ETV Bharat / state

ਜਲੰਧਰ 'ਚ 'ਆਪ' ਖ਼ਿਲਾਫ਼ ਵਿਰੋਧੀ ਪਾਰਟੀਆਂ ਦੀ ਮੀਟਿੰਗ, ਭਾਜਪਾ, ਕਾਂਗਰਸ ਤੇ ਅਕਾਲੀ ਦਲ ਦੇ ਪਹੁੰਚੇ ਆਗੂ

author img

By

Published : Jun 1, 2023, 3:49 PM IST

Updated : Jun 1, 2023, 7:38 PM IST

ਜੰਗ-ਏ-ਆਜ਼ਾਦੀ ਯਾਦਗਾਰ ਦੀ ਜਾਂਚ ਵਿੱਚ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਅੱਜ ਵੀਰਵਾਰ ਨੂੰ 'ਆਪ' ਖ਼ਿਲਾਫ਼ ਜਲੰਧਰ ਵਿੱਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਹੋਈ।

Opposition parties meet against AAP in Jalandhar
Opposition parties meet against AAP in Jalandhar

ਜਲੰਧਰ:- ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਦੀ ਜਾਂਚ ਵਿੱਚ ਵਿਜੀਲੈਂਸ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਅੱਜ ਵੀਰਵਾਰ ਨੂੰ 'ਆਪ' ਖ਼ਿਲਾਫ਼ ਜਲੰਧਰ ਵਿੱਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਹੋਈ। ਜਿਸ ਵਿੱਚ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ, ਵਿਰੋਧੀ ਧਿਰ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵਿਸ਼ੇਸ਼ ਤੌਰ ਉੱਤੇ ਪਹੁੰਚੇ।

'ਆਪ' ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਵਿੱਚ':- ਜਲੰਧਰ ਵਿੱਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ਬੋਲਦਿਆ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਜਿਸ ਕਰਕੇ ਸਰਕਾਰ ਦੀਆਂ ਇਹਨਾਂ ਨੀਤੀਆਂ ਖ਼ਿਲਾਫ਼ ਸਾਰੀਆਂ ਪਾਰਟੀਆਂ ਦੀ ਮੀਟਿੰਗ ਰੱਖੀ ਗਈ ਸੀ। ਉਹਨਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਡੁੱਬੀ ਸਰਕਾਰ ਆਪਣੇ ਆਕਾ ਨੂੰ ਖੁਸ਼ ਕਰਨ ਲਈ ਲੋਕਤੰਤਰ ਦੇ ਅਧਿਕਾਰ ਨੂੰ ਖੋਹਣ ਦੀ ਕੋਸ਼ਿਸ਼ ਕਰ ਰਿਹਾ ਹੈ। ਆਖਿਰ ਵਿੱਚ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

'ਪੰਜਾਬ ਵਿੱਚ ਐਮਰਜੈਂਸੀ ਦੀ ਸਥਿਤੀ':- ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਸਰਕਾਰ ਪੰਜਾਬ ਵਿੱਚ ਐਮਰਜੈਂਸੀ ਦੇ ਹਾਲਾਤ ਪੈਂਦਾ ਕਰਕੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਆਪਣੇ ਮੰਤਰੀਆਂ ਨੂੰ ਇੱਜ਼ਤ ਦੇ ਕੇ ਆਮ ਲੋਕਾਂ ਨੂੰ ਤੰਗ ਕਰਕੇ ਕਿਵੇਂ ਦਾ ਬਣਾਉਣਾ ਚਾਹੁੰਦੇ ਹੋ। ਬਿਕਰਮ ਮਜੀਠੀਆ ਨੇ ਕਿਹਾ ਮੁੱਖ ਮੰਤਰੀ ਆਪ ਵੀ ਖੁਦ ਬਲਕਾਰ ਸਿੰਘ ਤੇ ਕਟਾਰੂਚੱਕ ਵਰਗੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਬਲਕਾਰ ਸਿੰਘ ਤੇ ਕਟਾਰੂਚੱਕ ਲੋਕਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।

315 ਕਰੋੜ ਰੁਪਏ ਦੇ ਫੰਡਾਂ ਸਬੰਧੀ ਪੁੱਛਗਿੱਛ:- ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਵੱਲੋਂ 10 ਅਪ੍ਰੈਲ ਨੂੰ 'ਆਪ' ਸਰਕਾਰ 'ਤੇ ਪੁਲਿਸ ਅਤੇ ਚੌਕਸੀ ਭੇਜਣ ਦਾ ਇਲਜਾਮ ਲਾਉਂਦਿਆਂ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਤੇ ਜੰਗ-ਏ-ਆਜ਼ਾਦੀ ਮੈਮੋਰੀਅਲ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਹੀ ਨਹੀਂ ਵਿਜੀਲੈਂਸ ਬਿਊਰੋ ਨੇ 315 ਕਰੋੜ ਰੁਪਏ ਦੀ ਜੰਗ-ਏ-ਆਜ਼ਾਦੀ ਯਾਦਗਾਰ ਦੇ ਨਿਰਮਾਣ ਦੌਰਾਨ ਫੰਡਾਂ ਦੀ ਕਥਿਤ ਗਲਤ ਵਰਤੋਂ ਦੇ ਸਬੰਧ ਵਿੱਚ ਪੁੱਛਗਿੱਛ ਲਈ ਤਲਬ ਵੀ ਕੀਤਾ ਗਿਆ ਸੀ।

Last Updated :Jun 1, 2023, 7:38 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.