ETV Bharat / state

Guru Nanak Dev Ji Viah Purab 2023: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ ਕੱਢਿਆ ਜਾਵੇਗਾ ਵਿਸ਼ਾਲ ਨਗਰ ਕੀਰਤਨ, ਪ੍ਰਸ਼ਾਸਨ ਪੱਬਾਂ ਭਾਰ

author img

By ETV Bharat Punjabi Team

Published : Sep 20, 2023, 8:38 AM IST

Updated : Sep 20, 2023, 9:01 AM IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 536ਵੇਂ ਵਿਆਹ ਪੁਰਬ ਸਬੰਧੀ ਕੱਢੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਮ ਲਈ ਸ਼੍ਰੋਮਣੀ ਕਮੇਟੀ ਅਤੇ ਪ੍ਰਸ਼ਾਸਨ ਵਲੋਂ ਤਿਆਰੀਆਂ ਲਗਾਤਾਰ ਜਾਰੀ ਹੈ। ਜਿਸ ਨੂੰ ਲੈਕੇ ਪ੍ਰਸ਼ਾਸਨ ਵਲੋਂ ਆਪਣੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। (Guru Nanak Dev Ji Viah Purab) (Historical Gurdwara Ber Sahib )

Guru Nanak Dev Ji Viah Purab
Guru Nanak Dev Ji Viah Purab

ਐੱਸਡੀਐੱਮ ਜਾਣਕਾਰੀ ਦਿੰਦਾ ਹੋਇਆ

ਸੁਲਤਾਨਪੁਰ ਲੋਧੀ: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ 21 ਸਤੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਮੌਕੇ ਲੱਖਾਂ ਦੀ ਤਦਾਦ 'ਚ ਸੰਗਤਾਂ ਸੁਲਤਾਨਪੁਰ ਲੋਧੀ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣ ਆਉਂਦੀਆਂ ਹਨ। ਇਸ ਵਿਸ਼ਾਲ ਨਗਰ ਕੀਰਤਨ ਨੂੰ ਲੈਕੇ ਪ੍ਰਸ਼ਾਸਨ ਵੀ ਪੱਬਾਂ ਭਾਰ ਨਜ਼ਰ ਆ ਰਿਹਾ ਹੈ। ਜਿਸ ਸਬੰਧੀ ਤਿਆਰੀਆਂ ਨੂੰ ਲੈਕੇ ਸੁਲਤਾਨਪੁਰ ਲੋਧੀ ਐੱਸਡੀਐੱਸਮ ਵਲੋਂ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। (Guru Nanak Dev Ji Viah Purab) (Historical Gurdwara Ber Sahib )

ਪ੍ਰਸ਼ਾਸਨਕ ਵਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ: ਇੰਨ੍ਹਾਂ ਪ੍ਰਬੰਧਾਂ ਨੂੰ ਲੈ ਕੇ ਐੱਸਡੀਐੱਮ ਸੁਲਤਾਨਪੁਰ ਲੋਧੀ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ 'ਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈਕੇ ਕੱਢੇ ਜਾ ਰਹੇ ਵਿਸ਼ਾਲ ਨਗਰ ਕੀਰਤਨ ਨੂੰ ਲੈਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਐੱਸਡੀਐੱਸਮ ਜਸਪ੍ਰੀਤ ਸਿੰਘ ਨੇ ਕਿਹਾ ਕਿ ਸਾਡੇ ਵੱਲੋਂ ਸਾਰੇ ਵਿਭਾਗਾਂ ਨੂੰ ਡਿਊਟੀ ’ਤੇ ਲਗਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਕ ਹੈਲਪ ਨੰਬਰ ਵੀ ਜਾਰੀ ਕੀਤਾ ਜਾਵੇਗਾ, ਜੇ ਕਿਸੇ ਨੂੰ ਕੋਈ ਜ਼ਰੂਰਤ ਜਾਂ ਮੁਸ਼ਕਿਲ ਵਿਚ ਹੋਵੇਗਾ ਉਸ ਨੰਬਰ 'ਤੇ ਕਾਲ ਕਰਨ ਨਾਲ ਉਸ ਦੀ ਹੈਲਪ ਕੀਤੀ ਜਾਵੇਗੀ।

ਗੁਰਦੁਆਰਾ ਸਾਹਿਬ ਮੈਨੇਜਰ ਜਾਣਕਾਰੀ ਦਿੰਦੇ ੲਏ

ਨਗਰ ਕੀਰਤਨ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਤਿਆਰੀ: ਉਧਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 536ਵੇਂ ਵਿਆਹ ਪੁਰਬ ਸਬੰਧੀ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਮਿਤੀ 21 ਸਤੰਬਰ ਦਿਨ ਸਵੇਰੇ 7 ਵਜੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸੁਲਤਾਨਪੁਰ ਲੋਧੀ ਤੋਂ ਸਜਾਇਆ ਜਾਵੇਗਾ। ਇਸ ਦੌਰਾਨ ਹੀ ਪੰਜ ਪਿਆਰੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਅਗਵਾਈ ਬਟਾਲਾ ਗੁਰਦੁਆਰਾ ਸ੍ਰੀ ਕੰਧ ਸਾਹਿਬ ਲਈ ਰਵਾਨਾ ਹੋਣਗੇ। ਜਿਸ ਲਈ ਸੰਗਤ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅਨੇਕਾਂ ਪਕਵਾਨਾਂ, ਮਠਿਆਈਆਂ ਤੇ ਲੰਗਰ ਦਾ ਸੰਗਤ ਲਈ ਵੀ ਪ੍ਰਬੰਧ ਕੀਤੇ ਗਏ ਹਨ।

ਨਗਰ ਕੀਰਤਨ ਵੱਖ-ਵੱਖ ਪਿੰਡਾਂ 'ਚੋਂ ਕੱਢਿਆ ਜਾਵੇਗਾ: ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਸਿੰਘ ਬੂਲੇ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ਼ੁਰੂ ਹੋ ਕੇ ਤਲਵੰਡੀ ਚੌਧਰੀਆਂ, ਮੁੰਡੀ ਮੋੜ, ਫੱਤੂਢੀਂਗਾ, ਉੱਚਾ, ਧਾਲੀਵਾਲ, ਸੁਰਖਪੁਰ, ਖੇੜਾ ਬੇਟ ਬਿਆਸ ਤੋਂ ਬਾਬਾ ਬਕਾਲਾ ਤੋਂ ਹੁੰਦਾ ਹੋਇਆ ਬਟਾਲਾ ਪਹੁੰਚ ਕੇ ਸਮਾਪਤ ਹੋਵੇਗਾ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸਜਾਇਆ ਗਿਆ: ਇਸ ਦੌਰਾਨ ਹੀ ਮੈਨੇਜਰ ਭਾਈ ਜਰਨੈਲ ਸਿੰਘ ਸਿੰਘ ਬੂਲੇ ਨੇ ਕਿਹਾ ਕਿ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਜਿਸ ਕਰਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੰਗਤ ਵੱਲੋਂ ਰੰਗ-ਬਿਰੰਗੇ ਗੁਲਾਬ ਦੇ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਵਿਆਹ ਪੂਰਬ ਵਿੱਚ ਸ਼ਾਮਲ ਹੋਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਰਹੀਆਂ ਹਨ। ਇਸ ਦੌਰਾਨ ਹੀ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਜਾਣਗੇ ਅਤੇ ਸਾਰੇ ਰਸਤੇ ਵਿੱਚ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਰਹਿਣਗੀਆਂ। ਉਨ੍ਹਾਂ ਸਮੂਹ ਨਾਨਕ ਲੇਵਾ ਸੰਗਤਾਂ ਨੂੰ ਇਸ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

Last Updated : Sep 20, 2023, 9:01 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.