ETV Bharat / state

ਸਾਬਕਾ ਵਿਧਾਇਕ ਪਵਨ ਟੀਨੂੰ ਦਾ ਆਮ ਆਦਮੀ ਪਾਰਟੀ ਉੱਤੇ ਵੱਡਾ ਇਲਜ਼ਾਮ, ਕਿਹਾ-ਸਰਪੰਚਾਂ ਅਤੇ ਪੰਚਾਂ ਨੂੰ ਦਫ਼ਤਰਾਂ ਵਿੱਚ ਬੁਲਾ ਕੇ ਧਮਕਾਇਆ ਜਾ ਰਿਹਾ

author img

By

Published : Apr 24, 2023, 3:21 PM IST

ਜਲੰਧਰ ਤੋਂ ਸਾਬਕਾ ਵਿਧਾਇਕ ਪਵਨ ਟੀਨੂੰ ਦਾ ਆਮ ਆਦਮੀ ਪਾਰਟੀ ਦੇ ਖਿਲਾਫ ਵੱਡਾ ਬਿਆਨ ਸਾਹਮਣੇ ਆਇਆ ਹੈ। ਟੀਨੂੰ ਨੇ ਕਿਹਾ ਕਿ ਪਾਰਟੀ ਸਰਪੰਚਾਂ ਅਤੇ ਪੰਚਾਂ ਨੂੰ ਪਾਰਟੀ ਦਫਤਰ ਬੁਲਾ ਕੇ ਧਮਕਾ ਰਹੀ ਹੈ।

Pawan Kumar Tinu's big statement on Aam Aadmi Party
ਸਾਬਕਾ ਵਿਧਾਇਕ ਪਵਨ ਟੀਨੂੰ ਦਾ ਆਮ ਆਦਮੀ ਪਾਰਟੀ ਉੱਤੇ ਵੱਡਾ ਇਲਜ਼ਾਮ, ਕਿਹਾ-ਸਰਪੰਚਾਂ ਅਤੇ ਪੰਚਾਂ ਨੂੰ ਦਫ਼ਤਰਾਂ ਵਿੱਚ ਬੁਲਾ ਕੇ ਧਮਕਾਇਆ ਜਾ ਰਿਹਾ

ਸਾਬਕਾ ਵਿਧਾਇਕ ਪਵਨ ਟੀਨੂੰ ਦਾ ਆਮ ਆਦਮੀ ਪਾਰਟੀ ਉੱਤੇ ਵੱਡਾ ਇਲਜ਼ਾਮ, ਕਿਹਾ-ਸਰਪੰਚਾਂ ਅਤੇ ਪੰਚਾਂ ਨੂੰ ਦਫ਼ਤਰਾਂ ਵਿੱਚ ਬੁਲਾ ਕੇ ਧਮਕਾਇਆ ਜਾ ਰਿਹਾ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਅਤੇ ਹੋਰਨਾਂ ਪਾਰਟੀਆਂ ਦੇ ਸਰਪੰਚਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਸਾਬਕਾ ਵਿਧਾਇਕ ਸ਼੍ਰੋਮਣੀ ਅਕਾਲੀ ਦਲ ਦੇ ਪਵਨ ਕੁਮਾਰ ਟੀਨੂੰ ਵੱਲੋਂ ਚੋਣ ਕਮਿਸ਼ਨ ਨੂੰ ਖਾਸ ਬੇਨਤੀ ਕਰਕੇ ਰੱਖਿਆ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਆਦਮਪੁਰ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਵੱਲੋਂ ਕਿਹਾ ਗਿਆ ਕਿ ਇਲੈਕਸ਼ਨ ਕਮਿਸ਼ਨ ਇੰਡੀਆ ਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਜਦੋਂ ਕੋਡ ਆਫ ਕੰਡਕਟ ਲਾਗੂ ਕੀਤਾ ਜਾਂਦਾ ਹੈ ਤਾਂ ਕੋਈ ਵੀ ਸਰਕਾਰ ਸਰਕਾਰੀ ਮਸ਼ੀਨਰੀ ਦਾ ਦੁਰਉਪਯੋਗ ਨਹੀਂ ਕਰ ਸਕਦੀ। ਪਰ ਵੋਟਰਾਂ ਨੂੰ ਆਪਣੇ ਤਰੀਕੇ ਆਪਣੇ ਪੱਖ ਵਿੱਚ ਕਰਨ ਲਈ ਇਸ ਦਾ ਦੁਰਉਪਯੋਗ ਲਗਾਤਾਰ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੰਚਾਂ-ਸਰਪੰਚਾਂ ਅਤੇ ਹੋਰਨਾਂ ਪਾਰਟੀਆਂ ਦੇ ਪੰਚਾਂ-ਸਰਪੰਚਾਂ ਨੂੰ ਧਮਕਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦਫਤਰ ਵਿਚ ਬੁਲਾ ਕੇ ਆਦਮਪੁਰ ਤੋਂ ਕਈ ਸਰਪੰਚਾਂ ਨੂੰ ਬੁਲਾ ਕੇ ਪਹਿਲਾਂ ਉਨ੍ਹਾਂ ਦੇ ਦਫ਼ਤਰ ਦੇ ਬਾਹਰ ਚੈਕਿੰਗ ਕੀਤੀ ਗਈ ਅਤੇ ਉਨ੍ਹਾਂ ਦੇ ਮੋਬਾਈਲ ਫੋਨਾਂ ਨੂੰ ਵੀ ਬਾਹਰ ਰਖਵਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦਫ਼ਤਰ ਵਿੱਚ ਬਿਠਾ ਕੇ ਬੀਡੀਓ ਅਤੇ ਪੰਚਾਇਤੀ ਰਾਜ ਦੇ ਐਸਡੀਓ ਜੀ ਐਸ ਰੰਧਾਵਾ ਵੱਲੋਂ ਉਨ੍ਹਾਂ ਨੂੰ ਕਿਹਾ ਗਿਆ ਕਿ ਜੇਕਰ ਤੁਹਾਡੇ ਪਿੰਡ ਵਿਚੋਂ ਆਮ ਆਦਮੀ ਪਾਰਟੀ ਦੀਆਂ ਵੋਟਾਂ ਘੱਟ ਗਈਆਂ ਤਾਂ ਤੁਹਾਡੇ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੇਲ੍ਹ ਅੰਦਰ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Amritpal Petition Dismissed: ਹੈਬੀਅਸ ਕਾਰਪਸ ਪਟੀਸ਼ਨ ’ਤੇ ਹੋਈ ਸੁਣਵਾਈ, ਅਗਲੀ ਸੁਣਵਾਈ 1 ਮਈ ਨੂੰ


ਦੁਕਾਨਦਾਰਾਂ ਨੂੰ ਧਮਕੀਆਂ : ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੀ ਲਗਾਤਾਰ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਧਮਕੀਆਂ ਆ ਰਹੀਆਂ ਹਨ ਕਿ ਤੁਸੀਂ ਆਪਣੀਆਂ ਵੋਟਾਂ ਜੇਕਰ ਉਹਨਾਂ ਦੀ ਪਾਰਟੀ ਨੂੰ ਨਾ ਪਾਈਆਂ ਤਾਂ ਦੁਕਾਨ ਉਪਰ ਹੈਲਥ ਵਾਲੇ ਅਤੇ ਡਰੱਗ ਵਿਭਾਗ ਵੱਲੋਂ ਰੇਡਰ ਕਰਵਾਈ ਜਾਵੇਗੀ। ਇਸ ਮੌਕੇ ਤੇ ਸਾਬਕਾ ਵਿਧਾਇਕ ਸ਼੍ਰੋਮਣੀ ਅਕਾਲੀ ਦਲ ਦੇ ਪਵਨ ਕੁਮਾਰ ਟੀਨੂੰ ਵੱਲੋਂ ਕਿਹਾ ਗਿਆ ਕਿ ਉਹ ਆਪਣੇ ਸਰਪੰਚ ਨੂੰ ਸਭ ਅੱਗੇ ਇਸ ਲਈ ਨਹੀਂ ਲੈ ਕੇ ਆਏ ਕਿਉਂਕਿ ਅਜਿਹਾ ਕਰਨ ਉੱਤੇ ਉਨ੍ਹਾਂ ਦੇ ਸਰਪੰਚਾਂ ਨੂੰ ਫਿਰ ਸਿੱਧੇ ਤੌਰ ਉੱਤੇ ਟਾਰਗੇਟ ਕੀਤਾ ਜਾ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.