ETV Bharat / state

ASI Died in Accident : ਛੋਟੇ ਹਾਥੀ ਚਾਲਕ ਨੇ ਮਾਰੀ ASI ਨੂੰ ਟੱਕਰ, ਮੌਤ

author img

By

Published : Jan 25, 2023, 11:26 AM IST

ASI dies after being run over by a tata ace
ਛੋਟੇ ਹਾਥੀ ਚਾਲਕ ਨੇ ਮਾਰੀ ਏਐੱਸਆਈ ਨੂੰ ਟੱਕਰ, ਮੌਤ

ਨਾਕਾਬੰਦੀ ਦੌਰਾਨ ਏਐੱਸਆਈ ਟ੍ਰੈਫਿਕ ਵੱਲੋਂ ਇਕ ਛੋਟਾ ਹਾਥੀ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਚਾਲਕ ਨੇ ਰੁਕਣ ਦੀ ਬਜਾਏ ਏਐੱਸੀਨੂੰ ਟੱਕਰ ਮਾਰਦਾ ਹੋਇਆ ਫਰਾਰ ਹੋ ਗਿਆ। ਇਸ ਹਾਦਸੇ ਵਿਚ ਏਐੱਸਆਈ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਛੋਟੇ ਹਾਥੀ ਚਾਲਕ ਨੇ ਮਾਰੀ ਏਐੱਸਆਈ ਨੂੰ ਟੱਕਰ, ਮੌਤ





ਕਪੂਰਥਲਾ :
ਕਪੂਰਥਲਾ ਦੇ ਡੀਸੀ ਚੌਕ ਨੇੜੇ ਨਾਕੇ 'ਤੇ ਖੜ੍ਹੇ ਟ੍ਰੈਫਿਕ ਏਐੱਸਆਈ ਦੇ ਛੋਟੇ ਹਾਥੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਏਐੱਸਆਈ ਨੇ ਨਾਕੇ 'ਤੇ ਇਕ ਛੋਟੇ ਹਾਥੀ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਸ ਨੇ ਰੁਕਣ ਦੀ ਬਜਾਏ ਏਐੱਸਆਈ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਏਐੱਸਆਈ ਦੀ ਪਛਾਣ ਮਲਕੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਅਜੀਤ ਨਗਰ ਵਜੋਂ ਹੋਈ ਹੈ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫਿਕ ਇੰਚਾਰਜ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਪੁਲਸ ਦੇ ਮੁਲਾਜ਼ਮਾਂ ਨੇ ਦੁਪਹਿਰ 2 ਵਜੇ ਦੇ ਕਰੀਬ ਡੀਸੀ ਚੌਕ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਕਰਤਾਰਪੁਰ ਵੱਲੋਂ ਇੱਕ ਛੋਟਾ ਹਾਥੀ ਆਇਆ, ਜਿਸ ਨੂੰ ਟ੍ਰੈਫਿਕ ਮੁਲਾਜ਼ਮਾਂ ਨੇ ਰੁਕਣ ਦਾ ਇਸ਼ਾਰਾ ਕੀਤਾ ਪਰ ਛੋਟੇ ਹਾਥੀ ਦੇ ਡਰਾਈਵਰ ਨੇ ਰੁਕਣ ਦੀ ਬਜਾਏ ਟ੍ਰੈਫਿਕ ਕਰਮਚਾਰੀਆਂ ਨੂੰ ਅਣਦੇਖਾ ਕਰਦੇ ਹੋਏ ਏਐੱਸਆਈ ਨੂੰ ਟੱਕਰ ਮਾਰ ਦਿੱਤੀ ਅਤੇ ਛੋਟੇ ਹਾਥੀ ਨੂੰ ਜਲੰਧਰ ਵੱਲ ਭਜਾ ਕੇ ਲੈ ਗਿਆ। ਇਸ ਦੌਰਾਨ ਏਐੱਸਆਈ ਮਲਕੀਤ ਸਿੰਘ ਦੀ ਜੈਕੇਟ ਛੋਟੇ ਹਾਥੀ 'ਚ ਫਸ ਗਈ ਅਤੇ ਚਾਲਕ ਉਸ ਨੂੰ ਘੜੀਸਦਾ ਹੋਇਆ ਕਾਫ਼ੀ ਦੂਰ ਤੱਕ ਲੈ ਗਿਆ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਪਿੰਡ ਬਿਲਾਸਪੁਰ ਵਿੱਚ ਪੁਲਿਸ ਮੁਲਾਜ਼ਮ ਦੀ ਗੁੰਡਾਗਰਦੀ ਦੀ ਵੀਡਿਓ ਵਾਇਰਲ

ਜ਼ਖ਼ਮੀ ਹੋਏ ਏਐੱਸਆਈ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਏਐੱਸਆਈ ਦੀ ਮੌਤ ਦੀ ਪੁਸ਼ਟੀ ਟ੍ਰੈਫਿਕ ਇੰਚਾਰਜ ਸੁਖਵਿੰਦਰ ਸਿੰਘ ਨੇ ਕੀਤੀ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ। ਐੱਸਪੀਡੀ ਹਰਵਿੰਦਰ ਸਿੰਘ ਨੇ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਛੋਟੇ ਹਾਥੀ ਦੇ ਡਰਾਈਵਰ ਨੂੰ ਕਾਬੂ ਕਰਨ ਲਈ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਲਦ ਹੀ ਛੋਟੇ ਹਾਥੀ ਦੇ ਡਰਾਈਵਰ ਨੂੰ ਕਾਬੂ ਕਰ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.