ETV Bharat / state

ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਸਮੇਤ ਦੋ ਮੁਲਜ਼ਮ ਕੀਤੇ ਕਾਬੂ

author img

By

Published : May 23, 2021, 9:43 PM IST

ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਸਮੇਤ ਦੋ ਮੁਲਜ਼ਮ ਕੀਤੇ ਕਾਬੂ

ਜਲੰਧਰ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਟਰੱਕ ਦੀ ਚੈਕਿੰਗ ਕੀਤੀ ਜਿਸ ਵਿਚੋਂ 25 ਕਿਲੋ ਚੂਰਾ ਪੋਸਟ ਬਰਾਮਦ ਕੀਤੀ ਗਈ ਹੈ।ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਲੰਧਰ:ਪੁਲਿਸ ਵੱਲੋਂ ਨਸ਼ਾ ਤਸਕਰਾ ਨੂੰ ਨੱਥ ਪਾਉਣ ਲਈ ਮੁਹਿੰਮ ਵੱਢੀ ਹੋਈ ਹੈ।ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਟਰੱਕ ਦੀ ਚੈਕਿੰਗ ਕੀਤੀ ਹੈ।ਜਿਸ ਵਿਚੋਂ 25 ਕਿਲੋਂ ਚੋਰਾ ਪੋਸਤ ਬਰਾਮਦ ਕੀਤੀ ਹੈ ਅਤੇ ਪੁਲਿਸ ਨੇ ਟਰੱਕ ਦੇ ਡਰਾਈਵਰ ਅਤੇ ਕਲੀਨਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਹ ਦੋਨੋਂ ਜੰਮੂ ਕਸ਼ਮੀਰ ਤੋਂ ਨਸ਼ਾ ਲਿਆ ਕੇ ਦੁਗਣੇ ਕੀਮਤਾਂ ਉਤੇ ਜਲੰਧਰ ਵਿਚ ਵੇਚਦੇ ਸਨ।

ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਸਮੇਤ ਦੋ ਮੁਲਜ਼ਮ ਕੀਤੇ ਕਾਬੂ

ਪੁਲਿਸ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਦੋਵੇਂ ਮੁਲਜ਼ਮ ਵਰਿੰਦਰ ਸਿੰਘ ਅਤੇ ਰਾਜਬੀਰ ਸਿੰਘ ਨੂੰ ਦੋ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ।ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਜਾਂਚ ਵਿਚ ਇਨ੍ਹਾਂ ਨੇ ਦੱਸਿਆ ਹੈ ਕਿ ਇਹ ਜੰਮੂ ਕਸ਼ਮੀਰ ਤੋਂ ਖਰਬੂਜੇ ਛੱਡਣ ਆਉਦੇ ਸੀ ਅਤੇ ਉਥੋ ਹੀ 2500 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਚੂਰਾ ਪੋਸਟ ਲਿਆ ਕੇ ਪੰਜ ਹਜ਼ਾਰ ਰੁਪਏ ਦੇ ਹਿਸਾਬ ਨਾਲ ਵੇਚਦੇ ਹਨ।
ਇਹ ਵੀ ਪੜੋ:ਪੰਜਾਬ ਪੁਲਿਸ ਵੱਲੋਂ 2 ਖਾਲਿਸਤਾਨੀ ਕਾਰਕੁੰਨ ਗ੍ਰਿਫ਼ਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.