ETV Bharat / state

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਰੈਲੀ, ਕਿਸਾਨਾਂ ਨੇ ਕੀਤਾ ਰਸਤਾ ਜਾਮ

author img

By

Published : Oct 9, 2021, 11:56 AM IST

Updated : Oct 9, 2021, 12:36 PM IST

ਕਾਂਸ਼ੀ ਰਾਮ ਦੀ ਬਰਸੀ ਦੇ ਸਬੰਧ ’ਚ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਜਲੰਧਰ ਦੇ ਕਿਸ਼ਨਗੜ੍ਹ ਇਲਾਕੇ ਵਿੱਚ ਇੱਕ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ’ਚ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ਿਰਕਤ ਕਰਨੀ ਹੈ।

ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ
ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ

ਜਲੰਧਰ: ਇੱਕ ਪਾਸੇ ਜਿੱਥੇ ਤਿੰਨ ਖੇਤੀਬਾੜੀ ਕਾਨੂੰਨਾਂ (three agriculture bills) ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਲੀ ਦੇ ਸਰਹੱਦ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ’ਚ ਵੀ ਕਿਸਾਨਾਂ (Farmers) ਵੱਲੋਂ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ (Protest) ਵੀ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਜਲੰਧਰ ਵਿਖੇ ਕਿਸਾਨਾਂ ਵੱਲੋਂ ਸ਼ੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਰੈਲੀ ਨੂੰ ਰੋਕਣ ਦੇ ਲਈ ਦੋਹਾਂ ਰਸਤਿਆਂ ’ਤੇ ਟ੍ਰੈਫਿਕ ਰੋਕਣ ਦਾ ਪੂਰਾ ਇੰਤਜਾਮ ਕੀਤਾ ਹੋਇਆ ਹੈ।

ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ
ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ

ਦੱਸ ਦਈਏ ਕਿ ਕਾਂਸ਼ੀ ਰਾਮ ਦੀ ਬਰਸੀ ਦੇ ਸਬੰਧ ’ਚ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (Bahujan Samaj Party) ਵੱਲੋਂ ਅੱਜ ਜਲੰਧਰ ਦੇ ਕਿਸ਼ਨਗੜ੍ਹ ਇਲਾਕੇ ਵਿੱਚ ਇੱਕ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ’ਚ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ਿਰਕਤ ਕਰਨੀ ਹੈ। ਰੈਲੀ ਨੂੰ ਸਫਲ ਬਣਾਉਣ ਦੇ ਲਈ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੇ ਇੰਤਜਾਮ ਕੀਤੇ ਗਏ ਹਨ। ਦੂਸਰੇ ਪਾਸੇ ਕਿਸਾਨ ਇਸ ਰੈਲੀ ਨੂੰ ਰੋਕਣ ਦੀ ਪੂਰੀ ਤਿਆਰੀ ਵਿੱਚ ਹਨ।

ਜਲੰਧਰ

ਇਸ ਸਬੰਧ ’ਚ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਜਥੇਬੰਦੀਆਂ ਵੱਲੋਂ ਪਹਿਲੇ ਹੀ ਇਹ ਕਿਹਾ ਗਿਆ ਸੀ ਕਿ ਚੋਣ ਜ਼ਾਬਤਾ ਲੱਗਣ ਤੋਂ ਪਹਿਲੇ ਕਿਸੇ ਵੀ ਤਰ੍ਹਾਂ ਦੀ ਕੋਈ ਰਾਜਨੀਤਿਕ ਰੈਲੀ ਨਾ ਕੀਤੀ ਜਾਵੇ ਪਰ ਬਾਵਜੂਦ ਇਸ ਦੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੇ ਬਹੁਜਨ ਸਮਾਜ ਪਾਰਟੀ ਬਾਬੂ ਕਾਂਸ਼ੀ ਰਾਮ ਜੀ ਦੀ ਬਰਸੀ ਹੈ ਪਰ ਇਹ ਰੈਲੀ ਕਰ ਰਹੇ ਹਨ।

ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਕਿਹੜੀ ਭੁੱਲ ਸੁਧਾਰ ਕਰਨ ਲਈ ਇਹ ਰੈਲੀ ਕੀਤੀ ਜਾ ਰਹੀ ਹੈ। ਪੰਜਾਬ ਦੇ ਲੋਕ ਬੇਅਬਦੀ ਮਾਮਲਿਆਂ ਚ ਇਨਸਾਫ ਚਾਹੁੰਦੇ ਹਨ, ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ। ਨਾਲ ਹੀ ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਉਹ ਕਾਂਸ਼ੀ ਰਾਮ ਦਾ ਵਿਰੋਧ ਨਹੀਂ ਕਰ ਰਹੇ ਹਨ ਅੱਜ ਉਹ ਸਿਆਸੀ ਰੈਲੀ ਦਾ ਵਿਰੋਧ ਕਰ ਰਹੇ ਹਨ।

ਇਹ ਵੀ ਪੜੋ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੇ ਲਾਈ ਅੱਗ, ਅੱਜ ਫੇਰ ਵਧੇ ਭਾਅ

Last Updated : Oct 9, 2021, 12:36 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.