ETV Bharat / state

ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਮੀਟਿੰਗ

author img

By

Published : Dec 22, 2021, 8:33 PM IST

ਜਲੰਧਰ ਦੇ ਫਗਵਾੜਾ ਨਜ਼ਦੀਕ ਪਿੰਡ ਨਸੀਬਾਬਾਦ ਦੇ ਗੁਰਦੁਆਰਾ ਸਿੰਘ ਸਭਾ (Gurdwara Singh Sabha) ਵਿਚ ਪ੍ਰਬੰਧਕਾਂ ਨੇ ਮੀਟਿੰਗ ਕੀਤੀ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਵੇਖ ਦੇ ਹੋਏ ਰਾਤ 8 ਵਜੇ ਤੋਂ 4 ਵਜੇ ਤੱਕ ਪਹਿਰਾ ਲਗਾਇਆ ਜਾਵੇਗਾ।

ਗੁਰਦੁਆਰਾ ਸਾਹਿਬ ਵਿਖੇ ਲੱਗੇਗਾ ਪਹਿਰਾ
ਗੁਰਦੁਆਰਾ ਸਾਹਿਬ ਵਿਖੇ ਲੱਗੇਗਾ ਪਹਿਰਾ

ਜਲੰਧਰ:ਫਗਵਾੜਾ ਨਜ਼ਦੀਕ ਗੁਰਦੁਆਰਾ ਸਿੰਘ ਸਭਾ ਪਿੰਡ ਨਸੀਬਾਬਾਦ (Gurdwara Singh Sabha, Village Nasibabad) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (Sri Darbar Sahib Amritsar) ਅਤੇ ਕਪੂਰਥਲਾ ਦੇ ਨਿਜਾਮਪੁਰ ਮੋੜ ਵਿਖੇ ਬੇਅਦਬੀ ਦੀਆਂ ਘਟਨਾਵਾਂ ਦੀ ਨਿਖੇਧੀ ਕੀਤੀ ਗਈ। ਜਦਕਿ ਗੁਰਦੁਆਰਾ ਸਾਹਿਬ ਦੀ ਸੁਰੱਖਿਆਂ ਨੂੰ ਲੈ ਕੇ ਵੀ ਮੀਟਿੰਗ ਦੌਰਾਨ ਵਿਚਾਰਾਂ ਹੋਈਆਂ।

ਗੁਰਦੁਆਰਾ ਸਾਹਿਬ ਵਿਖੇ ਲੱਗੇਗਾ ਪਹਿਰਾ

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ (Gurdwara Parbandhak Committee), ਗ੍ਰਾਮ ਪੰਚਾਇਤ ਅਤੇ ਨਗਰ ਵਾਸੀਆਂ ਵੱਲੋਂ ਮਤਾ ਪਾਸ ਕੀਤਾ ਗਿਆ ਕਿ ਗੁਰਦੁਆਰਾ ਸਾਹਿਬ ਵਿਖੇ ਹਰ ਰੋਜ਼ ਰਾਤ 8 ਵਜੇ ਤੋਂ ਲੈ ਕੇ ਸਵੇਰੇ 4 ਵਜੇ ਤੱਕ ਪਹਿਰੇ ਲਗਾਏ ਜਾਣਗੇ ਅਤੇ ਇਸ ਪਹਿਰੇ ਵਿਚ 2 ਵਿਅਕਤੀ ਡਿਊਟੀ ਦੇਣਗੇ।

ਭਾਈ ਤਰਲੋਕ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ‘ਚ ਸੀ.ਸੀ.ਟੀ.ਵੀ ਕੈਮਰੇ ਲੱਗੇ ਹੋਏ ਹਨ ਪਰ ਫਿਰ ਵੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਅਮਨ ਸ਼ਾਂਤੀ ਕਾਇਮ ਹੋਣ ਤੱਕ ਗੁਰਦੁਆਰਾ ਸਾਹਿਬ ਵਿਖੇ ਪਹਿਰੇ ਲਗਾਏ ਜਾਣਗੇ।
ਇਹ ਵੀ ਪੜੋ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਪੰਥਕ ਹਾਲਾਤਾਂ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਲੋੜ ‘ਤੇ ਜ਼ੋਰ

ETV Bharat Logo

Copyright © 2024 Ushodaya Enterprises Pvt. Ltd., All Rights Reserved.