ETV Bharat / state

ਪੰਜਾਬ ‘ਚ ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ ਵੱਡਾ ਖੁਲਾਸਾ !

author img

By

Published : Aug 20, 2021, 8:50 PM IST

ਜਲੰਧਰ ਵਿੱਚ ਪੰਜਾਬ ਪੁਲਿਸ ਨੇ ਅੱਤਵਾਦੀ ਗਿਤੀਵਿਧੀਆਂ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ 2 ਮੁਲਜ਼ਮਾਂ ਨੂੰ ਹਥਿਆਰਾਂ ਤੇ ਭਾਰਤੀ ਕਰੰਸੀ ਸਮੇਤ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਹਾਲਾਂਕਿ ਇਸ ਮਾਮਲੇ ਵਿੱਚ ਪਹਿਲਾਂ ਇਹ ਖਬਰ ਫੈਲ ਰਹੀ ਸੀ ਕਿ ਐਨਆਈਏ (NIA) ਵੱਲੋਂ ਇਹ ਕਾਰਵਾਈ ਕੀਤੀ ਗਈ ਹੈ ਪਰ ਪੁਲਿਸ ਨੇ ਇਸ ਖਬਰ ਦਾ ਖੰਡਨ ਕਰਦੇ ਹੋਏ ਹੁਣ ਆਪਣੀ ਕੀਤੀ ਕਾਰਵਾਈ ਬਾਰੇ ਸਥਿਤੀ ਸਪੱਸ਼ਟ ਕੀਤੀ ਹੈ।

ਪੰਜਾਬ ‘ਚ ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ ਵੱਡਾ ਖੁਲਾਸਾ !
ਅੱਤਵਾਦੀ ਗਤੀਵਿਧੀਆਂ ਦਾ ਮਾਮਲਾ , ਹੁਣ ਆਇਆ ਨਵਾਂ ਮੋੜ

ਜਲੰਧਰ: ਜ਼ਿਲ੍ਹੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੀਡੀਆ ਸਮੇਤ ਪੂਰੇ ਪੰਜਾਬ ਵਿੱਚ ਇਹ ਖ਼ਬਰ ਫੈਲ ਗਈ ਕਿ ਐਨਆਈਏ (NIA) ਨੇ ਇੱਕ ਵਿਅਕਤੀ ਨੂੰ ਜਲੰਧਰ ਦੇ ਹਰਦਿਆਲ ਨਗਰ ਤੋਂ ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ਦੇ ਵਿੱਚ ਗ੍ਰਿਫਤਾਰ ਕੀਤਾ ਹੈ। ਇੰਨ੍ਹਾਂ ਹੀ ਨਹੀਂ, ਗ੍ਰਿਫਤਾਰ ਕੀਤੇ ਗਏ ਨੌਜਵਾਨ ਗੁਰਮੁਖ ਸਿੰਘ ਦੇ ਪਿਤਾ ਜਸਵੀਰ ਸਿੰਘ ਰੋਡੇ ਨੇ ਖੁਦ ਵੀ ਮੀਡੀਆ ਨੂੰ ਦੱਸਿਆ ਕਿ ਕੁਝ ਲੋਕ ਅੱਧੀ ਰਾਤ ਦੇ ਕਰੀਬ ਕੰਧ 'ਤੇ ਚੜ੍ਹ ਕੇ ਉਸਦੇ ਘਰ ਵਿੱਚ ਦਾਖਲ ਹੋਏ ਅਤੇ ਉਸਦੇ ਲੜਕੇ ਨੂੰ ਕੁਝ ਸਮਾਨ ਸਮੇਤ ਲੈ ਗਏ।

ਵੱਡਾ ਖੁਲਾਸਾ: ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ 2 ਗ੍ਰਿਫਤਾਰ
ਵੱਡਾ ਖੁਲਾਸਾ: ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ 2 ਗ੍ਰਿਫਤਾਰ

ਉਨ੍ਹਾਂ ਮੀਡੀਆ ਨੂੰ ਇਹ ਨਹੀਂ ਦੱਸਿਆ ਕਿ ਉਹ ਲੋਕ ਕੌਣ ਸਨ ਹਾਲਾਂਕਿ, ਸ਼ਾਮ ਤੱਕ, ਪੰਜਾਬ ਪੁਲਿਸ ਨੇ ਸਪੱਸ਼ਟ ਕਰ ਦਿੱਤਾ ਕਿ ਇਹ ਕਾਰਵਾਈ ਐਨਆਈਏ ਦੁਆਰਾ ਨਹੀਂ ਬਲਕਿ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਦੁਆਰਾ ਕੀਤੀ ਗਈ ਸੀ। ਪੁਲਿਸ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਆਈਐਸਵਾਈਐਫ (ISYF) ਦੇ 2 ਪ੍ਰਮੁੱਖ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੱਤਵਾਦੀ ਗਤੀਵਿਧੀ ਦਾ ਪਰਦਾਫਾਸ਼ ਕੀਤਾ। ਇਸ ਮਾਮਲੇ ਦੇ ਵਿੱਚ ਪੁਲਿਸ ਨੇ ਪਿਸਤੌਲ ਅਤੇ ਗੋਲਾ ਬਾਰੂਦ ਦੇ ਨਾਲ -ਨਾਲ ਜ਼ਿੰਦਾ ਗ੍ਰਨੇਡ ਅਤੇ ਟਿਫਿਨ ਬੰਬ ਬਰਾਮਦ ਕੀਤੇ।

ਵੱਡਾ ਖੁਲਾਸਾ: ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ 2 ਗ੍ਰਿਫਤਾਰ
ਵੱਡਾ ਖੁਲਾਸਾ: ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ 2 ਗ੍ਰਿਫਤਾਰ

ਫੜੇ ਗਏ ਦੋਸ਼ੀਆਂ ਦੀ ਪਹਿਚਾਣ ਗੁਰਮੁਖ ਸਿੰਘ ਬਰਾੜ ਵਾਸੀ ਹਰਦਿਆਲ ਨਗਰ, ਗੜ੍ਹਾ, ਜਲੰਧਰ ਵਜੋਂ ਹੋਈ ਹੈ। ਪੁਲਿਸ ਦੇ ਬੁਲਾਰੇ ਅਨੁਸਾਰ ਕਪੂਰਥਲਾ ਪੁਲਿਸ ਨੇ ਸੁਖਵਿੰਦਰ ਸਿੰਘ ਪੁੱਤਰ ਗਗਨਦੀਪ ਸਿੰਘ, ਗਲੀ ਨੰ: 02 ਗੁਰੂਨਾਨਕ ਪੁਰਾ ਫਗਵਾੜਾ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਇੱਕ ਗੈਰਕਨੂੰਨੀ ਪਿਸਤੌਲ ਬਰਾਮਦ ਕੀਤਾ ਹੈ।

ਵੱਡਾ ਖੁਲਾਸਾ: ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ 2 ਗ੍ਰਿਫਤਾਰ
ਵੱਡਾ ਖੁਲਾਸਾ: ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ 2 ਗ੍ਰਿਫਤਾਰ

ਪੁੱਛਗਿੱਛ ਦੌਰਾਨ ਗਗਨ ਨੇ ਖੁਲਾਸਾ ਕੀਤਾ ਕਿ ਉਸ ਕੋਲੋਂ ਬਰਾਮਦ ਕੀਤਾ ਗਿਆ ਪਿਸਤੌਲ ਹਥਿਆਰਾਂ ਦੀ ਇੱਕ ਵੱਡੀ ਖੇਪ ਦਾ ਹਿੱਸਾ ਸੀ ਜੋ ਪਿਛਲੇ ਕੁਝ ਮਹੀਨਿਆਂ ਤੋਂ ਡਰੋਨ ਰਾਹੀਂ ਸਰਹੱਦ ਪਾਰ ਤੋਂ ਭੇਜੀ ਗਈ ਸੀ। ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਖੇਪ ਦਾ ਵੱਡਾ ਹਿੱਸਾ ਜਲੰਧਰ ਦੇ ਗੁਰਮੁਖ ਸਿੰਘ ਨੇ ਲੁਕਾਇਆ ਸੀ। ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਮੁਲਜ਼ਮ ਸਮੇਤ 2 ਜ਼ਿੰਦਾ ਗ੍ਰਨੇਡ, ਡੈਟੋਨੇਟਰਾਂ ਦਾ 1 ਡੱਬਾ, 2 ਟਿਊਬ, ਇੱਕ ਉੱਚ ਵਿਸਫੋਟਕ ਪੀਲੀ ਤਾਰ (ਪਾਕਿਸਤਾਨੀ), ਭਾਰਤੀ ਕਰੰਸੀ ਲਗਭਗ 3.75 ਲੱਖ, ਇੱਕ ਲਾਇਸੈਂਸ ਸ਼ੁਦਾ ਹਥਿਆਰ 45 ਬੋਰ, 14 ਭਾਰਤੀ ਪਾਸਪੋਰਟ, ਇੱਕ 30 ਪਿਸਤੌਲ, 2 ਮੈਗਜ਼ੀਨਾਂ ਸਮੇਤ, 5 ਉਸ ਤੋਂ ਜ਼ਿੰਦਾ ਗੋਲੀਆਂ ਬਰਾਮਦ ਕੀਤੀਆਂ।

ਵੱਡਾ ਖੁਲਾਸਾ: ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ 2 ਗ੍ਰਿਫਤਾਰ
ਵੱਡਾ ਖੁਲਾਸਾ: ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ 2 ਗ੍ਰਿਫਤਾਰ

ਹੁਣ ਤੱਕ ਕੀਤੀ ਗਈ ਮੁੱਢਲੀ ਜਾਂਚ ਪੜਤਾਲ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਖੇਪ ਆਈਐਸਆਈ (ISI) ਅਤੇ ਪਾਕਿਸਤਾਨ (Pakistan) ਅਧਾਰਿਤ ਖਾਲਿਸਤਾਨ ਪੱਖੀ ਅੱਤਵਾਦੀ ਸਮੂਹਾਂ ਦੁਆਰਾ ਭੇਜੀ ਗਈ ਇੱਕ ਵੱਡੀ ਖੇਪ ਦਾ ਹਿੱਸਾ ਸੀ, ਜਿਸ ਵਿੱਚ ਆਈਐਸਵਾਈਐਫ ਵੀ ਸ਼ਾਮਿਲ ਹੈ। ਪੰਜਾਬ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀਆਂ ਉਨ੍ਹਾਂ ਦੀਆਂ ਚੱਲ ਰਹੀਆਂ ਕੋਸ਼ਿਸ਼ਾਂ ਵਿੱਚ ਬਹੁਤ ਸਾਰੇ ਅੱਤਵਾਦੀ ਹਮਲੇ ਕਰਨ ਲਈ ਭੇਜੇ ਗਏ ਸਨ।

ਵੱਡਾ ਖੁਲਾਸਾ: ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ 2 ਗ੍ਰਿਫਤਾਰ
ਵੱਡਾ ਖੁਲਾਸਾ: ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ 2 ਗ੍ਰਿਫਤਾਰ

ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨਾ ਦੇ ਸਬੰਧ ਵਿੱਚ, ਕਪੂਰਥਲਾ ਪੁਲਿਸ ਨੇ ਗੁਰਮੁਖ ਸਿੰਘ ਅਤੇ ਗਗਨਦੀਪ ਸਿੰਘ ਦੇ ਖਿਲਾਫ਼ ਗੈਰਕਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967, ਧਾਰਾ 13,16,17,18,18B, 20 ਵਿਸਫੋਟਕ ਪਦਾਰਥਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸਦੇ ਨਾਲ ਹੀ ਸੋਧ ਐਕਟ 2001 ਦਾ 4,5 ਅਤੇ ਆਰਮਜ਼ ਐਕਟ ਦਾ 25,27,54, 59 ਥਾਣਾ ਸਦਰ, ਫਗਵਾੜਾ ਵਿਖੇ ਦਰਜ ਕੀਤਾ ਗਿਆ ਹੈ।

ਵੱਡਾ ਖੁਲਾਸਾ: ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ 2 ਗ੍ਰਿਫਤਾਰ
ਵੱਡਾ ਖੁਲਾਸਾ: ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ 2 ਗ੍ਰਿਫਤਾਰ

ਜ਼ਿਕਰਯੋਗ ਹੈ ਕਿ 08.08.2021 ਨੂੰ ਅੰਮ੍ਰਿਤਸਰ (ਦਿਹਾਤੀ) ਪੁਲਿਸ ਨੇ ਪਿੰਡ ਦਲਕੇ, ਥਾਣਾ ਲੋਪੋਕੇ ਤੋਂ ਵੀ ਅਜਿਹਾ ਹੀ ਦਿਖਣ ਵਾਲਾ ਟਿਫਿਨ ਬੰਬ ਬਰਾਮਦ ਕੀਤਾ ਸੀ। ਇਸ ਟਿਫਿਨ ਬੰਬ ਵਿੱਚ ਆਰਡੀਐਕਸ ਲਗਾਇਆ ਗਿਆ ਸੀ । ਫਿਲਹਾਲ ਇਸ ਮਾਮਲੇ ਦੀ ਵੀ ਜਾਂਚ ਚੱਲ ਰਹੀ ਹੈ।

ਇਹ ਵੀ ਪੜ੍ਹੋ:ਸਾਬਕਾ ਜਥੇਦਾਰ ਜਸਵੀਰ ਸਿੰਘ ਰੋਡੇ ਦਾ ਪੁੱਤਰ ਗ੍ਰਿਫਤਾਰ !

ETV Bharat Logo

Copyright © 2024 Ushodaya Enterprises Pvt. Ltd., All Rights Reserved.