ETV Bharat / state

Ludhiana District Court Blast: ਜਲੰਧਰ ਦੇ ਦਿਹਾਤੀ ਇਲਾਕਿਆਂ ਵਿੱਚ ਧਾਰਾ 144 ਲਾਗੂ

author img

By

Published : Dec 24, 2021, 12:50 PM IST

ਲੁਧਿਆਣਾ ਜ਼ਿਲ੍ਹਾ ਕਚਿਹਰੀ ਬਲਾਸਟ (Ludhiana District Court Blast) ਤੋਂ ਬਾਅਦ ਜਲੰਧਰ ਦੇ ਦਿਹਾਤੀ ਇਲਾਕਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਫੈਸਲਾ ਗਿਆ ਹੈ। ਪ੍ਰਸ਼ਾਸਨ ਵੱਲੋਂ ਇੰਨ੍ਹਾਂ ਇਲਾਕਿਆਂ ਵਿੱਚ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਉੱਤੇ ਰੋਕ ਲਗਾ ਦਿੱਤੀ ਹੈ।

ਜਲੰਧਰ ਦੇ ਦਿਹਾਤੀ ਇਲਾਕਿਆਂ ਵਿੱਚ ਧਾਰਾ 144 ਲਾਗੂ
ਜਲੰਧਰ ਦੇ ਦਿਹਾਤੀ ਇਲਾਕਿਆਂ ਵਿੱਚ ਧਾਰਾ 144 ਲਾਗੂ

ਜਲੰਧਰ: ਲੁਧਿਆਣਾ ਜ਼ਿਲ੍ਹਾ ਕਚਿਹਰੀ ਬਲਾਸਟ (Ludhiana District Court Blast) ਤੋਂ ਸੂਬੇ ਵਿੱਚ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਸਰਕਾਰ ਵੱਲੋਂ ਪੁਲਿਸ ਨੂੰ ਜ਼ਿਲ੍ਹਾਂ ਅਦਾਲਤਾਂ ਤੋਂ ਇਲਾਵਾਂ ਵੱਖ ਵੱਖ ਥਾਵਾਂ ਉੱਪਰ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਲੁਧਿਆਣਾ ਬਲਾਸਟ ਘਟਨਾ ਨੂੰ ਲੈ ਕੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਵੱਡਾ ਫੈਸਲਾ ਗਿਆ ਹੈ। ਜਲੰਧਰ ਜ਼ਿਲ੍ਹੇ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਲੰਧਰ ਦੇ ਡੀਸੀ ਘਨਸ਼ਾਮ ਥੋਰੀ (DC Ghansham Thori) ਵੱਲੋਂ ਜਲੰਧਰ ਦਿਹਾਤੀ ਇਲਾਕਿਆਂ ਵਿੱਚ 144 ਧਾਰਾ ਲਾਗੂ (Section 144 implemented ) ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਦਿਨ੍ਹਾਂ ਤੋਂ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਦੇ ਚੱਲਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਦੇ ਇਸ ਫੈਸਲੇ ਤੋਂ ਬਾਅਦ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਉੱਤੇ ਰੋਕ ਲੱਗ ਗਈ ਹੈ। ਜੇਕਰ ਕੋਈ ਵੀ ਪ੍ਰਸ਼ਾਸਨ ਦੇ ਇਸ ਫੈਸਲੇ ਦੀ ਉਲੰਘਣਾ ਕਰੇਗਾ ਉਸ ਖਿਲਾਫ਼ ਵੱਡੀ ਕਾਰਵਾਈ ਹੋ ਸਕਦੀ ਹੈ।

ਇੱਥੇ ਦੱਸ ਦਈਏ ਕਿ ਲੁਧਿਆਣਾ ਬਲਾਸਟ ਘਟਨਾ ਤੋਂ ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਿਰ ਸਾਹਿਬ ਅਤੇ ਕਪੂਰਥਲਾ ਵਿਖੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਕਰਕੇ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿੱਚ ਹੈ ਅਤੇ ਆਮ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇੰਨ੍ਹਾਂ ਵਾਪਰੀਆਂ ਘਟਨਾਵਾਂ ਨੂੰ ਲੈਕੇ ਵਿਰੋਧੀ ਪਾਰਟੀਆਂ ਵੱਲੋਂ ਸੂਬਾ ਸਰਕਾਰ ਨੂੰ ਨਿਸ਼ਾਨੇ ਉੱਪਰ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਲੁਧਿਆਣਾ ਬਲਾਸਟ ਮਾਮਲਾ: ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਕੀਤਾ ਸੀ ਹਾਈ ਅਲਰਟ

ETV Bharat Logo

Copyright © 2024 Ushodaya Enterprises Pvt. Ltd., All Rights Reserved.