ETV Bharat / state

Year Ender 2023: ਪੰਜਾਬ ਵਿੱਚ ਸਾਲ 2023 ਦੌਰਾਨ 49 ਗੈਂਗਸਟਰਾਂ ਦਾ ਐਨਕਾਊਂਟਰ, ਹੋਰ ਬਦਮਾਸ਼ਾਂ ਨੂੰ ਵੀ ਪੰਜਾਬ ਪੁਲਿਸ ਨੇ ਦਿੱਤੀ ਚਿਤਾਵਨੀ

author img

By ETV Bharat Punjabi Team

Published : Dec 30, 2023, 10:17 AM IST

49 gangsters have been encountered
ਪੰਜਾਬ ਵਿੱਚ ਸਾਲ 2023 ਦੌਰਾਨ 49 ਗੈਂਗਸਟਰਾਂ ਦਾ ਐਨਕਾਊਂਟਰ

49 Gangsters Encounter: ਕਪੂਰਥਲਾ ਵਿੱਚ ਪੰਜਾਬ ਪੁਲਿਸ ਦੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਕਰਨ ਲਈ ਸਾਲ 2023 ਵਿੱਚ ਕੁੱਲ੍ਹ 49 ਗੈਂਗਸਟਰਾਂ ਦੇ ਐਨਕਾਊਂਟਰ ਪੰਜਾਬ ਭਰ ਵਿੱਚ ਪੁਲਿਸ ਵੱਲੋਂ ਕੀਤੇ ਗਏ ਹਨ।

ਅਰਪਿਤ ਸ਼ੁਕਲਾ, ਏਡੀਜੀਪੀ

ਕਪੂਰਥਲਾ: ਪੰਜਾਬ ਦੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਹੈ ਕਿ ਇੱਕ ਸਾਲ ਵਿੱਚ 49 ਦੇ ਕਰੀਬ ਗੈਂਗਸਟਰਾਂ ਦਾ ਐਨਕਾਊਂਟਰ ਉਹਨਾਂ ਸਾਰੇ ਲੋਕਾਂ ਲਈ ਇੱਕ ਖਾਸ ਚਿਤਾਵਨੀ ਹੈ ਜੋ ਕਾਨੂੰਨ ਨੂੰ ਹੱਥ ਵਿੱਚ ਲੈ ਕੇ ਪੁਲਿਸ ਉੱਤੇ ਗੋਲੀ ਚਲਾਉਣ ਦੀ ਹਿੰਮਤ ਕਰਦੇ ਹਨ। ਏਡੀਜੀਪੀ ਮੁਤਾਬਿਕ ਪੁਲਿਸ ਨੇ ਬਦਨਾਮ ਗੈਂਗਸਟਰਾਂ ਨਾਲ ਕੁੱਲ 49 ਮੁਕਾਬਲੇ ਕੀਤੇ ਹਨ ਅਤੇ ਇਸ ਦੌਰਾਨ ਪੁਲਿਸ ਉੱਤੇ ਪਲਟਵਾਰ ਕਰਨ ਵਾਲੇ 9 ਦੇ ਕਰੀਬ ਗੈਂਗਸਟਰ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਢੇਰ ਵੀ ਹੋਏ ਹਨ।

ਬਦਮਾਸ਼ਾਂ ਨੂੰ ਚਿਤਵਾਨੀ: ਏਡੀਜੀਪੀ ਅਰਪਿਤ ਸ਼ੁਕਲਾ ਨੇ ਅੱਗੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਪੁਲਿਸ ਦਾ ਹਰ ਇੱਕ ਮੁਲਾਜ਼ਮ ਗੰਭੀਰ ਹੈ ਅਤੇ ਸੂਬੇ ਦੇ ਹਾਲਾਤ ਨੂੰ ਸਹੀ ਰੱਖਣ ਲਈ ਪੁਲਿਸ ਹਰ ਤਰ੍ਹਾਂ ਦੀ ਸੰਭਵ ਕਾਰਵਾਈ ਕਰੇਗੀ। ਏਡੀਜੀਪੀ ਨੇ ਖਾਸ ਤੌਰ ਉੱਤੇ ਸੂਬੇ ਦੀ ਸ਼ਾਂਤੀ ਨਾਲ ਖਿਲਵਾੜ ਕਰਨ ਵਾਲੇ ਅਪਰਾਧੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਜੇਕਰ ਬਾਜ਼ ਨਹੀਂ ਆਏ ਤਾਂ ਪੁਲਿਸ ਉਨ੍ਹਾਂ ਉੱਤੇ ਠੱਲ ਪਾਉਣ ਲਈ ਐਨਕਾਊਂਟਰ ਅੱਗੇ ਵੀ ਜਾਰੀ ਰੱਖੇਗੀ। ਉਨ੍ਹਾਂ ਇਹ ਵੀ ਸਾਫ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਿਲਕੁਲ ਸਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਪੁਲਿਸ ਮੁਸਤੈਦੀ ਨਾਲ ਡਟੀ ਹੋਈ ਹੈ।

ਮੋਬਾਇਲ ਨੈਟਵਰਕ ਨੂੰ ਕਰਾਂਗੇ ਬ੍ਰੇਕ: ਏਡੀਜੀਪੀ ਨੇ ਕਿਹਾ ਕਿ ਜੇਲ੍ਹਾਂ ਵਿੱਚ ਮੋਬਾਇਲਾਂ ਦੀ ਐਂਟਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵਿੱਚ ਉੱਚ ਪੱਧਰੀ ਕੰਮ ਚੱਲ ਰਿਹਾ ਹੈ ਅਤੇ ਵਿਭਾਗ ਵੱਲੋਂ ਇਸ ਸਮੁੱਚੀ ਪ੍ਰਕਿਰਿਆ ਵਿੱਚ ਜਿੱਥੇ ਕਿਤੇ ਵੀ ਕਮੀਆਂ ਹਨ, ਉਨ੍ਹਾਂ ਦਾ ਪਤਾ ਲਗਾ ਕੇ ਯੋਗ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਏਡੀਜੀਪੀ ਨੇ ਜੇਲ੍ਹ ਅੰਦਰ ਬੰਦ ਕੈਦੀਆਂ ਦੇ ਮੁਕੱਦਮੇ ਤੇਜ਼ ਕਰਨ ਲਈ ਬਣਾਈ ਗਈ ਕਮੇਟੀ ਬਾਰੇ ਬੋਲਦਿਆਂ ਕਿਹਾ ਕਿ ਇਹ ਕਮੇਟੀ ਪੰਜਾਬ ਦੀਆਂ ਜੇਲ੍ਹਾਂ ਦਾ ਦੌਰਾ ਕਰਕੇ ਜੇਲ੍ਹ ਅਧਿਕਾਰੀਆਂ ਅਤੇ ਉੱਥੋਂ ਦੀ ਨਿਆਂਪਾਲਿਕਾ ਦੀ ਗੱਲ ਸੁਣੇਗੀ। ਲੋਕਾਂ ਨਾਲ ਮੀਟਿੰਗ ਕਰਕੇ ਉਹ ਜਲਦੀ ਹੀ ਆਪਣੀ ਰਿਪੋਰਟ ਵਿਭਾਗ ਨੂੰ ਸੌਂਪਣਗੇ ਤਾਂ ਜੋ ਅੰਡਰ ਟਰਾਇਲ ਲੋਕਾਂ ਨੂੰ ਜਲਦੀ ਅਦਾਲਤ ਵਿੱਚ ਪੇਸ਼ ਕਰਨ ਦੀ ਪ੍ਰਕਿਰਿਆ ਨੂੰ ਲਾਗੂ ਕੀਤਾ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.