ETV Bharat / state

Prakash Purab of Shri Guru Ravidas Ji : ਸਾਡੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਫਲਸਫੇ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ : ਭਗਵੰਤ ਮਾਨ

author img

By

Published : Feb 3, 2023, 7:55 AM IST

Updated : Feb 3, 2023, 8:14 AM IST

Pilgrims left for Banaras for Prakash Purab of Sri Guru Ravidas Ji
Prakash Purab of Shri Guru Ravidas Ji : ਬਨਾਰਸ ਜਾਣ ਵਾਲੇ ਸ਼ਰਧਾਲੂਆਂ ਲਈ ਰੇਲ ਗੱਡੀ ਨੂੰ ਹਰੀ ਝੰਡੀ ਦਿਖਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾ ਰਹੇ ਸ਼ਰਧਾਲੂਆਂ ਦੀ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਉਤੇ ਚੱਲਦੇ ਹੋਏ ਸਮਾਜ ਦੇ ਕਮਜ਼ੋਰ ਤੇ ਪੱਛੜੇ ਵਰਗਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਅਹਿਦ ਲਿਆ ਹੈ।

ਸਾਡੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਫਲਸਫੇ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ : ਭਗਵੰਤ ਮਾਨ

ਜਲੰਧਰ : ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾ ਰਹੇ ਸ਼ਰਧਾਲੂਆਂ ਦੀ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਬਾਬਾ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲਿਆ ਅਤੇ ਇਸ ਉਪਰੰਤ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇ।

ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਭਗਵੰਤ ਮਾਨ ਨੇ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ ਉਤੇ ਅਧਾਰਿਤ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਦੁੱਖ ਨਹੀਂ ਝੱਲਣਾ ਪੈਂਦਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : Thieves targeted shops in Barnala: ਚੋਰਾਂ ਨੇ ਮੇਨ ਰੋਡ ਉੱਤੇ ਦੋ ਦੁਕਾਨਾਂ ਨੂੰ ਲਗਾਈ ਸੰਨ੍ਹ, ਹਜ਼ਾਰਾਂ ਰੁਪਏ ਦਾ ਸਮਾਨ ਕੀਤਾ ਚੋਰੀ

ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਦੂਤ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਵਰਗਾਂ ਦੇ ਮਸੀਹਾ : ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਮਹਾਨ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਪ੍ਰਤੀ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਦੂਤ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਵਰਗਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਉਣ ਦਾ ਉਪਦੇਸ਼ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ 'ਪ੍ਰਕਾਸ਼ ਉਤਸਵ' ਅਜਿਹੇ ਸਮਾਜ ਦੀ ਸਿਰਜਣਾ ਕਰਨ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਅਤੇ ਗੌਰਵ ਨਾਲ ਜੀਵਨ ਬਤੀਤ ਕਰਦਾ ਹੈ।

ਇਹ ਵੀ ਪੜ੍ਹੋ : Construction of flyover: 73 ਦਿਨਾਂ ਤੋਂ ਫਲਾਈਓਵਰ ਦੇ ਵਿਰੋਧ ਵਿੱਚ ਚੱਲ ਰਿਹਾ ਧਰਨਾ, ਹੁਣ ਇਸ ਸਾਂਸਦ ਨੇ ਦਿੱਤਾ ਹੱਲ ਦਾ ਭਰੋਸਾ

ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ ਸਕੂਲ ਆਫ ਐਮੀਨੈਂਸ : ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਜੀ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਸਮਰੱਥ ਤੇ ਕਾਬਲ ਬਣਨ ਦੇ ਮੌਕੇ ਦੇ ਰਹੀ ਹੈ। ਉਨ੍ਹਾਂ ਕਿਹਾ ਕਿ 'ਸਕੂਲ ਆਫ ਐਮੀਨੈਂਸ' ਗਰੀਬ ਪਰ ਹੋਣਹਾਰ ਵਿਦਿਆਰਥੀਆਂ ਨੂੰ ਖੁਸ਼ਹਾਲ ਭਵਿੱਖ ਲਈ ਤਿਆਰ ਕਰ ਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ। ਭਗਵੰਤ ਮਾਨ ਨੇ ਸ਼ਰਧਾਲੂਆਂ ਨੂੰ ਸੂਬੇ ਅਤੇ ਪਵਿੱਤਰ ਨਗਰੀ ਬਨਾਰਸ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਖਸ਼ਿਸ਼ ਸਦਕਾ ਸੂਬਾ ਸਰਕਾਰ ਵੱਲੋਂ ਛੇਤੀ ਹੀ ‘ਰੰਗਲਾ ਪੰਜਾਬ’ ਸਿਰਜਿਆ ਜਾਵੇਗਾ। ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਸ਼ੀਤਲ ਅੰਗੁਰਾਲ ਅਤੇ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਵੀ ਹਾਜ਼ਰ ਸਨ।

Last Updated :Feb 3, 2023, 8:14 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.