ETV Bharat / state

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਮੌਕੇ ਸ਼ੁਰੂ ਵਿਸ਼ਾਲ ਨਗਰ ਕੀਰਤਨ

author img

By

Published : Nov 5, 2022, 5:32 PM IST

Guru Nanak Dev Ji Prakash Purab
ਪ੍ਰਕਾਸ਼ ਪੂਰਬ ਮੌਕੇ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਚੱਲਦੇ ਜਲੰਧਰ ਵਿੱਚ ਸਿੱਖ ਸੰਗਤਾਂ ਵੱਲੋਂ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਿੱਸਾ ਲਿਆ।

ਜਲੰਧਰ: ਜ਼ਿਲ੍ਹੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਚੱਲਦੇ ਜਲੰਧਰ ਵਿੱਚ ਸਿੱਖ ਸੰਗਤਾਂ ਵੱਲੋਂ ਇੱਕ ਇਸ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਜੁੜੀਆਂ। ਦੱਸ ਦਈਏ ਕਿ ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸੈਂਟਰਲ ਟਾਊਨ ਵਿਖੇ ਗੁਰਦੁਆਰਾ ਦੀਵਾਨ ਅਸਥਾਨ ਤੋ ਸ਼ੁਰੂ ਹੋ ਕੇ ਸਾਰੇ ਸ਼ਹਿਰ ਦੇ ਵੱਖ-ਵੱਖ ਥਾਂਵਾਂ ਭਾਰਤ ਤੋਂ ਹੁੰਦੇ ਹੋਏ ਵਾਪਸ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸਮਾਪਤ ਹੋਵੇਗਾ।



ਇਸ ਮੌਕੇ ਜਿੱਥੇ ਭਾਰੀ ਗਿਣਤੀ ਵਿੱਚ ਸਿੱਖ ਸੰਗਤਾਂ ਵੱਲੋਂ ਨਗਰ ਕੀਰਤਨ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਉਸਦੇ ਨਾਲ ਨਾਲ ਛੋਟੇ ਬੱਚਿਆਂ ਤੋਂ ਲੈ ਕੇ ਨੌਜਵਾਨਾਂ ਦੀਆਂ ਗੱਤਕਾ ਦੀਆਂ ਟੀਮਾਂ ਨਗਰ ਕੀਰਤਨ ਦੌਰਾਨ ਆਪਣੇ ਜੌਹਰ ਦਿਖਾਉਂਦੀਆਂ ਨਜ਼ਰ ਆਈਆਂ। ਨਗਰ ਕੀਰਤਨ ਨੂੰ ਦੇਖਦੇ ਹੋਏ ਸੰਗਤਾਂ ਵੱਲੋਂ ਜਗ੍ਹਾ ਜਗ੍ਹਾ ਲੰਗਰ ਲਗਾਏ ਗਏ।

ਪ੍ਰਕਾਸ਼ ਪੂਰਬ ਮੌਕੇ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ

ਨਗਰ ਕੀਰਤਨ ਦਾ ਖੀਂਚ ਉਹ ਗੱਡੀ ਵੀ ਹੈ ਜੋ ਮੁੱਖ ਤੌਰ ’ਤੇ ਲੰਮਾ ਪਿੰਡ ਦੇ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਖ਼ੁਦ ਚਲਾ ਕੇ ਅਮਰੀਕਾ ਤੋਂ ਪੰਜਾਬ ਲਿਆਂਦੀ ਗਈ। ਇਸ ਤੋਂ ਅਲਾਵਾ ਨਗਰ ਕੀਰਤਨ ਵਿੱਚ ਸਿੱਖ ਇਤਿਹਾਸ ਨਾਲ ਜੁੜੀਆਂ ਝਾਕੀਆਂ ਵੀ ਇਸ ਦਾ ਖ਼ਾਸ ਖੀਂਚ ਦਾ ਕੇਂਦਰ ਬਣੀਆਂ ਹੋਈਆਂ ਸੀ।

ਇਹ ਵੀ ਪੜੋ: ਮੁੱਖ ਮੰਤਰੀ ਵੱਲੋਂ AAP ਦੇ ਦੋ ਵਿਧਾਇਕਾਂ ਖ਼ਿਲਾਫ਼ ਜਾਂਚ ਦੇ ਹੁਕਮ

ETV Bharat Logo

Copyright © 2024 Ushodaya Enterprises Pvt. Ltd., All Rights Reserved.