ETV Bharat / state

Police Encounter in Jalandhar: ਜਲੰਧਰ 'ਚ ਪੁਲਿਸ ਐਨਕਾਉਂਟਰ, ਪੁਲਿਸ ਤੇ ਬਦਮਾਸ਼ਾਂ ਵਿਚਾਲੇ ਕਰਾਸ ਫਾਇਰਿੰਗ, ਇੱਕ ਮੁਲਜ਼ਮ ਜ਼ਖ਼ਮੀ

author img

By ETV Bharat Punjabi Team

Published : Dec 22, 2023, 7:13 PM IST

Updated : Dec 22, 2023, 7:32 PM IST

Police encounter in Jalandhar
Police encounter in Jalandhar

Jalandhar Police Encounter: ਜਲੰਧਰ ਦੇ ਜੰਡਿਆਲਾ ਇਲਾਕੇ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਦੇ ਜਵਾਬ ਵਿੱਚ ਸੀਆਈਏ ਸਟਾਫ਼ ਨੇ ਕਰਾਸ ਫਾਇਰਿੰਗ ਕੀਤੀ। ਇਸ ਗੋਲੀਬਾਰੀ ਦੌਰਾਨ ਇੱਕ ਮੁਲਜ਼ਮ ਜ਼ਖ਼ਮੀ ਹੋ ਗਿਆ ਹੈ ਤੇ ਇੱਕ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਖਬਰ ਹੈ।

ਜਲੰਧਰ: ਜ਼ਿਲ੍ਹਾ ਪੁਲਿਸ ਨੇ ਸ਼ਹਿਰ 'ਚ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੱਤਾ ਹੈ। ਜਾਣਕਾਰੀ ਮੁਤਾਬਿਤ ਜਲੰਧਰ ਦੇ ਥਾਣਾ ਸਦਰ ਦੀ ਹਦੂਦ ਅੰਦਰ ਪੈਂਦੇ ਜੰਡਿਆਲਾ ਇਲਾਕੇ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਕਮਿਸ਼ਨਰੇਟ ਪੁਲਿਸ ਦੀ ਭਾਰੀ ਫੋਰਸ ਇਲਾਕੇ ਵੱਲ ਰਵਾਨਾ ਹੋ ਗਈ।

ਗੈਂਗਸਟਰਾਂ ਦੇ ਪੁਲਿਸ ਵਿਚਾਲੇ ਕਰਾਸ ਫਾਇਰਿੰਗ: ਦੱਸਿਆ ਜਾ ਰਿਹਾ ਹੈ ਕਿ ਜੰਡਿਆਲਾ ਨੇੜੇ ਪਿੰਡ ਸਮਰਾਵਾਂ 'ਚ ਜਲੰਧਰ ਪੁਲਿਸ ਦੇ ਸੀ.ਆਈ.ਏ. ਸਟਾਫ ਅਤੇ ਕੁਝ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ। ਜਾਣਕਾਰੀ ਮੁਤਾਬਿਕ ਪੁਲਿਸ ਨੂੰ ਗੈਂਗਸਟਰਾਂ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਗੈਂਗਸਟਰਾਂ ਨੇ ਦੇਖਿਆ ਕਿ ਪੁਲਿਸ ਉਹਨਾਂ ਦਾ ਪਿੱਛਾ ਕਰ ਰਹੀ ਹੈ ਤਾਂ ਗੈਂਗਸਟਰਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਿੱਚ ਸੀਆਈਏ ਸਟਾਫ਼ ਪੁਲਿਸ ਨੇ ਕਰਾਸ ਫਾਇਰਿੰਗ ਕੀਤੀ।

ਇੱਕ ਮੁਲਜ਼ਮ ਹੋਇਆ ਜ਼ਖ਼ਮੀ: ਦੱਸਿਆ ਜਾ ਰਿਹਾ ਹੈ ਕਿ ਇਹ ਉਹੀ ਨੌਜਵਾਨ ਹੈ ਜਿਸ ਨੇ ਦੋ ਦਿਨ ਪਹਿਲਾਂ ਜਲੰਧਰ ਦੇ ਬੱਸ ਸਟੈਂਡ ਨੇੜੇ ਟਰੈਵਲ ਏਜੰਟ ਦੀ ਗੱਡੀ 'ਤੇ ਗੋਲੀਆਂ ਚਲਾਈਆਂ ਸਨ। ਪਤਾ ਲੱਗਾ ਹੈ ਕਿ ਕਰਾਸ ਫਾਇਰਿੰਗ 'ਚ ਇੱਕ ਗੈਂਗਸਟਰ ਨੂੰ ਗੋਲੀ ਲੱਗੀ ਹੈ, ਜਦਕਿ ਦੋ ਨੂੰ ਪੁਲਿਸ ਨੇ ਫੜ ਲਿਆ ਹੈ। ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜ਼ਖਮੀ ਮੁਲਜ਼ਮ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਜ਼ਖ਼ਮੀ ਗੈਂਗਸਟਰ ਦੀ ਹੋਈ ਪਛਾਣ: ਜ਼ਖਮੀ ਗੈਂਗਸਟਰ ਦੀ ਪਛਾਣ ਦਵਿੰਦਰ ਵਜੋਂ ਹੋਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਦਾ ਸਬੰਧ ਹਰਿਆਣਾ ਦੇ ਗੈਂਗਸਟਰ ਕੌਸ਼ਲ ਚੌਧਰੀ ਨਾਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜ਼ਮਾਂ ਦਾ ਹਥਿਆਰ ਅਤੇ ਮੋਟਰਸਾਈਕਲ ਕਬਜ਼ੇ ਵਿੱਚ ਲੈ ਲਿਆ ਹੈ।

Last Updated :Dec 22, 2023, 7:32 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.