ETV Bharat / state

ਕਿਸਾਨਾਂ ਦੀ ਜਿੱਤ ‘ਤੇ ਸਿਆਸਤ !

author img

By

Published : Dec 11, 2021, 9:44 PM IST

ਕਿਸਾਨਾਂ ਦੀ ਜਿੱਤ ‘ਤੇ ਪੰਜਾਬ ਦੀਆਂ ਰਾਜਨੀਤੀਕ ਪਾਰਟੀ ਵੱਲੋਂ ਸਿਆਸਤ ਸ਼ੁਰੂ ਕਰ ਦਿੱਤੀ ਗਈ ਹੈ। ਵੱਖ-ਵੱਖ ਪਾਰਟੀਆਂ ਦੇ ਲੀਡਰਾਂ ਵੱਲੋਂ ਕਿਸਾਨਾਂ ਜਿੱਤ ਦਾ ਸਿਹਰਾ ਆਪੋ-ਆਪਣੀਆਂ ਪਾਰਟੀਆ ਨੂੰ ਦਿੱਤਾ ਜਾ ਰਿਹਾ ਹੈ।

ਕਿਸਾਨਾਂ ਦੀ ਜਿੱਤ ‘ਤੇ ਸਿਆਸਤ
ਕਿਸਾਨਾਂ ਦੀ ਜਿੱਤ ‘ਤੇ ਸਿਆਸਤ

ਜਲੰਧਰ: ਤਿੰਨ ਖੇਤੀ ਕਾਨੂੰਨਾਂ (Agricultural laws) ਦੇ ਵਿਰੋਧ ਵਿੱਚ ਇੱਕ ਸਾਲ ਤੋਂ ਚੱਲੇ ਰਹੇ ਕਿਸਾਨੀ ਸੰਘਰਸ਼ ਨੂੰ ਕਿਸਾਨਾਂ (Farmers) ਨੇ ਜਿੱਤ ਲਿਆ ਹੈ। ਜਿਸ ਤੋਂ ਬਾਅਦ ਕਿਸਾਨ ਸੰਯੁਕਤ ਮੋਰਚੇ ਦੇ ਹੁਕਮਾਂ ਅਨੁਸਾਰ ਦਿੱਲੀ ਦੇ ਬਾਰਡਰਾਂ ਤੋਂ ਕਿਸਾਨਾਂ (Farmers) ਨੇ ਆਪੋ-ਆਪਣੇ ਘਰਾਂ ਲਈ ਵਾਪਸੀ ਸ਼ੁਰੂ ਕਰ ਦਿੱਤੀ ਹੈ। ਦਿੱਲੀ ਤੋਂ ਪੰਜਾਬ ਆ ਰਹੇ ਕਿਸਾਨਾਂ (Farmers) ਦਾ ਥਾਂ-ਥਾਂ ਭਰਾਵਾਂ ਸਵਾਗਤ ਕੀਤਾ ਜਾ ਰਿਹਾ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜਰੀ ਵਿੱਚ ਕਿਸਾਨਾਂ ਦਿੱਲੀ ਤੋਂ ਪੰਜਾਬ ਪਰਤ ਰਹੇ ਹਨ। ਦੂਜੇ ਪਾਸੇ ਕਿਸਾਨਾਂ ਦੀ ਜਿੱਤ ਦਾ ਸਿਆਸੀ ਪਾਰਟੀਆਂ ਵੱਲੋਂ ਲਾਹਾ ਲੈਣ ਦੀ ਵੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਇਸ ਜਿੱਤ ਲਈ ਹੁਣ ਸਿਆਸੀ ਪਾਰਟੀਆ ਆਪਣੇ ਮੂੰਹ ਮੀਆਂ ਮਿੱਠੂ ਬਣ ਦੀਆਂ ਨਜ਼ਰ ਆ ਰਹੀਆਂ ਹਨ।

ਕਿਸਾਨਾਂ (Farmers) ਦੀ ਇਸ ਜਿੱਤ ‘ਤੇ ਬੋਲਦਿਆ ਬੀਜੇਪੀ ਦੇ ਆਗੂ ਕੇ.ਡੀ. ਭੰਡਾਰੀ ਨੇ ਕਿਹਾ ਕਿ ਕਿਸਾਨੀ ਅੰਦੋਲਨ ਕਾਰਨ ਸਿੱਖਾਂ ਅਤੇ ਹਿੰਦੂਆਂ ਦੇ ਆਪਸੀ ਭਾਈਚਾਰੇ ਵਿੱਚ ਕੜਵਾਹਟ ਆ ਰਹੀ ਸੀ। ਉਨ੍ਹਾਂ ਕਿਹਾ ਕਿ ਜਦੋਂ ਇਸ ਦੀ ਖ਼ਬਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਹੋਈ ਤਾਂ ਉਨ੍ਹਾਂ ਦੇ ਦੇਸ਼ ਦੀ ਸ਼ਾਂਤੀ ਅਤੇ ਆਪਸੀ ਭਾਈਚਾਰੇ ਨੂੰ ਕਾਈਮ ਰੱਖਣ ਦੇ ਲਈ ਤੁਰੰਤ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਪੰਜਾਬ ਵਿੱਚ ਸਿੱਖਾਂ ਅਤੇ ਹਿੰਦੂਆਂ ਵਿੱਚ ਮੁੜ ਤੋਂ ਮੋਹ-ਪਿਆਰ ਵਧੇਗਾ।

ਕਿਸਾਨਾਂ ਦੀ ਜਿੱਤ ‘ਤੇ ਸਿਆਸਤ

ਇਸ ਮੌਕੇ ਉਨ੍ਹਾਂ ਨੇ ਪੰਜਾਬ ਅੰਦਰ ਬੀਜੇਪੀ (BJP) ਵੱਲੋਂ 2022 ਵਿੱਚ ਬਹੁਮੱਤ ਨਾਲ ਸਰਕਾਰ ਬਣਾਉਣ ਦਾ ਵੀ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਸਰਕਾਰ (BJP government) ਨੇ ਹਮੇਸ਼ਾ ਕਿਸਾਨਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਬੀਜੇਪੀ ਕਿਸਾਨਾਂ ਦੀ ਹਿੱਤ ਲਈ ਕੰਮ ਕਰਦੀ ਰਹੇਗੀ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂ ਗੁਰਦੇਵ ਸਿੰਘ ਭਾਟੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਇੱਕੋ-ਇੱਕ ਕਿਸਾਨਾਂ ਦੀ ਹਮਦਰਦ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਹਮੇੇਸ਼ਾ ਹੀ ਕਿਸਾਨਾਂ ਦੇ ਮੁੱਦੇ ਹੱਲ ਕੀਤੇ ਅਤੇ ਕਰਵਾਏ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਕਿਸਾਨਾਂ ਦੇ ਹੋਏ ਨੁਕਸਾਨ ਲਈ ਬੀਜੇਪੀ ਪੂਰਨ ਤੌਰ ‘ਤੇ ਜ਼ਿੰਮੇਵਾਰ ਹੈ।

ਉਨ੍ਹਾਂ ਕਿਹਾ ਕਿ ਬੀਜੇਪੀ ਦੀਆਂ ਮੀੜੀਆ ਨੀਤੀਆ ਕਰਕੇ ਕਿਸਾਨਾਂ ਨੂੰ ਕਰੀਬ ਇੱਕ ਸਾਲ ਤੱਕ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੜਕਾਂ ‘ਤੇ ਰੁਲਣਾ ਪਿਆ ਹੈ। ਅਤੇ ਇਸ ਦੌਰਾਨ ਕਿਸਾਨਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਵੀ ਪਿਆ ਹੈ।

ਉਧਰ ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਨੇ ਕਿਹਾ ਕਿ ਕਿਸਾਨਾਂ ਅੰਦੋਲਨ ਲਈ ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ ਪੂਰਨ ਤੌਰ ‘ਤੇ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਤਿੰਨੇ ਕਿਸਾਨ ਮਾਰੂ ਕਾਨੂੰਨ ਅਕਾਲੀ ਦਲ ਅਤੇ ਬੀਜੇਪੀ ਨੇ ਮਿਲ ਕੇ ਬਣਾਏ ਸਨ। ਤਾਂ ਜੋ ਕਿਸਾਨਾਂ ਦੀ ਲੁੱਟ ਕੀਤੀ ਜਾ ਸਕੇ।

ਇਹ ਵੀ ਪੜ੍ਹੋ:ਕਿਸਾਨੀ ਦੀ ਹੋਈ ਜਿੱਤ, ‘ਫ਼ਤਿਹ ਅਰਦਾਸ’ ਕਰ ਘਰ ਵਾਪਸੀ

ETV Bharat Logo

Copyright © 2024 Ushodaya Enterprises Pvt. Ltd., All Rights Reserved.