ETV Bharat / state

ਸੁਖਬੀਰ ਬਾਦਲ ਨੇ 'ਆਪ' ਸਰਕਾਰ ਨੂੰ ਲਿਆ ਨਿਸ਼ਾਨੇ 'ਤੇ, ਕਿਹਾ- ਦਿੱਲੀ ਦੀ ਤਰਜ਼ 'ਤੇ ਪੰਜਾਬ 'ਚ ਬਣਾਈ ਆਬਕਾਰੀ ਨੀਤੀ ਸੀਐਮ ਮਾਨ ਤੋਂ ਵੀ ਹੋਵੇ ਪੁੱਛਗਿਛ

author img

By

Published : Apr 16, 2023, 11:06 PM IST

ਸੀਬੀਆਈ ਅਰਵਿੰਦ ਕੇਜਰੀਵਾਲ ਦੀ ਜਾਂਚ ਕਰ ਰਹੀ ਹੈ। ਜਿਸ ਤੋਂ ਬਾਅਦ ਵਿਰੋਧੀ ਆਮ ਆਦਮੀ ਪਾਰਟੀ ਉਤੇ ਹਮਲਾਵਰ ਹਨ। ਸੁਖਬੀਰ ਬਾਦਲ ਨੇ ਆਬਕਾਰੀ ਨੀਤੀ ਉਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਘੇਰਿਆ। ਉਨ੍ਹਾਂ ਆਪ ਉਤੇ ਨਿਸ਼ਾਨੇ ਸਾਧੇ...

ਸੁਖਬੀਰ ਬਾਦਲ
ਸੁਖਬੀਰ ਬਾਦਲ

Sukhbir Badal targeted Chief Minister Bhagwant Mann In Jalandhar

ਜਲੰਧਰ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜਲੰਧਰ ਪਹੁੰਚੇ। ਜਲੰਧਰ ਦੀਆਂ ਜਿਮਨੀ ਚੋਣਾਂ ਦੇ ਮੱਦੇਨਜ਼ਰ ਉਹ ਪ੍ਰਚਾਰ ਕਰ ਰਹੇ ਹਨ ਜਿੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਤੋਂ ਪੁੱਛ ਗਿੱਛ ਹੁੰਦੀ ਹੈ। ਤਾਂ ਉਹ ਵੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ ਆਬਕਾਰੀ ਨੀਤੀ ਦੀ ਤਰਜ਼ ’ਤੇ ਬਣਾਈ ਗਈ ਹੈ। ਉਹਨਾਂ ਕਿਹਾ ਕਿ ਦਿੱਲੀ ਦੀ ਨੀਤੀ ਵਾਂਗ ਪੰਜਾਬ ਦੀ ਆਪ ਸਰਕਾਰ ਨੇ ਸਾਰਾ ਕਾਰੋਬਾਰ ਕੁਝ ਚੋਣਵੇਂ ਠੇਕੇਦਾਰਾਂ ਹਵਾਲੇ ਕਰ ਕੇ ਸ਼ਰਾਬ ਦੇ ਕਾਰੋਬਾਰ ’ਤੇ ਏਕਾਧਿਕਾਰ ਕਾਇਮ ਕਰਵਾ ਦਿੱਤਾ ਹੈ। ਇਹਨਾਂ ਵਿਚੋਂ ਦੋ ਠੇਕੇਦਾਰਾਂ ਬ੍ਰਿੰਡਕੋ ਅਤੇ ਆਨੰਤ ਵਾਈਨਜ਼, ਜਿਹਨਾਂ ਕੋਲ ਅੱਧਾ ਸ਼ਰਾਬ ਕਾਰੋਬਾਰ ਹੈ, ਉਨ੍ਹਾਂ ਨੂੰ ਦਿੱਲੀ ਵਿਚ ਵੀ ਸ਼ਰਾਬ ਦੇ ਕਾਰੋਬਾਰ ਵਿਚ ਵੱਡਾ ਹਿੱਸਾ ਪ੍ਰਾਪਤ ਸੀ।

ਸਰਦਾਰ ਬਾਦਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਪੱਧਰ ਦਾ ਇਸ ਤੋਂ ਸਹਿਜੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਰਾਜ ਸਰਕਾਰ ਠੇਕੇਦਾਰਾਂ ਦਾ ਮੁਨਾਫਾ ਦੁੱਗਣਾ ਕਰ ਦਿੱਤਾ ਜਦੋਂ ਕਿ ਸਰਕਾਰ ਨੂੰ ਅਜਿਹਾ ਕੁਝ ਨਹੀਂ ਮਿਲਿਆ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਸੈਂਕੜੇ ਕਰੋੜ ਰੁਪਏ ਆਪ ਨੇ ਅਦਲੇ ਬਦਲੇ ਦੇ ਪ੍ਰਬੰਧ ਵਿਚ ਹਾਸਲ ਕੀਤੇ ਹਨ। ਉਹਨਾਂ ਦੱਸਿਆ ਕਿ ਇਸੇ ਪੈਸੇ ਦੀ ਵਰਤੋਂ ਦੇਸ਼ ਭਰ ਵਿਚ ਆਪ ਦੇ ਪ੍ਰਭਾਵ ਨੂੰ ਵਧਾਉਣ ਵਾਸਤੇ ਕੀਤੀ ਜਾ ਰਹੀ ਹੈ। ਸਰਕਾਰੀ ਖ਼ਜ਼ਾਨੇ ਨੂੰ ਲੁੱਟਣ ਦਾ ਸਿਲਸਿਲਾ: ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਘਪਲੇ ਦਾ ਪਰਦਾਫਾਸ਼ ਹੋ ਚੁੱਕਾ ਹੈ ਜਦੋਂਕਿ ਪੰਜਾਬ ਵਿੱਚ ‘ਆਪ’ ਵੱਲੋਂ ਸਰਕਾਰੀ ਖ਼ਜ਼ਾਨੇ ਨੂੰ ਲੁੱਟਣ ਦਾ ਸਿਲਸਿਲਾ ਜਾਰੀ ਹੈ ਅਤੇ ਭ੍ਰਿਸ਼ਟਾਚਾਰ ਨਾਲ ਭਰੀ ਆਬਕਾਰੀ ਨੀਤੀ ਨੂੰ ਇੱਕ ਸਾਲ ਲਈ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਦੀ ਜਾਂਚ ਅਤੇ ਮੁੱਖ ਮੰਤਰੀ ਤੋਂ ਸਖ਼ਤ ਪੁੱਛਗਿੱਛ ਹੀ ਸਾਰੇ ਘੁਟਾਲਿਆਂ ਦਾ ਪਰਦਾਫਾਸ਼ ਕਰ ਸਕਦੀ ਹੈ।

ਆਪ ਸਰਕਾਰ ਵੀ ਪੰਜਾਬ 'ਚ ਇਹ ਸਭ ਕਰ ਰਹੀ: ਅਕਾਲੀ ਦਲ ਦੇ ਪ੍ਰਧਾਨ ਨੇ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਪੁੱਛਗਿੱਛ ਵਾਸਤੇ ਸੱਦਣ ’ਤੇ ਜਿਸ ਤਰੀਕੇ ਪੰਜਾਬ ਦੇ ਮੁੱਖ ਮੰਤਰੀ ਤੁਰੰਤ ਦਿੱਲੀ ਪਹੁੰਚੇ। ਉਸ ’ਤੇ ਵੀ ਸਵਾਲ ਚੁੱਕੇ। ਉਹਨਾਂ ਕਿਹਾ ਕਿ ਪੰਜਾਬ ਵਿਚ ਜੇਕਰ ਕੋਈ ਵੀ ਤੁਹਾਡੇ ਖਿਲਾਫ ਆਵਾਜ਼ ਚੁੱਕਦਾ ਹੈ ਤਾਂ ਤੁਸੀਂ ਉਸਨੂੰ ਗ੍ਰਿਫਤਾਰ ਕਰ ਲੈਂਦੇ ਹੋ ਅਤੇ ਤੁਸੀਂ ਕਲਕਾਰਾਂ, ਮੀਡੀਆ ਵਾਲਿਆਂ ਤੇ ਬੁੱਧੀਜੀਵੀਆਂ ਨੂੰ ਵੀ ਨਹੀਂ ਬਖਸ਼ਿਆ ਜਦੋਂ ਕਿ ਦਿੱਲੀ ਵਿਚ ਤੁਸੀਂ ਭ੍ਰਿਸ਼ਟਾਚਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹੋ ਅਤੇ ਤੁਹਾਡੇ ਕੋਲ ਇਹਨਾਂ ਦੋਸ਼ਾਂ ਦਾ ਸਾਹਮਣਾ ਕਰਨ ਦੀ ਜੁਰੱਅਤ ਨਹੀਂ ਹੈ।

ਭਾਜਪਾ ਉਤੇ ਚੁੱਕੇ ਸਵਾਲ: ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਵੱਲੋਂ ਡਰੱਗ ਮਾਮਲੇ ਦੇ ਦੋਸ਼ੀ ਪਰਸ਼ੋਤਮ ਸੋਂਧੀ ਨੂੰ ਸਨਮਾਨਿਤ ਕਰਨ ਬਾਰੇ ਪੁੱਛੇ ਜਾਣ 'ਤੇ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੋਂਧੀ ਜਿਸ ਨੂੰ 22 ਕਿੱਲੋ ਹੈਰੋਇਨ ਸਮੇਤ ਫੜਿਆ ਗਿਆ ਸੀ ਅਤੇ ਦੋਸ਼ੀ ਕਰਾਰ ਦਿੱਤਾ ਗਿਆ ਸੀ। ਉਹ ਇੰਦਰ ਗ੍ਰਹਿ ਮੰਤਰੀ ਨਾਲ ਮੰਚ ਸਾਂਝਾ ਕਰ ਰਿਹਾ ਹੈ ਜਦੋਂ ਇਕਬਾਲ ਸਿੰਘ ਨੇ ਇਸ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬੀ.ਜੇ.ਪੀ. ਉਨ੍ਹਾਂ ਕਿਹਾ ਕਿ ਇਹ ਵੀ ਨਿੰਦਣਯੋਗ ਹੈ ਕਿ ਜਦੋਂ ਪੂਰੀ ਦੁਨੀਆ ਨੇ ਦੇਖਿਆ ਹੈ ਕਿ ਸੋਂਧੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ ਗਿਆ ਹੈ ਤਾਂ ਭਾਜਪਾ ਇਹ ਕਹਿ ਕੇ ਇਸ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੈਂਬਰਸ਼ਿਪ ਫਾਰਮ 'ਚ ਸੋਂਧੀ ਦਾ ਨਾਂ ਨਹੀਂ ਹੈ।

ਭਾਜਪਾ ਅਤੇ ਨਸ਼ਾ ਤਸਕਰੀ ਨਾਲ ਸਬੰਧ: ਬਾਦਲ ਨੇ ਜ਼ਿਮਨੀ ਚੋਣ ਵਿਚ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਵੱਲੋਂ ਇਕ ਨਸ਼ਾ ਤਸਕਰ ਨੂੰ ਗ੍ਰਹਿ ਮੰਤਰੀ ਕੋਲ ਲਿਜਾਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇੰਦਰ ਇਕਬਾਲ ਸਿੰਘ ਨੇ ਅਜਿਹਾ ਇਸ ਕਰ ਕੇ ਕੀਤਾ ਕਿਉਂਕਿ ਉਹ ਸੋਂਧੀ ਦੇ ਬਿਜ਼ਨਸ ਪਾਰਟਰ ਹਨ ਤੇ ਹਰ ਵੇਲੇ ਸੋਂਧੀ ਉਹਨਾਂ ਦੇ ਨਾਲ ਹੀ ਸਫਰ ਕਰਦਾ ਹੈ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬੀਆਂ ਵਿਚ ਚੰਗਾ ਸੰਦੇਸ਼ ਨਹੀਂ ਗਿਆ ਕਿਉਂਕਿ ਪੰਜਾਬੀ ਅਜਿਹੇ ਨਸ਼ਾ ਤਸਕਰਾਂ ਤੇ ਉਹਨਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ:- Navjot Singh Sidhu's House: ਨਵਜੋਤ ਸਿੱਧੂ ਦੀ ਛੱਤ 'ਤੇ ਦਿਸਿਆ ਸ਼ੱਕੀ ਵਿਅਕਤੀ, ਸਿੱਧੂ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.