ETV Bharat / state

ਅਗਨੀਪਥ ਯੋਜਨਾ ਦਾ ਵਿਰੋਧ: ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

author img

By

Published : Jun 24, 2022, 4:13 PM IST

ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ
ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜਾਮ ਕੇ ਨਾਅਰੇਬਾਜ਼ੀ (Slogans against the central government) ਵੀ ਕੀਤੀ।

ਜਲੰਧਰ: ਕੇਂਦਰ ਸਰਕਾਰ (Central Government) ਵੱਲੋਂ ਅਗਨੀਪੱਥ ਯੋਜਨਾ ਦਾ ਆਗਾਜ਼ ਕੀਤਾ ਗਿਆ ਸੀ ਜਿਸ ਨੂੰ ਲੈ ਕੇ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆ ਵਿੱਚ ਅਗਨੀਪੱਥ ਦੇ ਵਿਰੋਧ ਵਿੱਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਅਤੇ ਕਈ ਥਾਵਾਂ ‘ਤੇ ਟ੍ਰੇਨਾਂ ਨੂੰ ਵੀ ਅੱਗ ਲਗਾਈ ਜਾ ਰਹੀ ਹੈ। ਅਜਿਹੀ ਹੀ ਕੁਝ ਤਸਵੀਰਾਂ ਜਲੰਧਰ (Jalandhar) ਤੋਂ ਸਾਹਮਣੇ ਆਈਆਂ ਹਨ।

ਜਿੱਥੇ ਅਗਨੀਪੱਥ ਯੋਜਨਾ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜਾਮ ਕੇ ਨਾਅਰੇਬਾਜ਼ੀ (Slogans against the central government) ਵੀ ਕੀਤੀ।

ਕਿਸਾਨ ਆਗੂਆਂ ਵੱਲੋਂ ਇਹ ਵੀ ਗੱਲ ਕਹੀ ਗਈ ਸੀ ਕਿ ਉਹ 24 ਤਰੀਕ ਨੂੰ ਦੇਸ਼ ਦੇ ਅਲੱਗ-ਅਲੱਗ ਸ਼ਹਿਰਾਂ ਵਿੱਚ ਐੱਸ.ਡੀ.ਐੱਮ ਤੇ ਡੀਸੀ ਦਫ਼ਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ (Protests outside SDM and DC offices) ਕਰਨਗੇ ਅਤੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਵੀ ਦੇਣਗੇ। ਇਸੇ ਦੇ ਚੱਲਦੇ ਅੱਜ ਕਿਸਾਨਾਂ ਵੱਲੋਂ ਸੂਬੇ ਦੇ ਐੱਸ.ਡੀ.ਐੱਮ ਅਤੇ ਡੀਸੀ ਦਫ਼ਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ (Letter to the President) ਦਿੱਤਾ ਗਿਆ।

ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਅਗਨੀਪੱਥ ਦਾ ਜਿੱਥੇ ਨੌਜਵਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਕਿਸਾਨਾਂ (Farmers) ਵੱਲੋਂ ਵੀ ਇਸ ਦਾ ਪੂਰਾ ਵਿਰੋਧ ਕੀਤਾ ਜਾ ਰਿਹਾ ਹੈ। ਦਰਅਸਲ ਪਿਛਲੇ ਦਿਨੀਂ ਕਿਸਾਨਾਂ ਦੀਆਂ 22 ਜਥੇਬੰਦੀਆਂ ਵੱਲੋਂ ਇੱਕ ਮੀਟਿੰਗ ਕਰ ਅਗਨੀਪਥ ਯੋਜਨਾ ਦਾ ਬਹਿਸ਼ਕਾਰ ਕਰਨ ਦੀ ਗੱਲ ਕੀਤੀ ਗਈ ਸੀ ਅਤੇ ਕੇਂਦਰ ਸਰਕਾਰ ਨੂੰ ਇਸ ਯੋਜਨਾ ਨੂੰ ਰੱਦ ਕਰਨ ਦੀ ਗੱਲ ਵੀ ਕਹੀ ਗਈ।

ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ (Warning to the Central Government) ਦਿੰਦੇ ਕਿਹਾ ਕਿ ਜੇਕਰ ਕੇਂਦਰ ਸਰਕਾਰ (Central Government) ਨੇ ਜਲਦ ਹੀ ਆਪਣਾ ਫੈਸਲਾ ਵਾਪਸ ਨਹੀਂ ਲਿਆ ਤਾਂ ਆਉਣ ਵਾਲੇ ਸਮੇਂ ਅੰਦਰ ਕੇਂਦਰ ਸਰਕਾਰ (Central Government) ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।


ਇਹ ਵੀ ਪੜ੍ਹੋ: ਅਗਨੀਪਥ ਯੋਜਨਾ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.