਾਂਸਦ ਚੌਧਰੀ 2014 ਅਤੇ 2019 ਵਿੱਚ ਲਗਾਤਾਰ ਦੋ ਬਾਰ ਜਲੰਧਰ ਤੋਂ ਲੋਕ ਸਭਾ ਚੋਣਾਂ ਵਿੱਚ ਜਿੱਤ ਦਰਜ ਕੀਤੀ ਸੀ ਅਤੇ ਦੋ ਮੈਂਬਰ ਪਾਰਲੀਮੈਂਟ ਬਣੇ ਸਨ। ਇਸ ਤੋਂ ਇਲਾਵਾ ਸੰਤੋਖ ਚੌਧਰੀ ਕਾਂਗਰਸ ਸਰਕਾਰ ਸਮੇਂ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ: Bharat Jodo Yatra Third day in Punjab: ਭਾਰਤ ਜੋੜੋ ਯਾਤਰਾ ਦੌਰਾਨ ਸਾਂਸਦ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ, ਰਾਹੁਲ ਨੇ ਰੋਕੀ ਯਾਤਰਾ

  • Pained by the passing away of MP Shri Santokh Singh Chaudhary Ji. He will be remembered for his efforts to serve the people of Punjab. Condolences to his family and supporters. Om Shanti.

    — Narendra Modi (@narendramodi) January 14, 2023 " class="align-text-top noRightClick twitterSection" data=" ">

ਪੀਐਮ ਮੋਦੀ ਨੇ ਜਤਾਇਆ ਦੁਖ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਜੀ ਦੇ ਦੇਹਾਂਤ ਬਾਰੇ ਸੁਣ ਦੁੱਖ ਹੋਇਆ ਹੈ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੇ ਯਤਨਾਂ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਮਦਰਦੀ। ਓਮ ਸ਼ਾਂਤੀ।’

  • श्री संतोख सिंह चौधरी जी के अकस्मात निधन से स्तब्ध हूं।

    वो ज़मीन से जुड़े परिश्रमी नेता, एक नेक इंसान और कांग्रेस परिवार के मज़बूत स्तम्भ थे, जिन्होंने युवा कांग्रेस से सांसद तक अपना जीवन जनसेवा को समर्पित किया।

    शोकसंतप्त परिवार को अपनी संवेदनाएं व्यक्त करता हूं। pic.twitter.com/1osKsVMugp

    — Rahul Gandhi (@RahulGandhi) January 14, 2023 " class="align-text-top noRightClick twitterSection" data=" ">

ਰਾਹੁਲ ਗਾਂਧੀ ਨੇ ਕੀਤਾ ਟਵੀਟ: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਸ਼੍ਰੀ ਸੰਤੋਖ ਸਿੰਘ ਚੌਧਰੀ ਦੇ ਅਚਾਨਕ ਅਕਾਲ ਚਲਾਣੇ 'ਤੇ ਮੈਂ ਸਦਮੇ 'ਚ ਹਾਂ। ਉਹ ਇੱਕ ਮਿਹਨਤੀ ਨੇਤਾ, ਇੱਕ ਧਰਮੀ ਵਿਅਕਤੀ ਅਤੇ ਕਾਂਗਰਸ ਪਰਿਵਾਰ ਦਾ ਇੱਕ ਮਜ਼ਬੂਤ ​​ਥੰਮ ਸੀ, ਜਿਸ ਨੇ ਆਪਣਾ ਜੀਵਨ ਯੂਥ ਕਾਂਗਰਸ ਤੋਂ ਸੰਸਦ ਮੈਂਬਰ ਤੱਕ ਲੋਕ ਸੇਵਾ ਲਈ ਸਮਰਪਿਤ ਕਰ ਦਿੱਤਾ। ਮੈਂ ਦੁਖੀ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ।’

  • ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਵਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ..ਵਾਹਿਗੁਰੂ

    — Bhagwant Mann (@BhagwantMann) January 14, 2023 " class="align-text-top noRightClick twitterSection" data=" ">

ਸੀਐੱਮ ਮਾਨ ਨੇ ਜਤਾਇਆ ਅਫ਼ਸੋਸ: ਕਾਂਗਰਸ ਸਾਂਸਦ ਸੰਤੋਖ ਚੌਧਰੀ ਦੀ ਮੌਤ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੁੱਖ ਜਤਾਇਆ । ਮਾਨ ਨੇ ਟਵੀਟ ਰਾਹੀਂ ਕਿਹਾ ਕਿ ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ। ਪ੍ਰਮਾਤਮਾ ਵਿੱਛੜੀ ਰੂਹ ਨੂੰ ਸ਼ਾਂਤੀ ਬਖ਼ਸ਼ੇ।

  • जालंधर से लोकसभा सांसद श्री संतोख सिंह जी के निधन पर शोक व्यक्त करता हूं। सुदीर्घ सार्वजनिक जीवन में जनहित के मुद्दों पर वे सदैव मुखर रहे। सदन में अनुशासन से अपनी बात रखना उनके व्यक्तित्व की खासियत थी। ईश्वर दिवंगत आत्मा को शांति प्रदान करें। परिजनों के प्रति मेरी संवेदनाएं।

    — Om Birla (@ombirlakota) January 14, 2023 " class="align-text-top noRightClick twitterSection" data=" ">

ਓਮ ਬਿਰਲਾ ਨੇ ਜਤਾਇਆ ਦੁੱਖ: ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਵੀ ਸਾਂਸਦ ਸੰਤੋਖ ਚੌਧਰੀ ਦੀ ਮੌਤ ਉੱਤੇ ਦੁੱਖ ਜਤਾਇਆ ਹੈ। ਉਨ੍ਹਾਂ ਟਵੀਟ ਰਾਹੀਂ ਲਿਖਿਆ ਕਿ ਜਲੰਧਰ ਤੋਂ ਲੋਕ ਸਭਾ ਮੈਂਬਰ ਸ਼੍ਰੀ ਸੰਤੋਖ ਸਿੰਘ ਜੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ। ਆਪਣੇ ਲੰਬੇ ਜਨਤਕ ਜੀਵਨ ਵਿੱਚ ਉਹ ਲੋਕ ਹਿੱਤਾਂ ਦੇ ਮੁੱਦਿਆਂ 'ਤੇ ਹਮੇਸ਼ਾ ਆਵਾਜ਼ ਉਠਾਉਂਦੇ ਰਹੇ। ਸਦਨ ਵਿੱਚ ਅਨੁਸ਼ਾਸਨ ਉਨ੍ਹਾਂ ਦੀ ਸ਼ਖ਼ਸੀਅਤ ਦੀ ਪਹਿਚਾਣ ਸੀ। ਵਾਹਿਗੁਰੂ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ।

  • Deeply saddened to inform you about the passing away of @INCPunjab MP Santokh Chaudhary ji. My deepest condolences to his family, colleagues, friends and supporters. I am in shock but Chaudhary Saab’s resolve will always be a source of inspiration to me.

    — Amarinder Singh Raja Warring (@RajaBrar_INC) January 14, 2023 " class="align-text-top noRightClick twitterSection" data=" ">

ਰਾਜਾ ਵੜਿੰਗ ਨੇ ਜਤਾਇਆ ਸੰਵੇਦਨਾ: ਸਾਂਸਦ ਚੌਧਰੀ ਦੀ ਮੌਤ ਉੱਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਰਾਹੀਂ ਲਿਖਿਆ ਕਿ ਕਾਂਗਰਸੀ ਸਾਂਸਦ ਦੇ ਦੇਹਾਂਤ ਬਾਰੇ ਸੂਚਿਤ ਕਰਦੇ ਹੋਏ ਬਹੁਤ ਦੁੱਖ ਹੋਇਆ। ਸੰਸਦ ਮੈਂਬਰ ਸੰਤੋਖ ਚੌਧਰੀ ਜੀ ਉਨ੍ਹਾਂ ਦੇ ਪਰਿਵਾਰ, ਸਹਿਯੋਗੀਆਂ, ਦੋਸਤਾਂ ਅਤੇ ਸਮਰਥਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਮੈਂ ਸਦਮੇ ਵਿੱਚ ਹਾਂ ਪਰ ਚੌਧਰੀ ਸਾਬ ਦਾ ਸੰਕਲਪ ਮੇਰੇ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗਾ।

  • Deeply shocked and saddened to learn about the untimely passing away of our MP, Shri Santokh Singh Chaudhary.

    His loss is a great blow to the party and organisation.

    In this hour of grief, my heart goes out to his family, friends and followers.

    May his soul rest in peace.

    — Mallikarjun Kharge (@kharge) January 14, 2023 " class="align-text-top noRightClick twitterSection" data=" ">

ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਨੇ ਜਤਾਇਆ ਦੁਖ: ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ ਹੈ। ਉਹਨਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਸਾਡੇ ਸੰਸਦ ਮੈਂਬਰ ਸ਼੍ਰੀ ਸੰਤੋਖ ਸਿੰਘ ਚੌਧਰੀ ਦੇ ਬੇਵਕਤੀ ਦੇਹਾਂਤ ਬਾਰੇ ਜਾਣ ਕੇ ਡੂੰਘਾ ਸਦਮਾ ਅਤੇ ਦੁੱਖ ਹੋਇਆ। ਉਨ੍ਹਾਂ ਦੀ ਮੌਤ ਨਾਲ ਪਾਰਟੀ ਅਤੇ ਸੰਗਠਨ ਲਈ ਬਹੁਤ ਵੱਡਾ ਝਟਕਾ ਹੈ। ਦੁੱਖ ਦੀ ਇਸ ਘੜੀ ਵਿੱਚ ਮੈਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪੈਰੋਕਾਰਾਂ ਨਾਲ ਹਮਦਰਦੀ ਰੱਖਦਾ ਹਾਂ। ਉਹਨਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।

  • Deeply saddened by the death of my respected fellow MP from Jalandhar Sh. @SSChaudharyMP ji. His passing away is an irreparable loss not only to his family, but to all of Punjab and Congress Party. pic.twitter.com/zTPF5foKNp

    — Ravneet Singh Bittu (@RavneetBittu) January 14, 2023 " class="align-text-top noRightClick twitterSection" data=" ">
Last Updated :Jan 14, 2023, 1:10 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.