ETV Bharat / state

ਖਾਲਿਸਤਾਨ ਦੇ ਨਾਅਰੇ ਲਿਖਣ ਦੇ ਮਾਮਲੇ ’ਚ ਪੁਲਿਸ ਦਾ ਵੱਡਾ ਐਕਸ਼ਨ !

author img

By

Published : Jun 16, 2022, 7:02 PM IST

ਪਿਛਲੇ ਦਿਨੀਂ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਲੰਧਰ ਫੇਰੀ ਤੋਂ ਪਹਿਲਾਂ ਸ਼ਹਿਰ ਵਿੱਚ ਕੰਧਾਂ ਉੱਪਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ ਸਨ। ਇਸ ਮਾਮਲੇ ਵਿੱਚ ਪੁਲਿਸ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਖਾਲਿਸਤਾਨ ਦੇ ਨਾਅਰੇ ਲਿਖਣ ਦੇ ਮਾਮਲੇ ’ਚ ਪੁਲਿਸ ਦਾ ਵੱਡਾ ਐਕਸ਼ਨ !
ਖਾਲਿਸਤਾਨ ਦੇ ਨਾਅਰੇ ਲਿਖਣ ਦੇ ਮਾਮਲੇ ’ਚ ਪੁਲਿਸ ਦਾ ਵੱਡਾ ਐਕਸ਼ਨ !

ਜਲੰਧਰ: ਜ਼ਿਲ੍ਹੇ ਦੇ ਦੇਵੀ ਤਲਾਬ ਮੰਦਰ ਲਾਗੇ ਪਿਛਲੇ ਦਿਨੀਂ ਕੰਧਾਂ ਉੱਪਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦੇ ਮਾਮਲੇ ਵਿੱਚ ਜਲੰਧਰ ਪੁਲਿਸ ਨੇ ਅਣਪਛਾਤੇ ਲੋਕਾਂ ’ਤੇ ਐਫ ਆਈ ਆਰ ਦਰਜ ਕਰ ਲਈ ਹੈ। ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਜਲੰਧਰ ਵਿਖੇ ਕੱਲ੍ਹ ਕੁਝ ਅਣਪਛਾਤੇ ਲੋਕਾਂ ਵੱਲੋਂ ਦੇਵੀ ਤਲਾਬ ਮੰਦਰ ਦੇ ਨੇੜੇ ਕੰਧਾਂ ਉਪਰ ਖਾਲਿਸਤਾਨ ਜ਼ਿੰਦਾਬਾਦ ਲਿਖਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਨੂੰ ਕਈ ਵੱਡੇ ਕਲੂ ਹਾਸਿਲ ਹੋਏ ਹਨ ਅਤੇ ਇਸਦੇ ਨਾਲ ਹੀ ਇਲਾਕੇ ਦੇ ਸੀਸੀਟੀਵੀ ਦੀ ਵੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ਾਲਿਸਤਾਨ ਜ਼ਿੰਦਾਬਾਦ ਦੇ ਸਲੋਗਨ ਲਿਖਣ ਵਾਲੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਏਗਾ।

ਖਾਲਿਸਤਾਨ ਦੇ ਨਾਅਰੇ ਲਿਖਣ ਦੇ ਮਾਮਲੇ ’ਚ ਪੁਲਿਸ ਦਾ ਵੱਡਾ ਐਕਸ਼ਨ

ਪੁਲਿਸ ਕਮਿਸ਼ਨਰ ਮੁਤਾਬਕ ਕੁਝ ਲੋਕ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕਿਸੇ ਨੂੰ ਵੀ ਇਸ ਤਰ੍ਹਾਂ ਦੀ ਹਰਕਤ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਇੰਨ੍ਹਾਂ ਮਾਮਲਿਆਂ ਵਿੱਚ ਬਹੁਤ ਸਖ਼ਤੀ ਨਾਲ ਕੰਮ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਕੱਲ੍ਹ ਜਲੰਧਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਜਾਣ ਵਾਲੀਆਂ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇਣ ਦਾ ਪ੍ਰੋਗਰਾਮ ਸੀ। ਇਸ ਤੋਂ ਪਹਿਲਾਂ ਹੀ ਸਵੇਰੇ ਕੰਧਾਂ ਦੇ ਉੱਪਰ ਖਾਲਿਸਤਾਨ ਜ਼ਿੰਦਾਬਾਦ ਦੇ ਸਲੋਗਨ ਲੱਗੇ ਹੋਏ ਦੇਖੇ ਗਏ ਜਿਸ ਤੋਂ ਬਾਅਦ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਗੈਂਗਸਟਰਾਂ ਦੀਆਂ ਧਮਕੀਆਂ ਨੂੰ ਲੈ ਕੇ ਸੀਐੱਮ ਮਾਨ ਦਾ ਵੱਡਾ ਬਿਆਨ, ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.