ETV Bharat / state

ਸੁਲਤਾਨਪੁਰ ਲੋਧੀ 'ਚ ਕਿਸਾਨਾਂ ਨੇ ਸੰਸਦ ਮੈਂਬਰ ਸੰਤ ਸੀਚੇਵਾਲ ਨੂੰ ਪਾਇਆ ਘੇਰਾ, ਮੰਗਾਂ ਲਈ ਕੀਤਾ ਪ੍ਰਦਰਸ਼ਨ

author img

By

Published : Jun 19, 2023, 7:19 PM IST

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਖੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਕਿਸਾਨਾਂ ਨੇ ਸੰਤ ਜਰਨੈਲ ਸਿੰਘ ਸੀਚੇਵਾਲ ਦਾ ਘੇਰਾਓ ਵੀ ਕੀਤਾ।

Farmers in Sultanpur Lodhi surrounded MP Sant Seechewal
ਸੁਲਤਾਨਪੁਰ ਲੋਧੀ 'ਚ ਕਿਸਾਨਾਂ ਨੇ ਸੰਸਦ ਮੈਂਬਰ ਸੰਤ ਸੀਚੇਵਾਲ ਨੂੰ ਪਾਇਆ ਘੇਰਾ, ਮੰਗਾਂ ਲਈ ਕੀਤਾ ਪ੍ਰਦਰਸ਼ਨ

ਧਰਨੇ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਤੇ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ।

ਕਪੂਰਥਲਾ : ਲੰਬੇ ਸਮੇਂ ਤੋਂ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਖ਼ਿਲਾਫ਼ ਰੋਸ ਜਾਹਿਰ ਕਰਦੇ ਆ ਰਹੇ ਹਨ। ਇਸੇ ਕੜੀ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਸੰਸਦ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ। ਇਹ ਘਿਰਾਓ ਕਿਸਾਨ ਮਜਦੂਰ ਸੰਘਰਸ਼ ਕਮੇਟੀ ਸਮੇਤ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਅੱਗੇ ਆਪਣੀਆਂ ਮੰਗਾਂ ਵੀ ਰੱਖੀਆਂ ਗਈਆਂ। ਇਸ ਦੌਰਾਨ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਇਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ। ਕਿਸਾਨਾਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮੰਗ ਪੱਤਰ ਵੀ ਸੌਂਪਿਆਂ।

ਇਹ ਨੇ ਕਿਸਾਨਾਂ ਦੀਆਂ ਮੰਗਾਂ : ਇਸ ਦੌਰਾਨ ਕਿਸਾਨ ਆਗੂ ਗੁਰਲਾਲ ਸਿੰਘ ਪੰਡੋਰੀ ਨੇ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਅਧੀਨ ਬਣ ਰਹੇ ਨੈਸ਼ਨਲ ਹਾਈਵੇਅ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਰੇਟ ਇਕਸਾਰ ਕਰਨ ਤੇ ਪੰਜਾਬ ਭਰ ਵਿੱਚ ਕਿਸਾਨਾਂ ਨੂੰ ਪੈਸੇ ਦਿੱਤੇ ਬਗੈਰ ਧੱਕੇ ਨਾਲ ਕਬਜ਼ੇ ਕਾਰਨ ਦੀ ਕੋਸ਼ਿਸ਼, ਪੰਜਾਬ ਸਰਕਾਰ ਤੇ ਨੈਸ਼ਨਲ ਹਾਈਵੇਅ ਅਥਾਰਿਟੀ ਵਾਅਦੇ ਖਿਲਾਫੀ ਕਰਕੇ ਗੁਰਦਾਸਪੁਰ ਆਦਿ ਜਿਲਿਆਂ ਵਿੱਚ ਵਧੇ ਰੇਟਾਂ ਦੇ ਹਿਸਾਬ ਨਾਲ ਪੈਸੇ ਦਿੱਤੇ ਬਿਨਾਂ ਜ਼ਮੀਨਾਂ ਉੱਤੇ ਕਬਜ਼ੇ ਲੈਣ ਦੀ ਕਾਰਵਾਈ ਬੰਦ ਕਰੇ।

ਇਸ ਤੋਂ ਇਲਾਵ ਪੰਜਾਬ ਭਰ ਵਿੱਚ ਅਬਾਦਕਾਰਾਂ ਵੱਲੋ ਪਿੱਛਲੇ ਕਈ ਦਹਾਕਿਆਂ ਤੋਂ ਬੰਜ਼ਰ ਪੁੱਟ ਕੇ ਅਬਾਦ ਕੀਤੀਆ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਵਿਧਾਨ ਸਭਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ਕਾਨੂੰਨ ਬਣਾਕੇ ਮੰਨੀ ਹੋਈ ਮੰਗ ਮੁਤਾਬਕ ਕਾਸ਼ਤਕਾਰਾਂ ਨੂੰ ਦਿੱਤੇ ਜਾਣ ਅਤੇ ਪੰਜਾਬ ਦੀ ਸਾਰੀ ਵਾਹੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ ਤੇ ਨਵੇ ਸੂਏ, ਰਜ਼ਬਾਹੇ, ਖਾਲ ਕੱਢੇ ਜਾਣ। ਕਿਸਾਨਾਂ ਨੇ ਕਿਹਾ ਕਿ ਇਹ ਮੰਗਾਂ ਬਿਨਾਂ ਦੇਰੀ ਮੰਨੀਆਂ ਜਾਣ।


ਦੂਜੇ ਪਾਸੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਮੈਂ ਕਿਸਾਨਾਂ ਦੇ ਮਸਲਿਆਂ ਤੋਂ ਪਹਿਲਾਂ ਤੋਂ ਹੀ ਜਾਣੂ ਹਾਂ ਤੇ ਅਜਿਹੇ ਮਸਲੇ ਕਈ ਵਾਰ ਲੋਕ ਸਭਾ ਵਿੱਚ ਉਠਾ ਚੁੱਕਿਆਂ ਹਾਂ ਤੇ ਉਹ ਪੰਜਾਬ ਦਿਆਂ ਕਿਸਾਨਾਂ ਨੂੰ ਇਹ ਵਿਸ਼ਵਾਸ ਦਵਾਉਂਦੇ ਹਨ ਕਿ ਉਹ ਕਿਸਾਨਾਂ ਦੀਆਂ ਇਹਨਾਂ ਮੰਗਾਂ ਦੇ ਬਾਬਤ ਸਰਕਾਰ ਨਾਲ ਗੱਲ ਕਰਕੇ ਇਸ ਮਸਲੇ ਦਾ ਹੱਲ ਜ਼ਰੂਰ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.